Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

Vigilance Bureau Punjab

Web Admin

Web Admin

5 Dariya News

ਫਿਰੋਜ਼ਪੁਰ , 12 Jan 2024

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਸਰਪੰਚ ਪ੍ਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ਤੋਂ ਪਹਿਲਾਂ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਤੋਂ ਰਿਸ਼ਵਤਾਂ ਲੈਂਦਾ ਸੀ। 

ਉਨ੍ਹਾਂ ਅੱਗੇ ਹੋਰ ਦੋਸ਼ ਲਾਇਆ ਕਿ ਜੇਕਰ ਉਸ ਨੂੰ ਰਿਸ਼ਵਤ ਨਹੀਂ ਸੀ ਦਿੱਤੀ ਜਾਂਦੀ ਤਾਂ ਉਹ ਪਿੰਡ ਦੇ ਕੰਮਾਂ ਸਬੰਧੀ ਮਨਜ਼ੂਰੀਆਂ ਦੇਣ ਵਿੱਚ ਦੇਰੀ ਕਰਦਾ ਸੀ। ਪੜਤਾਲ ਦੌਰਾਨ ਰਿਕਾਰਡ ਵਿੱਚ ਇਹ ਵੀ ਸਾਹਮਣੇ ਆਇਆ ਕਿ ਪਿੰਡ ਬਸਤੀ ਦੂਲਾ ਸਿੰਘ ਵਿਖੇ ਜ਼ੀਰੋ ਲਾਈਨ ’ਤੇ ਕੀਤੇ ਗਏ ਕੰਮਾਂ ਦੀ ਅਦਾਇਗੀ ਕਰਨ ਬਦਲੇ ਸਰਪੰਚ ਜਸਵੰਤ ਸਿੰਘ ਨੇ ਉਕਤ ਬੀਡੀਪੀਓ ਸਰਬਜੀਤ ਸਿੰਘ ਦੇ ਮੋਬਾਈਲ 'ਤੇ ਆਪਣੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਖਾਤੇ ਤੋਂ ਗੂਗਲ ਪੇਅ ਰਾਹੀਂ ਦੋ ਵਾਰੀ ਕ੍ਰਮਵਾਰ 30,000 ਰੁਪਏ ਅਤੇ 5,000 ਰੁਪਏ ਰਿਸ਼ਵਤ ਟਰਾਂਸਫਰ ਕੀਤੀ ਸੀ। 

ਉਕਤ ਸਰਪੰਚ ਨੇ ਅੱਗੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਹਾਲ ਹੀ ਵਿੱਚ ਪਿੰਡ ‘ਚ ਵਿਕਾਸ ਕਾਰਜ ਮੁਕੰਮਲ ਕਰਨ ਬਦਲੇ ਬੀਡੀਪੀਓ ਦੇ ਉਸੇ ਖਾਤੇ ਵਿੱਚ 10 ਹਜ਼ਾਰ ਰੁਪਏ ਹੋਰ ਤਬਦੀਲ ਕੀਤੇ ਹਨ। ਉਕਤ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਡਰ ਅਤੇ ਮਜ਼ਬੂਰੀ ਦੇ ਚੱਲਦਿਆਂ ਹੁਣ ਤੱਕ ਉਕਤ ਅਧਿਕਾਰੀ ਨੂੰ ਰਿਸ਼ਵਤਾਂ ਦੇ ਰਹੇ ਸਨ ਪਰ ਹੁਣ ਉਹ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਨਹੀਂ ਚਾਹੁੰਦੇ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਬੂਤ ਵਜੋਂ ਕੀਤੇ ਗਏ ਭੁਗਤਾਨਾਂ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੇ ਸਕ੍ਰੀਨਸ਼ੌਟ ਵੀ ਜਮ੍ਹਾਂ ਕਰਵਾਏ ਹਨ।

ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਉਕਤ ਬੀ.ਡੀ.ਪੀ.ਓ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD