Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਰਾਹੀਂ ਅਜੀਤਵਾਲ ਤੋਂ ਤਲਵੰਡੀ ਸਾਬੋ ਲਈ ਜੱਥਾ ਰਵਾਨਾ

ਯਾਤਰੀ ਕਰਨਗੇ ਤਲਵੰਡੀ ਸਾਬੋ ਤੇ ਹੋਰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ

Punjab Admin, Swati Tiwana, SDM Nihal Singh Wala, Moga

Web Admin

Web Admin

5 Dariya News

ਨਿਹਾਲ ਸਿੰਘ ਵਾਲਾ , 18 Jan 2024

Last updated on: Jan 18, 2024, 00:00 IST

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅਜੀਤਵਾਲ ਤੋਂ ਤਲਵੰਡੀ ਸਾਬੋ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਵਿਸ਼ੇਸ਼ ਬੱਸ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨ ਲਈ ਅੱਜ ਰਵਾਨਾ ਹੋਏ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਐੱਸ.ਡੀ.ਐਮ. ਨਿਹਾਲ ਸਿੰਘ ਵਾਲਾ ਸ਼੍ਰੀਮਤੀ ਸਵਾਤੀ ਟਿਵਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਤੋਂ  ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਕੀਤੀਆਂ ਜਾਂਦੀਆਂ ਹਨ।  ਜੇਕਰ ਹੋਰ ਸੰਗਤਾਂ ਤੀਰਥ ਯਾਤਰਾ ਲਈ ਚਾਹਵਾਨ ਹੋਣ ਤਾਂ ਉਹ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।

ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ। ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।

 

Tags: Punjab Admin , Swati Tiwana , SDM Nihal Singh Wala , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD