Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib, Say No To Plastic

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 16 Jan 2024

Last updated on: Jan 16, 2024, 00:00 IST

ਡਾ ਰੂਹੀ ਦੁੱਗ  ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਸਟੇਕ ਹੋਲਡਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹਾ ਵਾਤਾਵਰਨ ਪਲਾਨ ਦੀਆ ਗਤੀਵਿਧੀਆਂ ਨੂੰ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸਿੰਗਲ ਯੂਜ਼ਡ ਪਲਾਸਟਿਕ ਬੈਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੈਕਿੰਗ ਅਤੇ ਲਾਗੂ ਕਰਨ ’ਤੇ ਜ਼ੋਰ ਦਿੱਤਾ। ਇਸ ਸਬੰਧੀ ਉਨ੍ਹਾਂ ਨੇ ਨਗਰ ਕੌਸ਼ਲਾਂ, ਡੀਡੀਪੀਓ, ਭੂਮੀ ਰੱਖਿਆ ਵਿਭਾਗ, ਸਿਹਤ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਕੰਮ ਕੰਮਪਲੀਟ ਕਰਨ ਦੇ ਨਿਰਦੇਸ਼ ਦਿੱਤੇ। 

ਇਸ ਤੋਂ ਇਲਾਵਾ, ਉਨ੍ਹਾਂ ਨੇ ਸਥਾਨਕ ਸਰਕਾਰ ਵਿਭਾਗ ਨੂੰ ਈ ਵੈਸਟ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਲੋਕਲ ਬਾਡੀਜ਼ ਵਿਚ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟਾਂ (ਐਸ ਟੀ ਪੀ) ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਥਾਰਟੀ ਨੂੰ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਐਸਟੀਪੀ ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਵੱਲੋਂ ਮੀਟਿੰਗ ਵਿੱਚ ਸੋਲਿਡ ਵੇਸਟ, ਲੈਗੇਸੀ ਵੇਸਟ, ਲੀਚੇਟ, ਉਸਾਰੀ ਅਤੇ ਢਾਹੁਣ ਵਾਲੇ  ਮਟੀਰੀਅਲ ਅਤੇ ਈ-ਵੇਸਟ ( ਖਰਾਬ ਬਿਜਲੀ ਦੀਆਂ ਤਾਰਾਂ,ਸਵਿੱਚ ਵਗੈਰਾ ) ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ  ਡਾ. ਨਯਨ ਵਧੀਕ ਡਿਪਟੀ ਕਮਿਸ਼ਨਰ ( ਜਨਰਲ) ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿ਼ਸਨਰ ( ਵਿਕਾਸ) ਸ੍ਰੀ ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਗਸੀਰ ਸਿੰਘ ਧਾਲੀਵਾਲ ਕਾਰਜ ਸਾਧਕ ਅਫਸਰ ਮਲੋਟ, ਐਸ ਡੀ ਓ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਅਸ਼ਪ੍ਰੀਤ ਸਿੰਘ ਅਤੇ ਵੱਖ-ਵੱਖ ਅਧਿਕਾਰੀ ਮੌਜੂਦ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD