Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂ

ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ, ਹਾਈ ਕਮਿਸ਼ਨਰਾਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Anmol Gagan Mann, Anmol Gagan Maan, Invest Punjab

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 17 Jan 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਸਫ਼ੀਰਾਂ ਨੇ ਸੂਬੇ ’ਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਸਫ਼ੀਰਾਂ ਨਾਲ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਅਪਾਰ ਸੰਭਾਵਨਾਵਾਂ ਤੇ ਮੌਕਿਆਂ ਦਾ ਕੇਂਦਰ ਦੱਸਦਿਆਂ ਉਨ੍ਹਾਂ ਨੂੰ ਆਪੋ-ਆਪਣੇ ਦੇਸ਼ਾਂ ਦੀਆਂ ਕੰਪਨੀਆਂ ਰਾਹੀਂ ਸੂਬੇ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰ ਕੇ ਕੰਪਨੀਆਂ ਨੂੰ ਚੋਖਾ ਲਾਭ ਹੋਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਜਿਹੇ ਮੁੱਖ ਕਾਰਨ ਹੀ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦਾ ਧੁਰਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉੱਤਮ ਉਦਯੋਗਿਕ ਅਤੇ ਕੰਮ-ਕਾਜ ਵਿਧੀਆਂ ਨਾਲ ਲੈਸ ਢੁਕਵੇਂ ਮਾਹੌਲ ਤੋਂ ਭਰਪੂਰ ਲਾਭ ਲੈਣਾ ਚਾਹੀਦਾ ਹੈ। ਕੰਪਨੀਆਂ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਸੂਬਾ ਸਰਕਾਰ ਦੇ ਬੂਹੇ ਹਮੇਸ਼ਾ ਖੁੱਲ੍ਹੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।ਆਸਟਰੇਲੀਆ ਦੇ ਸਫ਼ੀਰ ਫਿਲਿਪ ਗ੍ਰੀਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਸਟਰੇਲੀਆ ਅਤੇ ਪੰਜਾਬ ਦੋਵਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ  ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ, ਖੇਡ ਉਦਯੋਗ, ਪਸ਼ੂ-ਚਾਰਾ, ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।

ਭਗਵੰਤ ਸਿੰਘ ਮਾਨ ਨੇ ਆਸਟਰੇਲੀਅਨ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਆਸਟਰੇਲੀਆ ਅਤੇ ਪੰਜਾਬ ਦੋਵਾਂ ਲਈ ਲਾਹੇਵੰਦ ਹੋਵੇਗਾ।ਯੂ.ਕੇ. ਦੇ ਰਾਜਦੂਤ ਐਲੇਕਸ ਏਲਿਸ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂ.ਕੇ. ਅਤੇ ਪੰਜਾਬ ਵਿੱਚ ਐਗਰੀ-ਫੂਡ ਪ੍ਰੋਸੈਸਿੰਗ ਸੈਕਟਰ ਜਿਵੇਂ ਪੋਲਟਰੀ, ਸੂਰ ਪਾਲਣ, ਵੈਲਯੂ ਐਡਿਡ ਡੇਅਰੀ ਉਤਪਾਦਾਂ, ਫਲਾਂ ਦੇ ਜੂਸ ਕਨਸਨਟਰੇਟ ਮੈਨੂਫੈਕਚਰਿੰਗ, ਆਲੂ ਦੀ ਪ੍ਰੋਸੈਸਿੰਗ, ਫੂਡ ਪੈਕੇਜਿੰਗ ਅਤੇ ਰੈਡੀ ਟੂ ਈਟ /ਕੰਫੈਕਸ਼ਨਰੀ ਆਈਟਮਾਂ ਦੇ ਖੇਤਰ ਵਿੱਚ ਅਪਾਰ ਸੰਭਾਵਨਾਵਾਂ ਹਨ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਯੂ.ਕੇ. ਅਤੇ ਪੰਜਾਬ ਦੋਵਾਂ ਨੂੰ ਫਾਰਮਾਸਿਊਟੀਕਲਜ਼, ਇੰਜਨੀਅਰਿੰਗ, ਸੂਚਨਾ ਤਕਨਾਲੋਜੀ ਅਤੇ ਰਸਾਇਣਕ ਖੇਤਰਾਂ ਵਿੱਚ ਵੀ ਰਣਨੀਤਕ ਸਾਂਝਾਂ ਤੋਂ ਲਾਭ ਹੋ ਸਕਦਾ ਹੈ। ਉਨ੍ਹਾਂ ਯੂ.ਕੇ. ਦੀਆਂ ਯੂਨੀਵਰਸਿਟੀਆਂ ਨੂੰ ਪੰਜਾਬ ਵਿੱਚ ਆਪਣੇ ਕੈਂਪਸ ਸਥਾਪਤ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਰਾਜਦੂਤ ਨੂੰ ਯੂ.ਕੇ. ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਬਾਰੇ ਵੀ ਯਾਦ ਦਿਵਾਇਆ ਅਤੇ ਉਨ੍ਹਾਂ ਨੇ ਯਾਤਰੀਆਂ ਦੀ ਸਹੂਲਤ ਲਈ ਯੂ.ਕੇ. ਅਤੇ ਪੰਜਾਬ ਦਰਮਿਆਨ ਸਿੱਧੀ ਫਲਾਈਟ ਕੁਨੈਕਟੀਵਿਟੀ ਮੁਹੱਈਆ ਕਰਵਾਏ ਜਾਣ ਸਬੰਧੀ ਮਸਲੇ ਨੂੰ ਵੀ ਹਰੀ ਝੰਡੀ ਦਿੱਤੀ।

ਬ੍ਰਾਜ਼ੀਲ ਦੇ ਸਫ਼ੀਰ ਕੈਨੇਥ ਐਚ. ਡਾ ਨੋਬਰੇਗਾ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬ੍ਰਾਜ਼ੀਲ ਦੀਆਂ ਕੰਪਨੀਆਂ ਵੱਲੋਂ ਐਗਰੋ ਫੂਡ ਪ੍ਰੋਸੈਸਿੰਗ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਲੌਜਿਸਟਿਕਸ, ਸੂਚਨਾ ਅਤੇ ਤਕਨਾਲੋਜੀ ਅਤੇ ਰਸਾਇਣਾਂ ਵਰਗੇ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।  ਉਨ੍ਹਾਂ ਕਿਹਾ ਕਿ ਬ੍ਰਾਜ਼ੀਲ ਦੀਆਂ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਲਾਭ ਉਠਾ ਸਕਦੀਆਂ ਹਨ ਕਿਉਂਕਿ ਸੂਬੇ ਵਿੱਚ ਉਪਜਾਊ ਜ਼ਮੀਨ ਤੋਂ ਇਲਾਵਾ ਹੁਨਰਮੰਦ ਅਤੇ ਮਿਹਨਤੀ ਮਨੁੱਖਾ ਸ਼ਕਤੀ ਉਪਲਬਧ ਹੈ ਜੋ ਕਿ ਉਨ੍ਹਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਸਕਦੀ ਹੈ।

ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਰਾਜ ਵਿੱਚ ਨਿਵੇਸ਼ ਕਰਨ ਦੀਆਂ ਚਾਹਵਾਨ ਬ੍ਰਾਜ਼ੀਲੀਅਨ ਕੰਪਨੀਆਂ ਨੂੰ ਸੂਬੇ ਵੱਲੋਂ ਪੂਰਨ ਸਹਿਯੋਗ  ਦਿੱਤਾ ਜਾਵੇਗਾ।ਸਪੇਨ ਦੇ ਰਾਜਦੂਤ ਜੋਸ ਮਾਰੀਆ ਰਿਦਾਓ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਬਾਸਮਤੀ ਚਾਵਲ, ਬਲਕ ਡਰੱਗਜ਼, ਸਟੀਲ ਅਤੇ ਲੋਹੇ ਦੇ ਉਤਪਾਦ, ਆਟੋ ਕੰਪੋਨੈਂਟਸ, ਐਗਰੋ-ਕੈਮੀਕਲਜ਼, ਸੂਤੀ ਕੱਪੜੇ, ਮੇਕਅਪ ਅਤੇ ਹੋਰ ਪ੍ਰਮੁੱਖ ਉਤਪਾਦ ਸਪੇਨ ਨੂੰ ਬਰਾਮਦ (ਨਿਰਯਾਤ) ਕਰਦਾ ਹੈ ਅਤੇ ਇਨ੍ਹਾਂ ਬਰਾਮਦਾਂ ਦਾ ਕੁੱਲ ਮੁੱਲ 510.35 ਕਰੋੜ ਰੁਪਏ ਸੀ।

ਉਨ੍ਹਾਂ ਕਿਹਾ ਕਿ ਐਗਰੋ ਫੂਡ ਪ੍ਰੋਸੈਸਿੰਗ, ਏਰੋਸਪੇਸ ਅਤੇ ਰੱਖਿਆ, ਊਰਜਾ ਦੇ ਨਵੇਂ ਅਤੇ ਨਵਿਆਉਣਯੋਗ ਸਰੋਤ, ਸੂਚਨਾ ਅਤੇ ਤਕਨਾਲੋਜੀ ਅਤੇ ਆਟੋ/ਆਟੋਮੋਬਾਈਲ ਕੰਪੋਨੈਂਟਸ ਦੇ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਪੇਨ ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਵਿੱਚ 16ਵਾਂ ਸਭ ਤੋਂ ਵੱਡਾ ਦੇਸ਼ ਹੈ ਅਤੇ ਪੰਜਾਬ ਵੀ ਇਸ ਤੋਂ ਬਹੁਤ ਲਾਭ ਉਠਾ ਸਕਦਾ ਹੈ।

ਮਲੇਸ਼ੀਆ ਦੇ ਸਫ਼ੀਰ ਦਾਤੋ ਮੁਜ਼ੱਫਰ ਸ਼ਾਹ ਮੁਸਤਫਾ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਭ ਤੋਂ ਪਸੰਦੀਦਾ ਸੈਰ ਸਪਾਟਾ ਸਥਾਨ ਵਜੋਂ ਉਭਰਿਆ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਵੱਡੇ ਪੱਧਰ ’ਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਮਲੇਸ਼ੀਆ ਦਰਮਿਆਨ ਰਣਨੀਤਕ ਸਾਂਝ ਖਾਸ ਕਰਕੇ ਸੈਰ ਸਪਾਟਾ ਅਤੇ ਵਿਦੇਸ਼ੀ ਪਰਵਾਸੀ ਭਾਰਤੀ ਭਾਈਚਾਰੇ ਦੋਵਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਸਕਦੀ ਹੈ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਨਿਰਮਾਣ, ਸੂਚਨਾ ਅਤੇ ਤਕਨਾਲੋਜੀ, ਊਰਜਾ ਅਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਰਗੇ ਖੇਤਰਾਂ ਵਿੱਚ ਵੀ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।

ਨੀਦਰਲੈਂਡ ਦੀ ਰਾਜਦੂਤ ਸ੍ਰੀਮਤੀ ਮੈਰੀ ਲੁਈਸਾ ਗੇਰਾਡਜ਼ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਕਿ ਨੀਦਰਲੈਂਡ ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਵਿੱਚ ਚੌਥਾ ਸਭ ਤੋਂ ਵੱਡਾ ਦੇਸ਼ ਹੈ। ਉਨ੍ਹਾਂ ਕਿਹਾ ਕਿ ਨੀਦਰਲੈਂਡ ਦੀਆਂ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਨਿਵੇਸ਼ ਕਰ ਚੁੱਕੀਆਂ ਹਨ ਅਤੇ ਉਨ੍ਹਾਂ ਨੇ ਅਕਤੂਬਰ 2023 ਵਿੱਚ ਵਿਵਿਧਾ ਇੰਡਸਟਰੀਅਲ ਪਾਰਕ, ਰਾਜਪੁਰਾ ਵਿਖੇ ਡੀ ਹਿਊਜ਼ ਫੈਕਟਰੀ ਦਾ ਨੀਂਹ ਪੱਥਰ ਰੱਖਣ ਦੀ ਰਸਮ ਵੀ ਅਦਾ ਕੀਤੀ ਸੀ।  

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਂਟਰ ਆਫ ਐਕਸੀਲੈਂਸ  ਫਾਰ ਪੋਟਾਟੋ ਕਰੋਪ, ਜੋ ਕਿ ਭਾਰਤੀ-ਡੱਚ ਪ੍ਰੋਜੈਕਟ ਹੈ, ਬੜੀ ਸਫਲਤਾਪੂਰਵਕ ਢੰਗ ਨਾਲ ਚੱਲ ਰਿਹਾ ਹੈ ਅਤੇ ਡੱਚ ਸਰਕਾਰ, ਡੱਚ ਸੰਸਥਾਵਾਂ ਸੋਲੀਡੇਰੀਡਾਡ, ਪੀ.ਯੂ.ਐਮ. (ਵੀ.ਐਨ.ਓ-ਐਨ.ਸੀ.ਡਬਲਯੂ. ਅਤੇ ਨੀਦਰਲੈਂਡਜ਼ ਦੇ ਵਿਦੇਸ਼ ਮੰਤਰਾਲੇ ਦੁਆਰਾ ਸਥਾਪਿਤ ਕੀਤੀ ਗਈ ਇੱਕ ਸੰਸਥਾ) ਦੇ ਸਹਿਯੋਗ ਨਾਲ ਲੁਧਿਆਣਾ ਵਿੱਚ ਟੈਕਸਟਾਈਲ ਫਿਨਿਸ਼ਿੰਗ ਕਲੱਸਟਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਇਸ ਅਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਵਰਗੇ ਕਈ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਵਡੇਰੀ ਸੰਭਾਵਨਾ ਮੌਜੂਦ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Anmol Gagan Mann , Anmol Gagan Maan , Invest Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD