Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੰਗਰੂਰ ਵਿਖੇ ਗੰਨ ਹਾਊਸ ਵਿਖੇ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ ਸੰਗਰੂਰ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾਇਆ, 5 ਵਿਅਕਤੀ ਗ੍ਰਿਫਤਾਰ

ਡੀਆਈਜੀ ਹਰਚਰਨ ਸਿੰਘ ਭੁੱਲਰ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ

Crime News Sangrur

Web Admin

Web Admin

5 Dariya News

ਸੰਗਰੂਰ , 15 Jan 2024

Last updated on: Jan 15, 2024, 00:00 IST

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਪਟਿਆਲਾ ਰੇਂਜ ਪਟਿਆਲਾ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਾਰਵਾਈ ਕਰਦੇ ਹੋਏ ਸ਼ਹਿਰ ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ 05 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਚੋਰੀਸ਼ੁਦਾ ਅਸਲਾ ਕੁੱਲ 14 ਵੈਪਨ ਸਮੇਤ 30 ਕਾਰਤੂਸ (05 ਪਿਸਟਲ, 05 ਰਿਵਾਲਵਰ, 03 ਬੰਦੂਕਾਂ, 01 ਰਾਇਫਲ) ਅਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ, 01 ਇਲੈਕਟ੍ਰੀਕਲ ਕਟਰ, 01 ਹਥੌੜਾ ਅਤੇ 01 ਰਾਡ ਬ੍ਰਾਮਦ ਕਰਾਏ ਗਏ।

ਡੀਆਈਜੀ ਸ੍ਰੀ ਹਰਚਰਨ ਸਿੰਘ ਭੁੱਲਰ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 12-13/01/2024 ਦੀ ਦਰਮਿਆਨੀ ਰਾਤ ਨੂੰ ਚੰਚਲ ਗੰਨ ਹਾਊਸ ਸੰਗਰੂਰ ਵਿੱਚੋਂ ਨਾਮਲੂਮ ਵਿਅਕਤੀਆਂ ਵੱਲੋਂ ਅਸਲਾ ਅਤੇ ਕਾਰਤੂਸ ਚੋਰੀ ਕੀਤੇ ਗਏ ਸਨ ਜਿਸ ਤਹਿਤ ਚੰਚਲ ਕੁਮਾਰ ਪੁੱਤਰ ਚਤਰ ਭੁੱਜ ਗੋਇਲ ਵਾਸੀ ਮਕਾਨ ਨੰਬਰ 309, ਰਾਮ ਬਸਤੀ ਸੰਗਰੂਰ ਦੇ ਬਿਆਨ ਦੇ ਅਧਾਰ ਉਤੇ ਮੁਕੱਦਮਾ ਨੰਬਰ 04 ਮਿਤੀ 13/01/2024 ਅ/ਧ 380,457 ਹਿੰ: ਡੰ: ਅਤੇ 25/54/59 ਅਸਲਾ ਐਕਟ ਥਾਣਾ ਸਿਟੀ ਸੰਗਰੂਰ ਬਰਖਿਲਾਫ ਨਾਮਲੂਮ ਵਿਅਕਤੀਆਂ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

 ਉਨ੍ਹਾਂ ਦੱਸਿਆ ਕਿ ਸ੍ਰੀ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਸੰਗਰੂਰ ਵੱਲੋਂ ਮੁਕੱਦਮਾ ਨੂੰ ਹੱਲ ਕਰਨ ਲਈ ਸ੍ਰੀ ਪਲਵਿੰਦਰ ਸਿੰਘ ਚੀਮਾ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਨਿਗਰਾਨੀ ਹੇਠ ਸ੍ਰੀ ਮਨੋਜ ਗੋਰਸੀ ਉਪ ਕਪਤਾਨ ਪੁਲਿਸ ਸਬ ਡਵੀਜਨ ਸੰਗਰੂਰ, ਸ੍ਰੀ ਸੁਖਦੇਵ ਸਿੰਘ, ਉਪ ਕਪਤਾਨ ਪੁਲਿਸ (ਡੀ) ਸੰਗਰੂਰ, ਇੰਸਪੈਕਟਰ ਅਮਰੀਕ ਸਿੰਘ ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ, ਥਾਣੇਦਾਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਸੰਗਰੂਰ, ਇੰਸਪੈਕਟਰ ਰਮਨਦੀਪ ਸਿੰਘ ਮੁੱਖ ਅਫਸਰ ਥਾਣਾ ਖਨੌਰੀ ਅਤੇ ਇੰਸਪੈਕਟਰ ਸੰਦੀਪ ਸਿੰਘ ਮੁੱਖ ਅਫਸਰ ਥਾਣਾ ਦਿੜਬਾ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵੱਲੋਂ ਟੈਕਨੀਕਲ ਢੰਗ ਨਾਲ ਕਾਰਵਾਈ ਕਰਦੇ ਹੋਏ ਮੁਕੱਦਮਾ ਨੂੰ 24 ਘੰਟਿਆਂ ਅੰਦਰ ਟਰੇਸ ਕਰਕੇ ਕਥਿਤ ਦੋਸ਼ੀਆਂ ਪਵਨਦੀਪ ਸਿੰਘ ਉਰਫ ਪੰਮਾ ਪੁੱਤਰ ਬਲਵਿੰਦਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਹਰਮਨ ਨਗਰ, ਨੇੜੇ ਮੱਛੀ ਪਾਲਣ ਚਨਾਗਰਾ ਰੋਡ ਪਾਤੜਾਂ , ਅਮਨਦੀਪ ਸਿੰਘ ਉਰਫ ਅਮਨ ਪੁੱਤਰ ਸਰਵਣ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਪਿੰਡ ਟੋਡਰਪੁਰ ਥਾਣਾ ਬੋਹਾ ਜਿਲ੍ਹਾ ਮਾਨਸਾ,  ਮਲਵਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਵਾਰਡ ਨੰਬਰ:01, ਪਟਿਆਲਾ ਰੋਡ ਪਾਤੜਾਂ,  ਸੰਦੀਪ ਸਿੰਘ ਉਰਫ ਗਿਆਨੀ ਉਰਫ ਰਣਪ੍ਰਤਾਪ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਨੇੜੇ ਬਾਲਮੀਕ ਥਾਈ, ਵਾਰਡ ਨੰਬਰ:15, ਸੁੰਦਰ ਬਸਤੀ ਪਾਤੜਾਂ ਅਤੇ ਗੁਰਮੀਤ ਸਿੰਘ ਉਰਫ ਰਾਜਵੀਰ ਉਰਫ ਗੀਤਾ ਉਰਫ ਕਾਲਾ ਨਿਹੰਗ ਪੁੱਤਰ ਸਰਵਨ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਟੋਡਰਪੁਰ ਥਾਣਾ ਬੋਹਾ (ਮਾਨਸਾ) ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਕੁੱਲ 14 ਵੈਪਨ ਸਮੇਤ 30 ਜਿੰਦਾ ਕਾਰਤੂਸ (03 ਬੰਦੂਕਾਂ, ਇੱਕ ਰਾਇਫਲ, 05 ਪਿਸਟਲ ਅਤੇ 05 ਰਿਵਾਲਵਰ) ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ, 01 ਇਲੈਕਟ੍ਰੀਕਲ ਕਟਰ, 01 ਹਥੌੜਾ ਅਤੇ 01 ਰਾਡ ਬ੍ਰਾਮਦ ਕਰਾਏ ਗਏ। 

ਉਨ੍ਹਾਂ ਦਸਿਆ ਕਿ ਕਥਿਤ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ ਅਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਕਥਿਤ ਦੋਸ਼ੀਆਂ ਨੇ ਇਸ ਅਸਲੇ ਨਾਲ ਲੁੱਟ/ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ। ਉਨ੍ਹਾਂ ਦੱਸਿਆ ਕਿ ਵਾਰਦਾਤ ਕਰਨ ਸਮੇਂ 03 ਕਥਿਤ ਦੋਸ਼ੀਆਂ ਨੇ ਨਿਹੰਗ ਸਿੰਘਾਂ ਦਾ ਬਾਣਾ ਪਾਇਆ ਹੋਇਆ ਸੀ, 02 ਦੋਸ਼ੀ ਮੋਨੇ ਸਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਵੱਲੋਂ ਚੋਰੀ ਕੀਤੇ ਅਸਲੇ ਦੀ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਦੁਰਵਰਤੋਂ ਕੀਤੀ ਗਈ ਹੈ, ਜਿਸ ਸਬੰਧੀ ਮੁਕੱਦਮਾ ਨੰਬਰ 07 ਮਿਤੀ 14.01.2024 ਅ/ਧ 336 ਹਿੰ: ਡੰ: ਅਤੇ 25,27/54/59 ਅਸਲਾ ਐਕਟ ਥਾਣਾ ਪਾਤੜਾਂ ਵਿਖੇ ਦਰਜ ਰਜਿਸਟਰ ਹੋਣਾ ਪਾਇਆ ਗਿਆ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD