Friday, 17 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

 

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ

ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 17 Jan 2024

ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ।

ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੀ ਅਗਵਾਈ ਹੇਠ ਅਥਾਰਟੀ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ਵਿੱਚ ਦੋ ਸਾਲਾਂ ਲਈ ਸਿਧਾਂਤਕ ਤੌਰ ਉੱਤੇ ਮਨਜ਼ੂਰ ਕੀਤੇ ਗਏ ਐਕਸ਼ਨ ਪਲਾਨ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਕਾਮਰਸ ਤੇ ਸਾਇੰਸ ਦੀ ਸਿੱਖਿਆ ਨੂੰ ਹੁਲਾਰਾ ਦੇਣ, ਵਾਤਾਵਰਣ ਪੱਖੀ ਪਹਿਲਕਦਮੀਆਂ, ਮੁਫਤ ਵਰਦੀ ਤੇ ਪੁਸਤਕਾਂ, ਲਾਇਬ੍ਰੇਰੀਆਂ ਤੇ ਖੇਡਾਂ ਨੂੰ ਤਰਜੀਹ ਦਿੱਤੀ ਗਈ।

ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਦੱਸਿਆ ਕਿ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦੋ ਵਿਦਿਅਕ ਸੈਸ਼ਨਾਂ ਵਿੱਚ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਦੀ ਸੂਚੀ ਨੂੰ ਅੰਤਿਮ ਰੂਪ ਖੁਦ ਮੁੱਖ ਮੰਤਰੀ ਦੇਣਗੇ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਵਿੱਚ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ, ਅਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਕਰਨ ਦੀ ਤਜਵੀਜ਼ ਹੈ।

ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ 18.35 ਕਰੋੜ ਰੁਪਏ ਦੀ ਲਾਗਤ ਨਾਲ 2623 ਲੜਕੀਆਂ ਦੇ ਪਖਾਨਿਆਂ ਦੀ ਮੁਰੰਮਤ ਅਤੇ 2.72 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਨਵੇਂ 215 ਪਖਾਨੇ ਉਸਾਰਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 17.52 ਕਰੋੜ ਰੁਪਏ ਦੀ ਲਾਗਤ ਨਾਲ 876 ਪਖਾਨੇ ਬਣਾਉਣ ਅਤੇ ਸੌਰ ਊਰਜਾ ਨੂੰ ਹੁਲਾਰਾ ਦੇਣ ਲਈ 29.58 ਕਰੋੜ ਰੁਪਏ ਦੀ ਲਾਗਤ ਨਾਲ 2190 ਸੋਲਰ ਪੈਨਲ ਲਗਾਉਣ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ।

ਸ੍ਰੀ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਂਦੇ ਦੋ ਸਾਲਾਂ ਵਿੱਚ 30 ਲੱਖ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 182.06 ਕਰੋੜ ਰੁਪਏ ਅਤੇ ਸਾਢੇ 14 ਲੱਖ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਦੇਣ ਲਈ 44.86 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਲਈ ਲਾਇਬ੍ਰੇਰੀਆਂ ਲਈ 32.91 ਕਰੋੜ ਰੁਪਏ ਅਤੇ ਖੇਡਾਂ ਤੇ ਸਰੀਰਕ ਸਿੱਖਿਆ ਲਈ 20.90 ਕਰੋੜ ਰੁਪਏ, ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਪ੍ਰੀਖਣ ਲਈ 18.66 ਕਰੋੜ ਰੁਪਏ ਅਤੇ ਕਿਸ਼ੋਰ ਅਵਸਥਾ ਦੀਆਂ ਲੜਕੀਆਂ ਦੀ ਸਿੱਖਿਆ ਲਈ 1.47 ਕਰੋੜ ਰੁਪਏ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ।

ਇਸੇ ਤਰ੍ਹਾਂ ਪਿਕਟਸ ਦੀ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਜੀਟਲ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਐਜੂਸੈਟ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਰੇ 19120 ਸਰਕਾਰੀ ਸਕੂਲਾਂ ਨੂੰ ਪੜਾਅਵਾਰ ਇੰਟਰਨੈਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਬੀ.ਐਸ.ਐਨ.ਐਲ. ਨਾਲ ਆਪਸੀ ਸਹਿਮਤੀ ਦਾ ਸਮਝੌਤਾ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 6300 ਸਰਕਾਰੀ ਸਕੂਲਾਂ ਨੂੰ ਇੰਟਰਨੈਟ ਮੁਹੱਈਆ ਕਰਵਾਇਆ ਜਾਵੇਗਾ।

ਇਸ ਤੋਂ ਇਲਾਵਾ ਲੜਕਿਆਂ ਦੇ ਪਖਾਨੇ, ਰੇਨ ਵਾਟਰ ਹਾਰਵੈਸਟਿੰਗ, ਸਾਇੰਸ ਲੈਬ, ਆਰਟ ਕਰਾਫਟ ਰੂਮ, ਲਾਇਬ੍ਰੇਰੀ ਰੂਮ, ਟਰਾਂਸਪੋਰਟ, ਇਨ ਸਰਵਿਸ ਟੀਚਰ ਟ੍ਰੇਨਿੰਗ, ਆਈ.ਸੀ.ਟੀ. ਲਈ ਵੀ ਬਜਟ ਮਨਜ਼ੂਰ ਕੀਤਾ ਗਿਆ।ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਯੋਜਨਾ ਅਮਿਤ ਢਾਕਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਕੰਵਲਪ੍ਰੀਤ ਕੌਰ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD