Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ, "ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ (ਫੇਜ਼-3)" ਬਾਰੇ ਰਿਪੋਰਟ ਜਾਰੀ

Laljit Singh Bhullar

Web Admin

Web Admin

5 Dariya News

ਚੰਡੀਗੜ੍ਹ , 15 Jan 2024

Last updated on: Jan 15, 2024, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ।

ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓਵਰਸਪੀਡਿੰਗ ਅਤੇ ਜਾਨਵਰਾਂ ਨਾਲ ਸਬੰਧਤ ਘਟਨਾਵਾਂ ਮੌਤ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਹਨ। ਸਾਲ 2022 ਵਿੱਚ 2085 ਮੌਤਾਂ ਓਵਰਸਪੀਡਿੰਗ ਅਤੇ 421 ਜਾਨਵਰਾਂ ਨਾਲ ਸਬੰਧਤ ਹਾਦਸਿਆਂ ਕਾਰਨ ਹੋਈਆਂ।

ਸ. ਲਾਲਜੀਤ ਸਿੰਘ ਭੁੱਲਰ ਨੇ "ਫੇਜ਼-3 (2019-2021) ਲਈ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ" ਬਾਰੇ ਰਿਪੋਰਟ ਵੀ ਜਾਰੀ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ ਸੂਬੇ ਵਿੱਚ ਕੁੱਲ 583 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਅਤੇ ਹੁਣ ਤੱਕ ਇਨ੍ਹਾਂ ਵਿੱਚੋਂ ਕਰੀਬ 60 ਫੀਸਦੀ ਨੂੰ ਦਰੁਸਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਪੰਜਾਬ ਨੂੰ ਇਸ ਗੱਲੋਂ ਵੀ ਸਰਾਹਿਆ ਜਾ ਰਿਹਾ ਹੈ ਕਿ ਸੂਬੇ ਨੇ ਸਭ ਤੋਂ ਵੱਧ ਬਲੈਕ ਸਪਾਟ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਦਰੁਸਤ ਕੀਤਾ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੌਮੀ ਮਾਰਗਾਂ 'ਤੇ ਬਲੈਕ ਸਪਾਟਸ 'ਤੇ 40 ਫੀਸਦੀ ਮੌਤਾਂ ਘਟੀਆਂ ਹਨ ਅਤੇ ਪੂਰੇ ਕੌਮੀ ਮਾਰਗਾਂ 'ਤੇ ਮੌਤ ਦਰ ਵਿਚ 10 ਫੀਸਦੀ ਕਮੀ ਆਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲੇ ਵੀ ਹਸਪਤਾਲ ਵਿੱਚ ਹਰ ਪੰਜਵਾਂ ਮਰੀਜ਼ ਸੜਕ ਹਾਦਸੇ ਦਾ ਪੀੜਤ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਮੌਤਾਂ ਕਾਰਨ ਪਰਿਵਾਰ, ਰਿਸ਼ਤੇਦਾਰ ਅਤੇ ਸੂਬੇ ਨੂੰ ਕਰੀਬ 21,000 ਕਰੋੜ ਦਾ ਨੁਕਸਾਨ ਹੁੰਦਾ ਹੈ, ਜੋ ਸੂਬੇ ਦੀ ਜੀ.ਡੀ.ਪੀ. ਦਾ ਕਰੀਬ 3 ਫ਼ੀਸਦੀ ਬਣਦਾ ਹੈ।ਧੁੰਦ ਦੇ ਮੌਸਮ ਕਾਰਨ ਹਾਦਸਿਆਂ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਸ. ਭੁੱਲਰ ਨੇ ਟ੍ਰੈਫ਼ਿਕ ਪੁਲਿਸ ਨੂੰ ਇਸ ਦੌਰਾਨ ਜੋਖ਼ਿਮ ਬਣਨ ਵਾਲੇ ਭਾਰੀ ਵਾਹਨਾਂ ਨੂੰ ਜੁਰਮਾਨੇ ਲਗਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਸੜਕ ਸੁਰੱਖਿਆ ਵਿੱਚ ਸ਼ਾਮਲ ਗ਼ੈਰ-ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕੀਤੀ ਅਤੇ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਮਾਨਤਾ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਇਨ੍ਹਾਂ ਸੰਸਥਾਵਾਂ ਨੂੰ ਸੜਕ ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਵਾਸਤੇ ਸੁਝਾਅ ਦੇਣ ਦੀ ਅਪੀਲ ਵੀ ਕੀਤੀ।

ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਡਾਇਰੈਕਟਰ ਲੋਕ ਸੰਪਰਕ ਵਿਭਾਗ ਸ. ਭੁਪਿੰਦਰ ਸਿੰਘ, ਏ.ਡੀ.ਜੀ.ਪੀ.(ਟਰੈਫਿਕ) ਸ੍ਰੀ ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਸ੍ਰੀ ਨਵਦੀਪ ਅਸੀਜਾ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਵਿੱਚ ਐਨ.ਜੀ.ਓ. 'ਅਰਾਈਵ ਸੇਫ਼' ਤੋਂ ਸ੍ਰੀ ਹਰਮਨ ਸਿੱਧੂ, 'ਪਟਿਆਲਾ ਫਾਊਂਡੇਸ਼ਨ' ਤੋਂ ਸ੍ਰੀ ਰਵੀ ਆਹਲੂਵਾਲੀਆ, 'ਮਯੰਕ ਫਾਊਂਡੇਸ਼ਨ' ਤੋਂ ਸ੍ਰੀ ਦੀਪਕ ਸ਼ਰਮਾ, 'ਐਵੌਇਡ ਐਕਸੀਡੈਂਟ' ਤੋਂ ਸ੍ਰੀ ਹਰਪ੍ਰੀਤ ਸਿੰਘ ਅਤੇ ਐਨ.ਜੀ.ਓ 'ਮੁਕਤੀਸਰ' ਤੋਂ ਸ੍ਰੀ ਜਸਪ੍ਰੀਤ ਛਾਬੜਾ ਵੀ ਹਾਜ਼ਰ ਸਨ।

ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਲਈ ਸਬੰਧਤ ਵਿਭਾਗ ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ 'ਤੇ ਰੈਟਰੋ-ਰਿਫਲੈਕਟਿਵ ਟੇਪਾਂ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਗੱਲਬਾਤ, ਸੀਟ ਬੈਲਟ ਤੇ ਹੈਲਮੇਟ ਬਾਰੇ ਜਾਗਰੂਕਤਾ ਮੁਹਿੰਮਾਂ ਅਤੇ ਰੈੱਡ ਲਾਈਟ ਦੀ ਉਲੰਘਣਾ, ਓਵਰਸਪੀਡਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਵਿਸ਼ੇਸ਼ ਮੁਹਿੰਮਾਂ ਸ਼ਾਮਲ ਹਨ।

ਇਸੇ ਤਰ੍ਹਾਂ ਵਿਭਾਗਾਂ ਵੱਲੋਂ ਆਪਣੀ ਮਾਲਕੀ ਵਾਲੀਆਂ ਸੜਕਾਂ ਦੇ ਕਿਨਾਰੇ ‘ਤੇ ਉੱਗੀ ਬਨਸਪਤੀ ਦੀ ਸਫ਼ਾਈ, ਸਾਇਨ ਬੋਰਡ ਲਗਾਉਣ ਅਤੇ ਸਟਰੀਟ ਲਾਈਟਾਂ ਸਬੰਧੀ ਮੁੱਦਿਆਂ ਦਾ ਹੱਲ ਕਰਨ ਅਤੇ ਦੁਰਘਟਨਾ ਵਾਲੇ ਸਥਾਨਾਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਵਾਕਥੌਨ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਹਿਯੋਗ ਨਾਲ ਡਰਾਈਵਰਾਂ ਲਈ ਮੈਡੀਕਲ/ਅੱਖਾਂ ਦੇ ਚੈਕਅੱਪ ਕੈਂਪ ਲਗਾਏ ਜਾਣਗੇ ਅਤੇ ਵਾਹਨਾਂ ਲਈ ਓਵਰਲੋਡਿੰਗ ਅਤੇ ਫਿਟਨੈਸ ਸਰਟੀਫਿਕੇਟ ਬਾਰੇ ਜਾਗਰੂਕ ਕੀਤਾ ਜਾਵੇਗਾ। ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਸਟਾਫ਼ ਬਾਰੇ ਜਾਂਚ ਕਰਨ ਲਈ ਟਰੌਮਾ ਕੇਅਰ ਸੈਂਟਰਾਂ ਦਾ ਦੌਰਾ ਕੀਤਾ ਜਾਵੇਗਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Road Safety Month

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD