Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ ਧੀਆਂ ਦੀ ਲੋਹੜੀ ਦਾ ਤਿਉਹਾਰ

ਅੱਜ ਦੇ ਸਮੇਂ ਵਿਚ ਧੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ, ਕਈ ਖੇਤਰਾਂ ਵਿਚ ਮਰਦਾਂ ਤੋਂ ਵੀ ਅੱਗੇ: ਧੀਮਾਨ

DC Ferozepur Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 12 Jan 2024

Last updated on: Jan 12, 2024, 00:00 IST

ਲੋਹੜੀ ਦਾ ਤਿਉਹਾਰ  ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਹੋਇਆ ਤਿਉਹਾਰ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਧੀਆਂ ਦੀ  ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਨਵ-ਜੰਮੀਆਂ ਧੀਆਂ ਨੂੰ ਸਰਦੀਆਂ ਦੇ ਕੱਪੜੇ, ਮੂੰਗਫ਼ਲੀ, ਰਿਓੜੀਆਂ ਆਦਿ ਦੀ ਵੰਡ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਨਾ ਸਿਰਫ ਮੁੰਡੇ ਦੇ ਜੰਮਣ ਦੀ ਖੁਸ਼ੀ ਵਿੱਚ ਮਨਾਈ ਜਾਵੇ ਬਲਿਕ ਧੀਆਂ ਦੀ ਲੋਹੜੀ ਵੀ ਮਨਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਧੀਆਂ ਵੀ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਬਲਕਿ ਕਈ ਖੇਤਰਾਂ ਵਿਚ ਤਾਂ ਮਰਦਾਂ ਤੋਂ ਵੀ ਅੱਗੇ ਹਨ। ਉਨ੍ਹਾਂ ਕਿਹਾ ਕਿ ਲੜਕੇ ਅਤੇ ਲੜਕੀਆਂ ਵਿੱਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਕਿਉਂਕਿ ਅਜੋਕੇ ਸਮੇਂ ਵਿੱਚ ਧੀਆਂ ਸਮਾਜ ਦੀ ਸ਼ਾਨ ਹਨ। ਅੱਜ ਦੇ ਸਮੇਂ ਵਿੱਚ ਧੀਆਂ ਸਾਡੇ ਸਮਾਜ ਦਾ ਨਾਮ ਰੌਸ਼ਨ ਕਰ  ਰਹੀਆਂ ਹਨ, ਇਸ ਲਈ ਮਾਪਿਆਂ ਨੂੰ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਲੜਕੀਆਂ ਨੂੰ ਵੀ ਹਰ ਖੇਤਰ ਵਿੱਚ ਅੱਗੇ ਵਧਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਮੌਕੇ ਹੋਣਹਾਰ ਸਕੂਲੀ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਰਿਚਿਕਾ ਨੰਦਾ, ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ,  ਸ੍ਰੀ ਚਮਕੌਰ ਸਿੰਘ ਸਰਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ਼੍ਰੀ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸ਼੍ਰੀ ਪ੍ਰਗਟ ਸਿੰਘ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ ਸ੍ਰੀ ਬਲਰਾਜ ਸਿੰਘ ਕਟੋਰਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸ੍ਰੀ ਤੇਜਿੰਦਰ ਸਿੰਘ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦਫ਼ਤਰ ਫਿਰੋਜ਼ਪੁਰ ਦੇ ਸਟਾਫ਼ ਮੈਂਬਰ ਹਾਜ਼ਰ ਸਨ।   

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD