Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਰਤ ਸਰਕਾਰ ਦੀਆ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਨੂੰ ਦੇਣਾ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਮੁੱਖ ਮਕਸਦ -ਬਨਵਾਰੀ ਲਾਲ ਪੁਰੋਹਿਤ

ਮਹਿਲਾਵਾਂ ਦੇ ਸਮਾਜ ਵਿੱਚ ਅੱਗੇ ਵੱਧਣ ਨਾਲ ਹੀ ਬਣੇਗਾ ਭਾਰਤ ਵਿਸ਼ਵ ਗੁਰੂ - ਰਾਜਪਾਲ

Governor Banwari Lal Purohit

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਭਰਥਲਾ,ਬਲਾਚੌਰ) , 12 Jan 2024

Last updated on: Jan 12, 2024, 00:00 IST

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਭਰਥਲਾ  ਪਹੁੰਚੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵਿਚ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਵਿਕਸਿਤ ਭਾਰਤ ਦਾ ਸੰਕਲਪ ਵੀ ਲਿਆ ਗਿਆ।

ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਹੁਣ ਇਹ ਸਾਡੀ ਜ਼ਿਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਸਮਾਜ ਨੂੰ ਯੋਜਨਾਵਾਂ ਬਾਰੇ ਜਾਗਰੂਕ ਕਰੀਏ।  ਇਸੇ ਮੰਤਵ ਦੀ ਪ੍ਰਾਪਤੀ ਲਈ ਵਿਕਸਤ ਭਾਰਤ ਸੰਕਲਪ ਯਾਤਰਾ ਵੱਖ ਵੱਖ ਥਾਵਾਂ ‘ਤੇ ਪਹੁੰਚ ਰਹੀ ਹੈ ਅਤੇ ਭਾਰਤ ਸਰਕਾਰ ਦੀਆ ਕਲਿਆਣਕਾਰੀ ਯੋਜਨਾਵਾਂ ਹਰ ਲੋੜਵੰਦ ਤੱਕ ਪਹੁਚਾਉਣ ਸਾਡਾ ਮੁੱਖ ਮਕਸਦ ਹੈ।  

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਨਸ਼ੇ ਤੋਂ ਬਚਾਇਆ ਜਾਵੇ ਅਤੇ ਇਸ ਬਾਰੇ ਹਰ ਨਾਗਰਿਕ ਨੂੰ ਸੁਚੇਤ ਹੋਣਾ ਪਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਡਾ.ਅਖਿਲ ਚੌਧਰੀ  ਸਮੇਤ  ਸਰਕਾਰ ਦੇ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਸਰਕਾਰ ਦੀਆਂ ਯੋਜਨਾਵਾਂ ਸੰਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ।

ਇਸ ਦੌਰਾਨ ਮਾਣਯੋਗ ਰਾਜਪਾਲ ਦੀ ਮੌਜੂਦਗੀ ਵਿੱਚ ਵਿਕਸਤ ਭਾਰਤ ਲਈ ਸੰਕਲਪ ਲਿਆ ਗਿਆ ਅਤੇ ਮੇਰੀ ਕਹਾਣੀ ਮੇਰੀ ਜ਼ੁਬਾਨੀ ਤਹਿਤ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਵਿਚਾਰ ਵੀ ਸੁਣੇ । ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।ਵਿਕਸਿਤ ਭਾਰਤ ਸੰਕਲਪ ਯਾਤਰਾ ਭਾਰਤ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ।

ਇਸ ਤਹਿਤ ਖ਼ਾਸ ਤੌਰ ’ਤੇ ਡਿਜ਼ਾਈਨ ਕੀਤੀਆਂ ਗਈਆਂ ਆਈਈਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਯਾਤਰਾ ਦੌਰਾਨ ਖ਼ਾਸ ਕਰ ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਕਿਸਾਨ ਕ੍ਰੈਡਿਟ ਕਾਰਡ, ਪ੍ਰਧਾਨ ਮੰਤਰੀ ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਸੁਰੱਖਿਆ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਡਰੋਨ ਰਾਹੀਂ ਖੇਤਾਂ ਵਿੱਚ ਸਪਰੇਅ ਆਦਿ ਸਮੇਤ ਹੋਰ ਬਹੁਤ ਸਾਰੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

                                 

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD