Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਘੀ ਨੂੰ ਸਮਰਪਿਤ ਤਿੰਨ ਦਿਨਾਂ ਹੁਨਰ ਹਾਟ ਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਮਾਘੀ ਮੌਕੇ ਪਹਿਲੀ ਵਾਰ ਕੀਤਾ ਗਿਆ ਹੈ ਨਿਵੇਕਲਾ ਉਪਰਾਲਾ

Dr. Ruhee Dugg

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 13 Jan 2024

Last updated on: Jan 13, 2024, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਘੀ ਨੂੰ ਸਮਰਪਿਤ ਤਿੰਨ ਦਿਨਾਂ ਹੁਨਰ ਹਾਟ ਦਾ ਉਦਘਾਟਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਵੀ ਵਿਸੇਸ਼ ’ਤੌਰ ਤੇ ਉਨ੍ਹਾਂ ਦੇ ਨਾਲ ਰਹੇ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲੀ ਵਾਰ ਇਹ ਉਪਰਾਲਾ ਕੀਤਾ ਗਿਆ ਹੈ ਕਿ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਾਘੀ ਜੋੜ ਮੇਲੇ ਮੌਕੇ ਹੁਨਰ ਹਾਟ ਅਤੇ ਲਾਈਟ ਐਂਡ ਸਾਉਂਡ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਹੁਨਰ ਹਾਟ ਸਾਡੇ ਦਸਤਕਾਰਾਂ, ਕਿਸਾਨ ਸਮੂਹ, ਸਵੈ ਸਹਾਇਤਾ ਸਮੂਹਾਂ ਅਤੇ ਹੋਰ ਛੋਟੇ ਉਧਮੀਆਂ ਲਈ ਮੰਚ ਹੈ ਜਿੱਥੇ ਉਹ ਆਪਣੇ ਵੱਲੋਂ ਹੱਥੀ ਤਿਆਰ ਸਮਾਨ ਦੀ ਵਿਕਰੀ ਕਰ ਸਕਦੇ ਹਨ। ਉਨਾਂ ਨੇ ਕਿਹਾ ਕਿ ਇਹ ਕਿਰਤ ਨੂੰ ਉਤਸ਼ਾਹਿਤ ਕਰਨ ਦੇ ਸੋਚ ਨਾਲ ਸਰਕਾਰ ਨੇ ਕਦਮ ਚੁੱਕਿਆ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਵੈ ਰੋਜਗਾਰ ਨਾਲ ਜੋੜ ਕੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਮਾਘੀ ਸ੍ਰੀ ਮੁਕਤਸਰ ਸਾਹਿਬ ਦੀ ਪਹਿਚਾਣ ਹੈ ਅਤੇ ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਅਤੇ ਇਸ ਦਿਨ ਸਾਡੀ ਨਵੀਂ ਪੀੜ੍ਹੀ ਨੂੰ ਇਕ ਨਵੀਂ ਸੇਧ ਦੇਣ ਲਈ ਪੰਜਾਬ ਸਰਕਾਰ ਵੱਲੋਂ 14 ਅਤੇ 15 ਜਨਵਰੀ ਨੂੰ ਸ਼ਾਮ 5 ਵਜੇ ਤੋਂ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਰਬੰਸਦਾਨੀ ਲਾਈਟ ਐਂਡ ਸਾਉਂਡ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਪੇਸ਼ਕਾਰੀ ਪੰਜਾਬ ਥਿਏਟਰ ਗਰੁੱਪ ਵੱਲੋਂ ਕੀਤੀ ਜਾਵੇਗੀ। 

ਉਨ੍ਹਾਂ ਨੇ ਸਮੂਹ ਸੰਗਤ ਨੂੰ ਇਸ ਲਾਈਟ ਐਂਡ ਸਾਉਂਡ ਪ੍ਰੋਗਰਾਮ ਵਿਚ ਪਹੁੰਚਣ ਦਾ ਹਾਰਦਿਕ ਸੱਦਾ ਦਿੰਦਿਆਂ ਕਿਹਾ ਕਿ ਇਸ ਵਿੱਚ ਦਾਖਲਾ ਬਿਲਕੁਲ ਮੁਫ਼ਤ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਹੁਨਰ ਹਾਟ ਵੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 15 ਜਨਵਰੀ ਤੱਕ ਹਰ ਰੋਜ ਪੂਰਾ ਦਿਨ ਚੱਲਿਆ ਕਰੇਗੀ ਅਤੇ ਸਮੂਹ ਸੰਗਤ ਨੂੰ ਇੱਥੇ ਆਉਣ ਦਾ ਸੱਦਾ ਵੀ ਉਨ੍ਹਾਂ ਨੇ ਦਿੱਤਾ। ਹੁਨਰ ਹਾਟ ਵਿੱਚ ਵੀ ਦਾਖਲਾ ਮੁਫ਼ਤ ਹੈ।

ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਮੌਕੇ ਇੱਕਲੇ ਇੱਕਲੇ ਸਟਾਲ ’ਤੇ ਜਾ ਕੇ ਸਟਾਲ ਲਗਾਉਣ ਪਹੁੰਚੇ ਦਸਤਕਾਰਾਂ, ਕਿਸਾਨ ਸਮੂਹਾਂ, ਸਵੈ ਸਹਾਇਤਾ ਸਮੂਹਾਂ, ਛੋਟੇ ਉਧਮੀਆਂ ਦੀ ਹੌਂਸਲਾ ਅਫਜਾਈ ਕੀਤੀ। ਇੱਥੇ ਪੁਸਤਕਾਂ ਦੀ ਸਟਾਲ, ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਅਤੇ ਵਿਗਾਸ ਫਾਊਂਡੇਸ਼ਨ ਵੱਲੋਂ ਲਗਾਇਆ ਦਸਤਾਰ ਸਿਖਲਾਈ ਕੈਂਪ ਵੀ ਵਿਸੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਜਦਕਿ ਰਵਾਇਤੀ ਖਾਣੇ ਅਤੇ ਹੋਰ ਸਵੈ ਸਹਾਇਤਾ ਸਮੂਹਾਂ ਦੇ ਸਮਾਨ ਦੀ ਖਰੀਦਦਾਰੀ ਲਈ ਵੱਡੀ ਪੱਧਰ ’ਤੇ ਲੋਕ ਹੁਨਰ ਹਾਟ ਵਿਚ ਸਵੇਰ ਤੋਂ ਹੀ ਪਹੁੰਚਣੇ ਸ਼ੁਰੂ ਹੋ ਗਏ ਸਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਨਯਨ, ਏਡੀਸੀ ਡੀ ਸ੍ਰੀ ਸੁਰਿੰਦਰ ਸਿੰਘ, ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਆਪ ਦੇ ਲੋਕ ਸਭਾ ਹਲਕਾ ਇੰਚਾਰਜ ਸ: ਜਗਦੇਵ ਸਿੰਘ ਬਾਮ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , DC Sri Mukatsar Sahib , Dr. Ruhee Dugg , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD