Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਦੋਸ਼ੀ ਖਿਚਨ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੀ.ਕੇ.ਆਈ. ਦੇ ਮੈਂਬਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ: ਡੀਜੀਪੀ ਗੌਰਵ ਯਾਦਵ

Crime News Mohali

Web Admin

Web Admin

5 Dariya News

ਐਸ.ਏ.ਐਸ.ਨਗਰ , 12 Jan 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ। 

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 ‘ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿਕ ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਅੱਤਵਾਦੀ ਮੌਡਿਊਲਾਂ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਖਿਚਨ ਦਾ ਨਾਮ ਸਾਹਮਣੇ ਆਉਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏ.ਜੀ.ਟੀ.ਐਫ. ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਰਾਜਸਥਾਨ ਵਿੱਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਉਪਰੰਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ। 

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਖਿਚਨ ਦੇ ਕਬਜ਼ੇ ਵਿੱਚੋਂ ਇੱਕ .30 ਕੈਲੀਬਰ ਚੀਨੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਨਿਰਦੇਸ਼ਾਂ 'ਤੇ ਸੂਬੇ 'ਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖਾਲਿਸਤਾਨ ਇੰਟਰਨੈਸ਼ਨਲ (ਬੀਕੇਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿਛਲੇ ਅਤੇ ਅਗਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਵੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਨੂੰ ਥਾਣਾ ਸਿਟੀ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰਬਰ 16 ਮਿਤੀ 27/12/23 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD