Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਕਸਿਤ ਭਾਰਤ ਸੰਕਲਪ ਯਾਤਰਾ (ਸ਼ਹਿਰੀ) ਤਹਿਤ ਬਲਾਚੌਰ ਅਤੇ ਰਾਹੋਂ ਵਿਖੇ ਪ੍ਰੋਗਰਾਮ ਆਯੋਜਿਤ

ਭਾਰਤ ਨੂੰ ਵਿਕਸਿਤ ਬਣਾਉਣ ਦਾ ਲਿਆ ਗਿਆ ਸੰਕਲਪ

Viksit Bharat Sankalp Yatra, VBSY, Information Education and Communication,Meri Kahani Meri Zubani, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ ( ਬਲਾਚੌਰ ਅਤੇ ਰਾਹੋਂ ) , 17 Jan 2024

Last updated on: Jan 17, 2024, 00:00 IST

ਵਿਕਸਿਤ ਭਾਰਤ ਸੰਕਲਪ ਯਾਤਰਾ (ਸ਼ਹਿਰੀ)  ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਲਾਚੌਰ ਅਤੇ ਰਾਹੋਂ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਹਨਾਂ ਪ੍ਰੋਗਰਾਮਾਂ ਦੌਰਾਨ ਭਾਰਤ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਇਆ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਵਿਕਸਿਤ ਭਾਰਤ ਦਾ ਸੰਕਲਪ ਵੀ ਲਿਆ ਗਿਆ।

ਇਸ ਮੌਕੇ ਡਾਕ ਵਿਭਾਗ, ਬੈਂਕ, ਪੀਜੀਆਈ ਤੋਂ ਆਈ ਡਾਕਟਰਾਂ ਦੀ ਟੀਮ ਨੇ ਪ੍ਰੋਗਰਾਮ ਵਾਲੇ ਸਥਾਨ ’ਤੇ ਬੂਥ ਲਗਾਏ ਅਤੇ ਲੋੜਵੰਦਾਂ ਦਾ ਚੈੱਕਅਪ ਵੀ ਕੀਤਾ ਗਿਆ। ਇਸ ਮੌਕੇ ਕਾਰਪੋਰੇਸ਼ਨ ਦਫ਼ਤਰ ਵੱਲੋਂ ਮੌਜੂਦ ਕਰਮਚਾਰੀਆਂ ਵੱਲੋਂ ਸਰਕਾਰ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।  ਇਸ ਮੌਕੇ ਐਫ.ਸੀ.ਆਈ ਦੇ ਅਫਸਰ ਸਹਿਬਾਨ ਵੀ ਮੌਕੇ ’ਤੇ ਮੌਜੂਦ ਰਹੇ।

ਜਾਗਰੂਕਤਾ ਵੈਨ ਸਮੇਤ ਇਹ ਯਾਤਰਾ ਸ਼ਹੀਦ ਭਗਤ ਸਿੰਘ ਨਗਰ ਸਣੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਹੀ ਹੈ। ਇਸ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਮਾਗਮ ਵਾਲੀ ਥਾਂ 'ਤੇ ਐੱਲਈਡੀ ਸਕਰੀਨਾਂ ਵਾਲੀ ਸੰਕਲਪ ਯਾਤਰਾ ਦੀ ਵੈਨ ਵੀ ਮੌਜੂਦ ਸੀ, ਜਿਸ ਵਿੱਚ ਦੇਸ਼ ਦੀ ਸਮੁੱਚੀ ਤਰੱਕੀ ਨੂੰ ਦਰਸਾਉਣ ਬਾਰੇ ਪ੍ਰਧਾਨ ਮੰਤਰੀ ਦੇ ਰਿਕਾਰਡ ਕੀਤੇ ਭਾਸ਼ਣ, ਲਾਭਪਾਤਰੀਆਂ ਦੀਆਂ ਕਹਾਣੀਆਂ, ਪੈਂਫਲਿਟ, ਕੈਲੰਡਰ ਦੇ ਰੂਪ ਵਿੱਚ ਜਾਗਰੂਕਤਾ ਸਮੱਗਰੀ ਰੱਖੀ ਗਈ ਸੀ। 

ਵਿਕਸਿਤ ਭਾਰਤ ਸੰਕਲਪ ਯਾਤਰਾ ਭਾਰਤ ਸਰਕਾਰ ਦੀ ਹੁਣ ਤੱਕ ਦੀ ਸਭ ਤੋਂ ਵਿਆਪਕ ਪਹਿਲ ਹੈ। ਬਹੁਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ 'ਤੇ ਆਧਾਰਿਤ ਇਸ ਯਾਤਰਾ ਦੇ ਜ਼ਰੀਏ, ਇਹ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਗਈ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕੋਨੇ ਵਿੱਚ 100% ਮੁਕੰਮਲ ਹੋ ਸਕੇ। ਇਹ ਯਾਤਰਾ ਵਿਆਪਕ ਪਹੁੰਚ ਬਣਾਉਣ ਦੇ ਨਾਲ-ਨਾਲ ਜਾਣਕਾਰੀ ਦਾ ਪ੍ਰਸਾਰ ਕਰਨ ਅਤੇ ਨਾਗਰਿਕਾਂ ਨੂੰ ਦੇਸ਼ ਦੇ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਸ਼ਕਤੀ ਪ੍ਰਦਾਨ ਕਰਕੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

 

Tags: Viksit Bharat Sankalp Yatra , VBSY , Information Education and Communication , Meri Kahani Meri Zubani , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD