Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੰਢੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਦਿੱਤਾ ਤੋਹਫ਼ਾ

ਕਮਾਹੀ ਦੇਵੀ ਤੋਂ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ, ਮਹੰਤ ਰਾਜਗਿਰੀ ਅਤੇ ਵਿਧਾਇਕ ਘੁੰਮਣ ਨੇ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ

Karambir Singh Ghuman AAP

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 13 Jan 2024

Last updated on: Jan 13, 2024, 00:00 IST

ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਕਮਾਹੀ ਦੇਵੀ ਤੋਂ ਰਾਜਧਾਨੀ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।  ਮਹੰਤ ਸ੍ਰੀ ਸ੍ਰੀ108 ਰਾਜਗਿਰੀ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ  ਬੱਸ ਨੂੰ ਝੰਡੀ ਦੇ ਕੇ ਇਸ ਸੇਵਾ ਦੀ ਸ਼ੁਰੂਆਤ ਕੀਤੀ। 

ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਘੁੰਮਣ ਨੇ ਕਿਹਾ ਕਿ ਕੰਢੀ ਦੇ ਲੋਕਾਂ ਨੂੰ ਸਰਕਾਰੀ ਬੱਸ ਸੇਵਾ ਦੀ ਸਹੂਲਤ ਪ੍ਰਦਾਨ ਕਰਕੇ ਉਨ੍ਹਾਂ ਦੀ ਟ੍ਰਾਂਸਪੋਰਟ ਦੀ ਸਮੱਸਿਆ ਨੂੰ ਦੂਰ ਕਰਕੇ ਉਨ੍ਹਾਂ ਆਪਣਾ ਵਾਅਦਾ ਪੂਰਾ ਕੀਤਾ ਹੈ। ਵਿਧਾਇਕ ਨੇ ਕਿਹਾ ਲੋਕਾਂ ਨੂੰ ਰਾਜਧਾਨੀ ਚੰਡੀਗੜ੍ਹ ਜਾਣ ਲਈ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਸਰਕਾਰੀ ਬੱਸ ਰਾਹੀਂ ਕਮਾਹੀ ਦੇਵੀ ਤੋਂ ਚੰਡੀਗੜ੍ਹ ਤੱਕ ਦੇ ਸਫ਼ਰ ਦਾ ਇਲਾਕੇ ਦੇ ਵਿਦਿਆਰਥੀਆਂ, ਵਪਾਰੀਆਂ ਅਤੇ ਨੌਕਰੀ ਪੇਸ਼ਾ ਲੋਕਾਂ ਨੂੰ ਵਿਸ਼ੇਸ਼ ਲਾਭ ਮਿਲੇਗਾ। 

ਇਸ ਮੌਕੇ ਮਹੰਤ ਸ੍ਰੀ ਸ੍ਰੀ 108 ਰਾਜਗਿਰੀ ਨੇ ਬੱਸ ਸੇਵਾ ਸ਼ੁਰੂ ਕਰਨ 'ਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਰਾਜਧਾਨੀ ਚੰਡੀਗੜ੍ਹ ਜਾਣ ਲਈ ਬਹੁਤ ਮੁਸ਼ਕਲਾਂ ਆਉਂਦੀਆਂ ਸਨ ਪਰੰਤੂ ਕੰਢੀ ਖੇਤਰ ਕਮਾਹੀ ਦੇਵੀ ਦੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਹ ਸੌਗਾਤ ਮਿਲਣ ਨਾਲ ਵੱਡੀ ਰਾਹਤ ਮਿਲੇਗੀ।  

ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਗੁਰਬਚਨ ਸਿੰਘ ਡਡਵਾਲ ਸੇਵਾਮੁਕਤ ਐਸ ਡੀ ਓ, ਬਲਾਕ ਪ੍ਰਧਾਨ ਸ਼ੱਭੂ ਦੱਤ , ਰਵਿੰਦਰ ਸ਼ਰਮਾ ਕਮਾਹੀ ਦੇਵੀ, ਰਮਨ ਗੋਲਡੀ , ਬੌਬੀ ਕੌਸ਼ਲ ਦਾਤਾਰਪੁਰ , ਸ਼ਿਵਮ ਤਲੂਜਾ , ਕੁਲਦੀਪ ਸਰਪੰਚ, ਸੰਜੀਵ ਕੁਮਾਰ ਸੰਜੂ, ਸੰਦੀਪ ਕੌਲ, ਕਮਲ ਕਿਸ਼ੋਰ ਕਾਲੂ, ਰਾਮ ਪਾਲ ਡੁਗਰਾਲ, ਪਰਮਜੀਤ ਭੰਬੋਤਾੜ, ਧਰਮਵੀਰ ਟੋਹਲੂ , ਸ਼ਿਵ ਕੁਮਾਰ, ਜਗਦੀਪ ਸੰਸਾਰਪੁਰ, ਬਿੱਟੂ ਪੰਡਤ ਸ਼ੰਗਵਾਲ, ਜਰਨੈਲ ਸਿੰਘ, ਰਾਹੁਲ ਗਰੇਭਾਟੀ, ਗਗਨ ਚੀਮਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD