Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ 'ਚ ਲੱਗੇ ਦੂਜ਼ੇ ਵਿਸ਼ੇਸ਼ ਕੈਂਪ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ - ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਪੰਜਾਬ ਸਰਕਾਰ ਵਸਨੀਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ - ਵਿਧਾਇਕ ਗਰੇਵਾਲ

Daljit Singh Grewal AAP

Web Admin

Web Admin

5 Dariya News

ਲੁਧਿਆਣਾ , 15 Jan 2024

Last updated on: Jan 15, 2024, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ 'ਚ ਲੱਗੇ ਦੂਸਰੇ ਵਿਸ਼ੇਸ਼ ਕੈਂਪਾਂ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ ਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ।

ਉਨ੍ਹਾਂ ਦੱਸਿਆ ਕਿ ਖੰਨਾ, ਪਾਇਲ, ਮਲੌਦ, ਸਮਰਾਲਾ, ਮਾਛੀਵਾੜਾ, ਕੂੰਮ ਕਲਾਂ, ਸਾਹਨੇਵਾਲ, ਡੇਹਲੋਂ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਲੁਧਿਆਣਾ ਕੇਂਦਰੀ, ਮੁਲਾਂਪੁਰ ਦਾਖਾ, ਜਗਰਾਉਂ, ਸਿੱਧਵਾਂ ਬੇਟ, ਰਾਏਕੋਟ ਆਦਿ ਵਿਖੇ ਵਿਸ਼ੇਸ਼ ਕੈਂਪਾਂ ਦੌਰਾਨ ਵਸਨੀਕਾਂ ਨੇ ਆਪਣੇ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕਰਵਾਇਆ। 06 ਜਨਵਰੀ ਨੂੰ ਸੂਬੇ ਭਰ ਵਿੱਚ ਆਯੋਜਿਤ ਪਹਿਲੇ ਰੈਵਿਨਿਊ ਕੈਂਪ ਦੇ ਸਫਲ ਆਯੋਜਨ ਤੋਂ ਬਾਅਦ, ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾਂ ਵਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਆਜਲਦ ਦੂਸਰਾ ਕੈਂਪ ਵੀ ਲਗਾਇਆ ਜਾਵੇਗਾ ਜਿਸਦੇ ਤਹਿਤ ਅੱਜ 15 ਜਨਵਰੀ ਨੂੰ ਪੰਜਾਬ ਭਰ ਵਿੱਚ ਵਿਸ਼ੇ਼ਸ਼ ਕੈਂਪ ਲੱਗੇ ਹਨ।

ਸਥਾਨਕ ਬੱਚਤ ਭਵਨ ਵਿਖੇ ਲੱਗੇ ਹਲਕਾ ਪੂਰਬੀ ਅਤੇ ਪੱਛਮੀ ਦੇ ਕੈਂਪਾਂ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਬਿਨੈਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਵੀ ਕਰਵਾਇਆ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ, ਡਾਇਰੈਕਟਰ, ਪੰਜਾਬ ਡੇਅਰੀ ਵਿਕਾਸ ਬੋਰਡ ਸ. ਦੁਪਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ।ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਸਪੱਸ਼ਟ ਕੀਤਾ ਆਮ ਲੋਕਾਂ ਨੂੰ ਦਫ਼ਤਰਾਂ ਵਿੱਚ ਕਿਸੇ ਵੀ ਹੀਲੇ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਕਾਨੂੰਨੀ ਅੜਚਣ, ਘਰੇਲੂ ਵਿਵਾਦ ਜਾਂ ਕੋਈ ਹੋਰ ਮਸਲੇ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦਾ ਇੰਤਕਾਲ ਬਕਾਇਆ ਨਹੀਂ ਰਹਿਣ ਦਿੱਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਵਿੱਚ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਤਾਹੀ ਸਾਹਮਣੇ ਆਉਂਦੀ ਹੈ ਤਾਂ ਉਸਦੇ ਖਿਲਾਫ ਬਣਦੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਲੋਕਾਂ ਦਾ ਕੰਮ ਸਮੇਂ ਸਿਰ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD