Saturday, 11 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

 

ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਅਧਿਕਾਰੀ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

‘ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਫੱਤਾ ਮਾਲੋਕਾ ਵਿਖੇ ਜਨ ਸੁਣਵਾਈ ਕੈਂਪ ਦਾ ਆਯੋਜਨ

DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 16 Jan 2024

ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਘਰ ਫੱਤਾ ਮਾਲੋਕਾ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦਾ ਜਾਇਜ਼ਾ ਲੈਣ ਮੌਕੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਪ੍ਰਾਪਤ ਹੋਏ ਹਨ, ਜਿਸ ਸਦਕਾ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਪਹਿਲੇ ਦੇ ਆਧਾਰ ’ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦਾ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਸਮਾਜਿਕ ਸੁਰੱਖਿਆ, ਮਾਲ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ, ਬਾਗਬਾਨੀ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ, ਉਦਯੋਗ ਵਿਭਾਗ, ਜ਼ਿਲ੍ਹਾ ਭਲਾਈ ਦਫ਼ਤਰ, ਕਿਰਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਵਨ ਸਟਾਪ ਸੈਂਟਰ, ਈ ਗਵਰਨੈਂਸ ਸੇਵਾ ਕੇਂਦਰ ਮਾਨਸਾ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਖ਼ੁਦ ਮੌਜੂਦ ਰਹਿ ਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਹੀ ਉਨ੍ਹਾਂ ਦੇ ਵੱਖ ਵੱਖ ਕੰਮਾਂ ਸਬੰਧੀ ਦਰਖ਼ਾਸਤਾਂ ਪ੍ਰਾਪਤ ਕੀਤੀਆਂ।

ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਯੋਗ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਹੋਰ ਪ੍ਰਾਪਤ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਜਾਂ ਘਰਾਂ ਦੇ ਨਜ਼ਦੀਕ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾ ਦਾ ਲਾਹਾ ਲੈ ਕੇ ਆਪਣੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਦੂਰ ਦੁਰਾਡੇ ਦਫ਼ਤਰਾਂ ਤੱਕ ਜਾਣ ਦੀ ਜ਼ਰੂਰਤ ਨਾ ਪਵੇ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD