Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਗੁਰਜੋਤ ਸ਼ਾਨ ਨੂੰ ਸਨਮਾਨਿਤ

ਅੰਦਰੂਨੀ ਸਾਜੋ-ਸਜਾਵਟ ਲਈ ਗੁਰਜੋਤ ਸ਼ਾਨ ਨੂੰ ਮੁੜ ਮਿਲਿਆ ਸਨਮਾਨ

Anmol Gagan Mann

5 Dariya News

5 Dariya News

5 Dariya News

ਚੰਡੀਗੜ੍ਹ , 14 Jan 2024

ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਸਬੰਧੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਮੋਹਾਲੀ ਸ਼ਹਿਰ ਦੀ ਗੁਰਜੋਤ ਸ਼ਾਨ ਨੂੰ ਨਵੇਂ ਸਾਲ ਮੌਕੇ ਬਿਜਨਸ ਐਂਡ ਐਂਟਰਪਰੀਨੀਊਰ ਐਵਾਰਡ 2024 ਨਾਲ ਸਨਮਾਨਿਤ ਕੀਤਾ ਹੈ। ਗੁਰਜੋਤ ਨੂੰ ਇਹ ਸਨਮਾਨ ਅੰਦਰੂਨੀ ਸਾਜੋ-ਸਜਾਵਟ ਲਈ ਦਿੱਤਾ ਗਿਆ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਮੰਤਰੀ ਮਾਨ ਨੇ ਕਿਹਾ ਕਿ ਗੁਰਜੋਤ ਵੱਲੋਂ ਅੰਦਰੂਨੀ ਸਾਜੋ-ਸਜਾਵਟ ਪ੍ਰਤੀ ਜਿੰਨੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ, ਉਸ ਦੇ ਸਾਹਮਣੇ ਕਈ ਸਨਮਾਨ ਛੋਟੇ ਹਨ। 

ਉਨ੍ਹਾਂ ਕਿਹਾ ਕਿ ਇਹ ਕਾਰਜ ਬੇਹੱਦ ਸੰਜੀਦਗੀ ਭਰਿਆ ਹੁੰਦਾ ਹੈ, ਜਿਸ ਲਈ ਗੁਰਜੋਤ ਪੂਰੀ ਤਰ੍ਹਾਂ ਸਫਲਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਜੋਤ ਦੀ ਕਲਾਕਾਰੀ ਬੇਮਿਸਾਲ ਹੈ। ਬੀਤੇ ਸਾਲ ਵੀ ਗੁਰਜੋਤ ਸ਼ਾਨ ਨੂੰ ਡਿਜ਼ਾਈਨਜ਼ ਗਲੋਬਲ ਬਿਜਨਸ ਆਈਈਸੀ ਆਰਕੀਟੈਕਟ ਦੇ ਵਾਊ ਐਵਾਰਡ 2023 ਨਾਲ ਸਨਮਾਨਿਤ ਕੀਤਾ ਗਿਆ ਸੀ।ਇਸ ਮੌਕੇ ਆਪਣੀਆਂ ਪ੍ਰਾਪਤੀਆਂ ਸਬੰਧੀ ਜ਼ਿਕਰ ਕਰਦਿਆਂ ਗੁਰਜੋਤ ਸ਼ਾਨ ਨੇ ਕਿਹਾ ਕਿ ਆਧੁਨਿਕਤਾ ਭਰੇ ਇੰਟਰਨੈਟ ਮੀਡੀਆ ਨੇ ਲੋਕਾਂ ਦੀ ਸੋਚ ਵਿੱਚ ਲਾਮਿਸਾਲ ਤਬਦੀਲੀਆਂ ਲਿਆਂਦੀਆਂ ਹਨ।

ਉਨ੍ਹਾਂ ਮੁਤਾਬਿਕ ਪਹਿਲਾਂ ਜ਼ਿਆਦਾਤਰ ਅਮੀਰ ਵਰਗ ਹੀ ਇੰਟਰੀਅਰ ਡਿਜ਼ਾਇਨ ਨੂੰ ਪਹਿਲ ਦਿੰਦੇ ਸਨ ਪਰ ਹੁਣ ਇਸ ਦੌੜ ਵਿੱਚ ਲੱਗਭਗ ਹਰ ਵਰਗ ਸ਼ਾਮਿਲ ਹੋ ਚੁੱਕਾ ਹੈ। ਉਨ੍ਹਾਂ ਮੁਤਾਬਿਕ ਰਹਿਣ ਸਹਿਣ ਦੇ ਤਰੀਕਿਆਂ ਵਿੱਚ ਆਈਆਂ ਤਬਦੀਲੀਆਂ ਨੇ ਇੰਟਰੀਅਰ ਡਿਜ਼ਾਇੰਨਿੰਗ ਦੇ ਖੇਤਰ ਲਈ ਨਵੇਂ ਦਿਸਹੱਦੇ ਸਿਰਜ਼ੇ ਹਨ।ਉਨ੍ਹਾਂ ਕਿਹਾ ਕਿ ਘੱਟ ਸਥਾਨ ਵਿੱਚ ਵੱਧ ਤੋਂ ਵੱਧ ਸਹੂਲਤਾਂ ਨਾਲ ਭਰਪੂਰ ਮਕਾਨ ਇਸ ਸਮੇਂ ਹਰ ਕਿਸੇ ਦੀ ਜਰੂਰਤ ਬਣੀ ਹੋਈ ਹੈ।ਜਿਸ ਪ੍ਰਤੀ ਬੱਜਟ ਦੀ ਸੀਮਾ ਵੀ ਅਹਿਮ ਬਣੀ ਹੋਈ ਹੈ। ਉਨ੍ਹਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਨਾਲ ਉਨ੍ਹਾਂ ਦੀ ਜਿੰਮੇਵਾਰੀ ਹੋਰ ਵਧ ਜਾਂਦੀ ਹੈ ਕਿ ਉਹ ਆਪਣੇ ਕੰਮ ਪ੍ਰਤੀ ਹੋਰ ਜ਼ਿਆਦਾ ਗੰਭੀਰ ਹੋਣ। 

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD