Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ: ਬਲਜੀਤ ਕੌਰ ਹੁਨਰ ਹਾਟ ਵਿਚ ਪਹੁੰਚੇ

ਕਿਹਾ, ਮਾਘੀ ਜੋੜ ਮੇਲੇ ਨਾਲ ਹੁਨਰ ਹਾਟ ਤੇ ਲਾਈਟ ਐਂਡ ਸਾਉਂਡ ਕਰਵਾਉਣਾ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ

Dr. Baljit Kaur Aap

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Jan 2024

Last updated on: Jan 14, 2024, 00:00 IST

40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਵਾਰ ਇਕ ਨਵੀਂ ਪਹਿਲ ਕਦਮੀ ਕਰਦਿਆਂ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 3 ਦਿਨਾਂ ਹੁਨਰ ਹਾਟ ਅਤੇ 2 ਦਿਨਾਂ ਸਰਬੰਸਦਾਨੀ ਲਾਈਟ ਐਂਡ ਸਾਊਂਡ ਦੇ ਉਲੀਕੇ ਪ੍ਰੋਗਰਾਮ ਵਿਚ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਵਿਸੇਸ਼ ਤੌਰ ਤੇ ਪੁੱਜੇ।

ਇਸ ਮੌਕੇ ਉਨ੍ਹਾਂ ਨੇ ਇੱਥੇ ਸਟਾਲ ਲਗਾਉਣ ਵਾਲੇ ਵੱਖ ਵੱਖ ਉਧਮੀਆਂ ਦੀ ਹੌਂਸਲਾਂ ਅਫਜਾਈ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਦਰਬਾਰ ਸਾਹਿਬ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਵੀ ਮਾਘੀ ਦੇ ਪਵਿੱਤਰ ਮੌਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਹੁਨਰ ਹਾਟ ਵਿਖੇ ਆਪਣੇ ਸੰਬੋਧਨ ਵਿਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਗੁਰੂ ਸਾਹਿਬ ਵੱਲੋਂ ਇਸ ਧਰਤੀ ਨੂੰ ਦਿੱਤੇ ਵਰਦਾਨ ਦੀ ਗੱਲ ਕਰਦਿਆਂ ਕਿਹਾ ਕਿ ਚਾਲੀ ਮੁਕਤਿਆਂ ਦੀ ਯਾਦ ਵਿਚ ਇੱਥੇ ਸਦੀਆਂ ਤੋਂ ਜੋੜ ਮੇਲਾ ਲੱਗਦਾ ਆ ਰਿਹਾ ਹੈ। ਉਨ੍ਹਾਂ ਨੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਨੇ ਇੱਥੇ ਹੁਨਰ ਹਾਟ ਲਗਾਉਣ ਦਾ ਉਪਰਾਲਾ ਕੀਤਾ ਹੈ ਜਿਸਦਾ ਉਦੇਸ਼ ਸਾਡੇ ਛੋਟੇ ਉਧਮੀਆਂ, ਕਿਸਾਨ ਸਮੂਹਾਂ ਅਤੇ ਛੋਟੇ ਅਤੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਇਕ ਮੰਚ ਮੁਹਈਆ ਕਰਵਾਉਣਾ ਹੈ। 

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ ਹੈ ਅਤੇ ਇਸ ਤਰਾਂ ਦੇ ਹੁਨਰ ਹਾਟ ਇਸੇ ਲੜੀ ਵਿਚ ਉਲੀਕੇ ਜਾ ਰਹੇ ਹਨ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ ਨੇ ਮਾਘੀ ਦਾ ਇਤਿਹਾਸ ਅਤੇ ਮਾਈ ਭਾਗੋ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਹੁਨਰ ਹਾਟ ਮਹਿਲਾ ਸਸ਼ਕਤੀਕਰਨ ਵਿਚ ਵੀ ਸਹਾਈ ਸਿੱਧ ਹੋਣਗੇ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਇੱਥੇ ਪਹਿਲੀ ਵਾਰ ਲਾਈਟ ਐਂਡ ਸਾਉਂਡ ਪ੍ਰੋਗਰਾਮ ਕਰਵਾ ਰਹੀ ਹੈ ਜਿਸਦਾ ਉਦੇਸ਼ ਸਾਡੀ ਨਵੀਂ ਪੀੜ੍ਹੀ ਨੂੰ ਵਿਰਸੇ ਅਤੇ ਇਤਿਹਾਸ ਨਾਲ ਜੋੜਨਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੇਲੇ ਤੋਂ ਲੋਕ ਇਕ ਸੰਦੇਸ਼ ਗ੍ਰਹਿਨ ਕਰਕੇ ਜਾਣ ਇਸੇ ਲਈ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। 

ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕੈਬਿਨਟ ਮੰਤਰੀਆਂ ਅਤੇ ਸੰਗਤ ਨੂੰ ਹੁਨਰ ਹਾਟ ਵਿਖੇ ਆਉਣ ਲਈ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਇਹ ਹੁਨਰ ਹਾਟ 15 ਜਨਵਰੀ ਨੁੰ ਪੂਰਾ ਦਿਨ ਚੱਲੇਗਾ ਜਿੱਥੇ ਵੱਖ ਵੱਖ ਦਸਤਕਾਰਾਂ ਵੱਲੋਂ ਤਿਆਰ ਸਮਾਨ, ਸਵੈ ਸਹਾਇਤਾਂ ਸਮੂਹਾਂ ਵੱਲੋਂ ਤਿਆਰ ਸਮਾਨ, ਪੁਸ਼ਤਕ ਪ੍ਰਦਰਸ਼ਨੀਆਂ ਅਤੇ ਹੋਰ ਸਮਾਨ ਉਪਲਬੱਧ ਹੈ। ਇਸੇ ਤਰਾਂ 15 ਜਨਵਰੀ ਦੀ ਸ਼ਾਮ ਨੂੰ ਵੀ ਲਾਈਟ ਐਂਡ ਸਾਉਂਡ ਪ੍ਰੋਗਰਾਮ ਹੋਵੇਗਾ।ਇਸ ਵਿਚ ਦਾਖਲਾ ਮੁਫ਼ਤ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਸ: ਜਗਦੇਵ ਸਿੰਘ ਬਾਮ, ਸ੍ਰੀ ਜਸਨ ਬਰਾੜ, ਸ: ਰਣਧੀਰ ਸਿੰਘ ਧੀਰਾ, ਚੇਅਰਮੈਨ ਸ੍ਰੀ ਸੁਖਜਿੰਦਰ ਸਿੰਘ ਕੌਣੀ, ਚੇਅਰਮੈਨ ਸ੍ਰੀ ਰਛਪਾਲ ਸਿੰਘ, ਗੁਰਬਾਜ ਸਿੰਘ ਵਣਵਾਲਾ ਸਮੇਤ ਅਹੁਦੇਦਾਰ ਅਤੇ ਸ਼ਹਿਰ ਦੇ ਪਤਵੰਤੇ ਹਾਜਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurmeet Khudian , Gurmeet Singh Khudian , DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD