Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੁਨਾਮ ਤੋਂ ਸ਼ਰਧਾਲੂਆਂ ਦਾ ਪੰਜਵਾਂ ਜਥਾ ਦਰਸ਼ਨਾਂ ਲਈ ਰਵਾਨਾ

ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ 43 ਸ਼ਰਧਾਲੂ

Punjab Admin, Sunam Pramod Singla, SDM Sunam, Sunam, Mukh Mantri Teerth Yatra

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 17 Jan 2024

Last updated on: Jan 17, 2024, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਪੰਜਵੇਂ ਗੇੜ ਤਹਿਤ 43 ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਹੋਏ। ਇਸ ਮੌਕੇ ਜਥੇ ਵਿਚ ਸ਼ਾਮਿਲ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਧੰਨਵਾਦ ਕੀਤਾ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਚਾਰ ਵਾਰ ਹਲਕਾ ਸੁਨਾਮ ਦੇ ਸ਼ਰਧਾਲੂ ਇਸ ਸਕੀਮ ਤਹਿਤ ਦੇਸ਼ ਦੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਜਿਸ ਤਹਿਤ ਸੁਨਾਮ ਹਲਕੇ ਤੋਂ ਪਹਿਲਾ ਜਥਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ, ਦੂਜਾ ਜਥਾ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ, ਤੀਜਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਅਤੇ ਚੌਥਾ ਜਥਾ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ ਸੀ।   

ਅੱਜ ਗੁਰਦੁਆਰਾ ਸਾਹਿਬ ਮੰਡੇਰ ਕਲਾਂ ਤੋਂ ਜਥੇ ਨੂੰ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਤਰਫ਼ੋਂ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਬੱਸ ਨੂੰ ਰਵਾਨਾ ਕੀਤੇ ਜਾਣ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਸਮੂਹ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਸਹੂਲਤ ਲਈ ਸਵਾਗਤੀ ਕਿੱਟ ਵੀ ਦਿੱਤੀ ਗਈ।ਇਸ ਮੌਕੇ ਬਲਾਕ ਪ੍ਰਧਾਨ ਜਗਰਾਜ ਸਿੰਘ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੁੱਖ, ਕੁਲਦੀਪ ਸਿੰਘ ਬਲਾਕ ਪ੍ਰਧਾਨ ਸ਼ੇਰੋਂ, ਬਲਵਿੰਦਰ ਸਿੰਘ ਸਰਪੰਚ, ਮਨਜੀਤ ਸਿੰਘ ਢੱਡਰੀਆਂ, ਰਾਜਵੀਰ ਸਿੰਘ ਮੰਡੇਰ ਕਲਾਂ, ਸੰਜੀਵ ਕੁਮਾਰ ਸੰਜੂ, ਦਲਵੀਰ, ਗੋਬਿੰਦ ਸਿੰਘ ਦੁਲਟ ਵੀ ਹਾਜ਼ਰ ਸਨ।

 

Tags: Punjab Admin , Sunam Pramod Singla , SDM Sunam , Sunam , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD