Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼

ਮੰਤਰੀ ਵੱਲੋਂ ਵਿਧਾਇਕਾਂ ਨੂੰ ਇਕੱਲੀ-ਇਕੱਲੀ ਸਕੀਮ ਵਿੱਚ ਕਵੱਰ ਹੋਣ ਵਾਲੇ ਕਾਰਜਾਂ ਅਤੇ ਫ਼ੰਡਾਂ ਦੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ

Local Government Minister Balkar Singh

Web Admin

Web Admin

5 Dariya News

ਚੰਡੀਗੜ੍ਹ , 15 Jan 2024

Last updated on: Jan 15, 2024, 00:00 IST

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਖਰੜ, ਕੁਰਾਲੀ, ਨਵਾਂਗਾਓ, ਡੇਰਾ ਬਸੀ, ਲਾਲੜੂ, ਜੀਰਕਪੁਰ, ਬਨੂੜ, ਘੜੂੰਆਂ, ਐਸ.ਏ.ਐਸ. ਨਗਰ, ਰੂਪਨਗਰ, ਨੰਗਲ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਸਰਹਿੰਦ-ਫਤਹਿਗੜ੍ਹ ਸਾਹਿਬ, ਗੋਬਿੰਦਗੜ੍ਹ, ਅਮਲੋਹ, ਖਮਾਣੋਂ ਅਤੇ ਬਸੀ ਪਠਾਣਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ।

ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਬਣਾਏ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕਾਰਜਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਕੰਮਾਂ ਅਤੇ ਫੰਡਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਾਫ਼-ਸਫਾਈ ਲਈ ਕਿਸੇ ਤਰ੍ਹਾਂ ਦੇ ਉਪਕਰਣਾਂ/ਮਸ਼ੀਨਰੀ ਦੀ ਜ਼ਰੂਰਤ ਹੋਵੇ ਤਾਂ ਉਹ ਖਰੀਦ ਲਈ ਜਾਵੇ। ਇਸ ਤੋਂ ਇਲਾਵਾ ਜੇਕਰ ਵਿਕਾਸ ਕਾਰਜਾਂ ਲਈ ਹੋਰ ਵਾਧੂ ਫੰਡਾਂ ਦੀ ਜਰੂਰਤ ਹੋਵੇ ਤਾਂ ਉਸਦਾ ਪੂਰਾ ਐਕਸ਼ਨ ਪਲਾਨ ਤਿਆਰ ਕਰਵਾਕੇ ਮੁੱਖ ਦਫ਼ਤਰ ਭੇਜਿਆ ਜਾਵੇ। 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਬਲਕਾਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸ ਲਈ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਇੱਕ ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨ ਲਈ ਕਿਹਾ। 

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਤੁਰੰਤ ਨਿਪਟਾਰਾ ਕਰਵਾਇਆ ਜਾਵੇ।

ਮੰਤਰੀ ਵੱਲੋਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਕੁਲਜੀਤ ਸਿੰਘ ਰੰਧਾਵਾਂ, ਦਿਨੇਸ਼ ਕੁਮਾਰ ਚੱਢਾ, ਡਾ ਚਰਨਜੀਤ ਸਿੰਘ, ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਸਕੱਤਰ ਸਥਾਨਕ ਸਰਕਾਰ ਅਜੋਏ ਸ਼ਰਮਾ,ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ  ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Lakhbir Singh Rai , Rupinder Singh Happy , Kuljit Singh Randhawan , Dinesh Kumar Chadha , Dr. Charanjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD