Saturday, 18 May 2024

 

 

ਖ਼ਾਸ ਖਬਰਾਂ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ

 

ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਨੇ ਮਾਜਰੀ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਲਿਆ ਜਾਇਜ਼ਾ

Anmol Gagan Mann AAP

Web Admin

Web Admin

5 Dariya News

ਮਾਜਰੀ/ ਖਰੜ , 15 Jan 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ। ਇਸੇ ਲੜੀ ਤਹਿਤ ਮਾਜਰੀ ਵਿਖੇ ਲਾਏ ਕੈਂਪ ਦਾ ਜਾਇਜ਼ਾ ਕੈਬਨਿਟ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ ਨੇ ਲਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੇਵੀ ਗੋਇਲ ਵੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਸੂਬੇ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਹਦਾਇਤਾਂ ਅਨੁਸਾਰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਵਿਸ਼ੇਸ਼ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ। 

ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਗਏ ਸਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅਨਮੋਲ ਗਗਨ ਮਾਨ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਜਾਰੀ ਹੈਲਪਲਾਈਨ ਨੰਬਰ 8184900002 'ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ 'ਤੇ ਭੇਜ ਸਕਦੇ ਹਨ।      

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD