Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਪ੍ਰਸ਼ਾਸਨ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 16 Jan 2024

Last updated on: Jan 16, 2024, 00:00 IST

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਨਕੇਲ ਪਾਉਣ ਲਈ ਹੁਣ ਤੋਂ ਹੀ ਤਿਆਰੀ ਖਿੱਚ ਲਈ ਗਈ ਹੈ ਜਿਸਦੇ ਤਹਿਤ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਜਿਨ੍ਹਾਂ ਵਿੱਚ ਬੱਸੀਆਂ, ਹਠੂਰ, ਰਸੂਲਪੁਰ ਆਦਿ ਸ਼ਾਮਲ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਮੁੱਖ ਖੇਤੀਬਾੜੀ ਅਫ਼ਸਰ ਨਰਿੰਦਰ ਸਿੰਘ ਬੈਨੀਪਾਲ ਵਲੋਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲਾਂ ਦੀ ਨਾੜ ਨੂੰ ਅੱਗ ਲਾਉਣਾ ਕੁਦਰਤ ਨਾਲ ਖਿਲਵਾੜ ਕਰਨਾ ਹੈ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸਾਨੂੰ ਸਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਇਸ ਮੌਕੇ ਮਾਲ ਵਿਭਾਗ, ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਬੇਸ਼ੱਕ ਭਾਰੀ ਗਿਰਾਵਟ ਆਈ ਹੈ ਪਰ ਹਾਲੇ ਇਸ ਵਿੱਚ ਹੋਰ ਸੁਧਾਰ ਲਿਆਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਬੱਸੀਆਂ, ਹਠੂਰ ਅਤੇ ਰਸੂਲਪੁਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਿੱਥੇ ਬਾਕੀ ਪਿੰਡਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਜਾਫਾ ਦੇਖਣ ਨੂੰ ਮਿਲਿਆ ਸੀ। 

ਉਨ੍ਹਾਂ ਕਿਸਾਨਾਂ ਪਾਸੋਂ ਪਰਾਲੀ ਸਾੜਨ ਦੇ ਕਾਰਨ ਜਾਂ ਮਜ਼ਬੂਰੀ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿੱਚ ਕਾਨੂੰਨ ਬੇਹੱਦ ਸਖ਼ਤ ਹੈ ਸਾਨੂੰ ਇਸਦਾ ਬਦਲ ਲੱਭਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਲਈ ਤੱਤਪਰ ਹੈ ਅਤੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਸਾੜੇ ਜਜਬ ਕਰਨ ਵਿੱਚ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਫਸਲਾਂ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿੱਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ।

ਇਸ ਦੇ ਨਾਲ-ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD