Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ

Rayat Bahra University

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 Jan 2024

Last updated on: Jan 12, 2024, 00:00 IST

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਜੋਸ਼, ਆਨੰਦ ਅਤੇ ਵਧਾਈਆਂ ਦੇ ਮਾਹੌਲ ਵਿੱਚ ਮਨਾਇਆ ਗਿਆ।  ਇਸ ਲੋਹੜੀ ਦੇ ਤਿਉਹਾਰ ਮੌਕੇ ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਡਾ. ਪਰਵਿੰਦਰ ਸਿੰਘ ਨੇ  ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਲੋਹੜੀ ਦੇ ਇਸ ਮੌਕੇ ’ਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ,ਜਿਸ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਬੋਲੀਆਂ ਨਾਲ ਪੇਸ਼ ਕੀਤੇ ਗਏ ਗਿੱਧੇ ਨਾਲ ਮਾਹੌਲ ਨੂੰ ਹੋਰ ਵੀ ਰੰਗਮਈ ਬਣਾ ਦਿੱਤਾ। ਸ. ਗੁਰਵਿੰਦਰ ਸਿਘ ਬਾਹਰਾ ਨੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਤੋਂ ਇਲਾਵਾ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਮਾਤਮਾ ਸਾਰੀਆਂ ਲੜਕੀਆਂ ਨੂੰ ਉਹ ਸਾਰੀਆਂ ਖੁਸ਼ੀਆਂ ਬਖਸ਼ੇ ਜਿਸ ਨਾਲ ਉਹ ਆਪਣੇ ਜੀਵਨ ਦਾ ਟੀਚਾ ਜਲਦੀ ਤੋਂ ਜਲਦੀ ਪ੍ਰਾਪਤ ਕਰ ਸਕਣ।  

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕਿਆਂ ਦੀ ਤਰ੍ਹਾਂ ਲੜਕੀਆਂ ਨੂੰ ਵੀ ਬਰਾਬਰ ਦਾ ਦਰਜਾ ਦੇਣ ਦੀ ਜਰੂਰਤ ਹੈ। ਜੇਕਰ ਮੌਕਾ ਦਿੱਤਾ ਜਾਵੇ ਤਾਂ ਸਮਾਜ ਵਿੱਚ ਲੜਕੀਆਂ ਵੀ ਆਪਣੀ ਪ੍ਰਤੀਭਾ, ਕਲਾ ਅਤੇ ਕੁਸ਼ਲਤਾ ਦਿਖਾ ਸਕਦੀਆਂ ਹਨ।  

ਇਸ ਮੌਕੇ ਵਾਈਸ-ਚਾਂਸਲਰ ਪ੍ਰੋ.ਡਾ. ਪਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਪੰਜਾਬ ਦਾ ਇਕ ਪ੍ਰਸਿੱਧ ਤਿਉਹਾਰ ਹੈ, ਜੋ ਪੰਜਾਬ ਦੀ ਪ੍ਰਮੁੱਖ ਫਸਲਾਂ ਨਾਲ ਜੁੜਿਆ ਹੋਇਆ ਹੈ । 

ਇਸ ਲਈ ਲੋਕ ਲੋਹੜੀ ਦੇ ਤਿਉਹਾਰ ਨੂੰ ਖਾਣ ਪੀਣ ਦੇ ਤਿਉਹਾਰ ਵਜੋਂ ਵਧੇਰੇ ਮਹੱਤਵ ਦਿੰਦੇ ਹਨ।ਇਸ ਮੌਕੇ ਵਿਦਿਆਰਥੀਆਂ ਨੂੰ ਮੂੰਗਫਲੀ,ਰੇੜੀਆਂ ਅਤੇ ਗੱਚਕ ਆਦਿ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਕਾਲਜਾਂ ਦੇ ਡੀਨ ,ਡਾਇਰੈਕਟਰ ਅਤੇ ਫੈਕਲਟੀ ਮੈਂਬਰ ਵੀ ਮੌਜੂਦ ਰਹੇ।    

 

Tags: Rayat Bahra University , Rayat Bahra Group of Institutions , RBGI , Gurvinder Singh Bahra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD