Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

ਭਗਵੰਤ ਮਾਨ ਸਰਕਾਰ ਵਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਵੱਲੋਂ ਇੰਤਕਾਲ ਦਰਜ ਕਰਨ ਲਈ ਲਗਾਏ ਗਏ ਕੈਂਪ ਦਾ ਮੋਹਾਲੀ ਅਤੇ ਖਰੜ ਵਿਖੇ ਨਿਰੀਖਣ

Bram Shanker Jimpa AAP

Web Admin

Web Admin

5 Dariya News

ਐੱਸ.ਏ.ਐੱਸ. ਨਗਰ , 15 Jan 2024

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਬਕਾਇਆ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਲਗਾਏ ਗਏ ਕੈਂਪਾਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਬੀਤੀ 06 ਜਨਵਰੀ ਨੂੰ ਲਗਾਏ ਅਜਿਹੇ ਕੈਂਪਾਂ ਵਿਚ 31 ਹਜ਼ਾਰ 500  ਬਕਾਇਆ ਇੰਤਕਾਲ ਦਰਜ ਕੀਤੇ ਗਏ ਸਨ ਤੇ ਅੱਜ ਵੀ ਵੱਡੀ ਗਿਣਤੀ ਬਕਾਇਆ ਇੰਤਕਾਲ ਦਰਜ ਕੀਤੇ ਜਾ ਰਹੇ ਹਨ।

ਇਹ ਵਿਚਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਮਾਲ ਮੰਤਰੀ, ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਂਝੇ ਕੀਤੇ। ਉਹਨਾਂ ਕਿਹਾ ਕਿ ਉਹ ਲਗਾਤਾਰ ਤਹਿਸੀਲਾਂ ਦਾ ਦੌਰਾ ਕਰ ਰਹੇ ਹਨ ਤੇ ਲੋਕਾਂ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ  ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਸਰਕਾਰ ਦਾ ਮਕਸਦ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਾਜ ਲਈ ਦਫ਼ਤਰਾਂ ਵਿਚ ਖੱਜਲ ਨਾ ਹੋਣਾ ਪਵੇ। ਇਹਨਾਂ ਕੈਂਪਾਂ ਵਿਚ ਇੰਤਕਾਲ ਦੇ ਨਾਲ ਨਾਲ ਤਕਸੀਮ ਦੇ ਕੇਸਾਂ ਬਾਬਤ ਵੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹਰ ਵੇਲੇ ਲੋਕਾਂ ਬਾਰੇ ਸੋਚਦੇ ਹਨ। ਇਸ ਲਈ ਰਜਿਸਟਰੀਆਂ ਤੇ ਇੰਤਕਾਲ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਜਿੱਥੇ ਜਾਇਦਾਦ ਦੇ ਮਸਲਿਆਂ ਸਬੰਧੀ ਕੋਈ ਵਿਵਾਦ ਵੀ ਹੈ, ਉੱਥੇ ਦੋਵੇਂ ਧਿਰਾਂ ਨੂੰ ਬਿਠਾ ਕੇ ਵੀ ਮਸਲੇ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਰਾਸ਼ਟਰੀ ਲੋਕ ਅਦਾਲਤਾਂ ਮੌਕੇ ਮਾਲ ਅਦਾਲਤਾਂ ਲਾ ਕੇ ਵੀ ਲੋਕਾਂ ਦੇ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਨੂੰ ਨਿਪਟਾਇਆ ਜਾਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਲਈ ਇਹ ਵਿਸ਼ੇਸ਼ ਕੈਂਪ ਲਾਏ ਗਏ ਹਨ ਤਾਂ ਜੋ ਲੋਕਾਂ ਦੇ ਬਕਾਇਆ ਇੰਤਕਾਲ ਦਰਜ ਕਰਵਾਉਣ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਅੱਗੇ ਕਿਹਾ ਕਿ ਇਸ ਗੱਲ ਨੂੰ ਭਵਿੱਖ ਵਿੱਚ ਸਖ਼ਤੀ ਨਾਲ ਯਕੀਨੀ ਬਣਾਇਆ ਜਾਵੇਗਾ ਕਿ ਨਿਰਧਾਰਿਤ 45 ਦਿਨਾਂ ਚ ਇੰਤਕਾਲ ਦਰਜ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਵਿੱਚ ਚਿਰਾਂ ਤੋਂ ਖਾਲੀ ਪਈਆਂ ਪਟਵਾਰੀਆਂ ਦੀ ਭਰਤੀ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।

ਹਲਕਾ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਦੱਸਿਆ ਕਿ ਬੀਤੀ 06 ਜਨਵਰੀ ਨੂੰ ਲਗਾਏ ਕੈਂਪ ਵਿਚ ਮੋਹਾਲੀ ਵਿਖੇ ਕਰੀਬ 150 ਬਕਾਇਆ ਇੰਤਕਾਲ ਦਰਜ ਕੀਤੇ ਗਏ ਸਨ।ਕੁਲਵੰਤ ਸਿੰਘ ਨੇ ਦੱਸਿਆ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਯੋਗ ਅਗਵਾਈ ਹੇਠ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।

ਕੈਂਪ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਇਹਨਾਂ ਕੈਂਪਾਂ ਦੇ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਇੱਕ ਬਹੁਤ ਹੀ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਆਮ ਨਾਗਰਿਕ ਲਾਭ ਉਠਾ ਸਕਦਾ ਹੈ।  ਕੈਂਪ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵੀ. ਐੱਸ. ਤਿੜਕੇ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh Mohali , Prabhjot Kaur , DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD