Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੜਕ ਸੁਰੱਖਿਆ ਮਹੀਨਾ- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਬਲੈਕ ਸਪਾਟ ਦਾ ਨਿਰੀਖਣ ਕਰਕੇ ਜਲਦ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਟਰੈਫਿਕ, ਆਵਾਜਾਈ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਐਨ.ਜੀ.ਓਜ਼ ਨਾਲ ਮਿਲ ਕੇ ਜਾਗਰੂਕਤਾ ਰੈਲੀ ਅਤੇ ਸੈਮੀਨਾਰ ਕਰਨ ਦੀ ਵੀ ਕੀਤੀ ਹਦਾਇਤ

DC Hoshiarpur Komal Mittal

Web Admin

Web Admin

5 Dariya News

ਹੁਸ਼ਿਆਰਪੁਰ , 15 Jan 2024

Last updated on: Jan 15, 2024, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੜਕ ਸੁਰੱਖਿਆ ਮਹੀਨਾ ਸਬੰਧੀ ਮੀਟਿੰਗ ਕਰਕੇ ਉਨ੍ਹਾਂ ਨੂੰ ਦਿਸ਼ਾ- ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੋਣ ਵਾਲੇ ਹਾਦਸਿਆਂ ਦੀ ਗੰਭੀਰ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਟਰੈਫਿਕ ਨਿਯਮਾਂ ਬਾਰੇ ਖੁੱਦ ਸਾਵਧਾਨ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕੀਤੀ। 

ਇਸ ਮੌਕੇ ਉਨ੍ਹਾਂ  ਨਾਲ ਐਸ.ਐਸ.ਪੀ ਸੁਰੇਂਦਰ ਲਾਂਬਾ, ਸਕੱਤਰ ਆਰ.ਟੀ.ਏ ਰਵਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੁਰਾਣੇ ਸੜਕ ਹਾਦਸਿਆਂ ਨਾਲ ਸਬੰਧਤ 44 ਬਲੈਕ ਸਪਾਟ ਸਨ, ਜੋ ਕਿ ਇਸ ਸਮੇਂ ਘੱਟ ਹੋ ਕੇ 23 ਰਹਿ ਗਏ ਹਨ। ਉਨ੍ਹਾਂ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਅਤੇ ਨਗਰ ਨਿਗਮ ਹੁਸ਼ਿਆਰਪੁਰ ਨੂੰ ਹਦਾਇਤ ਕੀਤੀ ਕਿ ਸਬੰਧਤ ਟਰੈਫਿਕ ਇੰਚਾਰਜ ਨੂੰ ਲੈ ਕੇ ਇਨ੍ਹਾਂ ਬਲੈਕ ਸਪਾਟ ਦਾ ਨਿਰੀਖਣ ਕਰਕੇ ਉਨ੍ਹਾਂ ਨੂੰ ਠੀਕ ਕਰਨ ਬਾਰੇ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇ। 

ਇਸ ਤੋਂ ਇਲਾਵਾ ਸੜਕ ਕਿਨਾਰੇ ਲੱਗੇ ਘਾਹ, ਬੂਟੀ ਨੂੰ ਸਾਫ ਕਰਵਾਇਆ ਜਾਵੇ, ਤਾਂ ਜੋ ਸੜਕ ’ਤੇ ਬਣੀ ਸਫੇਦ ਪੱਟੀ ਵਾਹਨ ਚਾਲਕਾਂ ਨੂੰ ਸਾਫ ਦਿਖਾਈ ਦੇਵੇ। ਉਨ੍ਹਾਂ ਨੇ ਟਰੈਫਿਕ ਪੁਲਿਸ, ਟਰਾਂਸਪੋਰਟ ਵਿਭਾਗ, ਸਕੂਲ ਸਿੱਖਿਆ ਵਿਭਾਗ ਨੂੰ ਐਨ.ਜੀ.ਓਜ਼ ਨਾਲ ਮਿਲ ਕੇ ਰੋਡ ਸੇਫਟੀ ਜਾਗਰੂਕਤਾ ਰੈਲੀ ਅਤੇ ਜਾਗਰੂਕਤਾ ਸੈਮੀਨਾਰਾਂ ਦੇ ਆਯੋਜਨ ਸਬੰਧੀ ਹਦਾਇਤ ਕੀਤੀ।

ਕੋਮਲ ਮਿੱਤਲ ਨੇ ਕਿਹਾ ਕਿ ਹਰ ਵਾਹਨ ’ਤੇ ਰਿਫਲੈਕਟਰ ਲੱਗਾ ਹੋਣਾ ਜ਼ਰੂਰੀ ਹੈ ਕਿਉਂਕਿ ਵਾਹਨਾਂ ’ਤੇ ਰਿਫਲੈਕਟਰ ਨਾ ਹੋਣ ਕਾਰਨ ਹਨੇਰੇ ਅਤੇ ਧੁੰਦ ਵਿੱਚ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਰਿਜਨਲ ਟਰਾਂਸਪੋਰਟ ਅਥਾਰਟੀ ਅਤੇ ਟਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੇ ਕੰਮ ਨੂੰ ਮੁਹਿੰਮ ਦੇ ਰੂਪ ਵਿੱਚ ਲਿਆ ਜਾਵੇ ਅਤੇ ਲੋਕਾਂ ਵਿੱਚ ਟਰੈਫਿਕ ਨਿਯਮ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਹੀ ਸੜਕ ਹਾਦਸੇ ਹੁੰਦੇ ਹਨ, ਇਸ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਰਿਜਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਵਿਭਾਗ ਵਲੋਂ ਲਗਾਤਾਰ ਵਾਹਨਾਂ ’ਤੇ ਰਿਫਲੈਕਟਰ ਲਗਾਏ ਜਾ ਰਹੇ ਅਤੇ ਅਵਾਰਾ ਪਸ਼ੂਆਂ ਦੇ ਗਲਿਆਂ ਵਿੱਚ ਵੀ ਰੇਡਿਅਮ ਬੈਲਟ ਪਾਏ ਗਏ ਹਨ, ਤਾਂ ਜੋ ਧੁੰਦ ਵਿੱਚ ਹਾਦਸਿਆਂ ਨੂੰ ਰੋਕਿਆ ਜਾ ਸਕੇ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD