Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 51 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ

ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਧੀਆਂ ਦੇ ਮਾਪਿਆਂ ਨੂੰ ਦਿੱਤੀ ਵਧਾਈ

DC Sri Mukatsar Sahib Dr. Ruhee Dugg

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Jan 2024

Last updated on: Jan 15, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਦੇਖ ਰੇਖ ਹੇਠ ਅੱਜ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਚੱਲ ਰਹੀ ਹੁਨਰ ਹਾਟ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਏਡੀਸੀ ਡਾ: ਨਯਨ, ਸ੍ਰੀਮਤੀ ਰੀਤੂ ਗਰਗ, ਮੈਡਮ ਹਰਪ੍ਰੀਤ ਕੌਰ ਸੀਜੀਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸੇਸ਼ ਤੌਰ ਤੇ ਇਸ ਮੌਕੇ ਪਹੁੰਚ ਕੇ ਨਵ ਜੰਮੀਆਂ ਧੀਆਂ ਦੀਆਂ ਮਾਂਵਾਂ ਅਤੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਲੋਹੜੀ ਦੇ ਉਪਹਾਰ ਦਿੱਤੇ।

ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਧੀਆਂ ਸਮਾਜ ਵਿਚ ਹਰ ਖੇਤਰ ਵਿਚ ਅੱਗੇ ਆ ਰਹੀਆਂ ਹਨ। ਉਨ੍ਹਾਂ ਨੇ ਨਵ ਜੰਮੀਆਂ ਧੀਆਂ ਦੀਆਂ ਮਾਂਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਦੀ ਇਸ ਤਰਾਂ ਪਰਵਰਿਸ਼ ਕਰਨ ਕਿ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵੱਧਣ ਲਈ ਹਰ ਮੌਕਾ ਮਿਲੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੀ ਮਹਿਲਾ ਸਸ਼ਕਤੀ ਕਰਨ ਲਈ ਹਰ ਉਪਰਾਲਾ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਈ ਹੁਨਰ ਹਾਟ ਵਿਚ ਵੀ ਬਹੁਤ ਸਾਰੀਆਂ ਮਹਿਲਾਵਾਂ ਆਪਣੇ ਹੱਥੀ ਤਿਆਰ ਸਮਾਨ ਦੀ ਵਿਕਰੀ ਕਰਨ ਲਈ ਆਈਆਂ ਹਨ ਜਿੰਨ੍ਹਾਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਤਹਿਤ ਇਸ ਤਰਾਂ ਦੇ ਸਵੈ ਰੁਜਗਾਰ ਸ਼ੁਰੂ ਕਰਨ ਲਈ ਮਦਦ ਕੀਤੀ ਗਈ ਸੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਪੰਕਜ ਮੌਰੀਆਂ ਨੇ ਦੱਸਿਆ ਕਿ ਅੱਜ ਦੇ ਇਸ ਸਮਾਗਮ ਵਿਚ 51 ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ ।

ਜਿਸ ਵਿਚ ਇੰਨ੍ਹਾਂ ਦੀਆਂ ਮਾਂਵਾਂ ਨੂੰ ਲੋਹੜੀ ਦੇ ਉਪਹਾਰ ਡਿਪਟੀ ਕਮਿਸ਼ਨਰ ਅਤੇ ਹੋਰ ਮਹਿਮਾਨਾਂ ਨੇ ਭੇਂਟ ਕੀਤੇ। ਸੀਡੀਪੀਓ ਰਣਜੀਤ ਕੌਰ ਬੇਦੀ ਅਤੇ ਡੀਸੀਪੀਓ ਡਾ: ਸਿਵਾਨੀ ਨਾਗਪਾਲ ਨੇ ਦੱਸਿਆ ਕਿ ਇਸਦੇ ਨਾਲ ਹੀ 31 ਵਿਦਿਆਰਥਣਾਂ ਨੂੰ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਦੇ ਤਹਿਤ ਸਕੂਲ ਬੈਗ ਵੀ ਇਸ ਮੌਕੇ ਦਿੱਤੇ ਗਏ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD