Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਦਿਵਿਆਂਗ ਵਿਅਕਤੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ-ਵਿਧਾਇਕ ਵਿਜੈ ਸਿੰਗਲਾ

ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ੳਪਰੰਤ ਮੁਲਾਂਕਣ ਕਰਕੇ ਲੋੜੀਂਦੇ ਉਪਰਕਣ ਮੁਹੱਈਆ ਕਰਵਾਏ ਜਾਣਗੇ-ਡਿਪਟੀ ਕਮਿਸ਼ਨਰ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government ,DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 18 Jan 2024

ਦਿਵਿਆਂਗ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਲੋੜੀਂਦੇ ਉਪਰਕਣ ਮੁਹੱਈਆ ਕਰਵਾ ਕੇ ਸਮੇਂ ਦੇ ਹਾਣੀ ਬਣਾਉਣ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਲਿਮਕੋ ਅਤੇ ਵੱਖ ਵੱਖ ਐਨ.ਜੀ.ਓਜ਼ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਅੰਤਰਰਾਸ਼ਟੀ ਦਿਵਿਆਂਗ ਦਿਵਸ ਮੌਕੇ ਹਾਜ਼ਰ ਹੋਏ ਦਿਵਿਆਂਗ ਵਿਅਕਤੀਆ ਦੀ ਰਜਿਸਟ੍ਰੇਸ਼ਨ ਕਰਕੇ ਮੁਲਾਂਕਣ ਕਰਨ ਉਪਰੰਤ 80 ਫ਼ੀਸਦੀ ਤੋਂ ਵਧੇਰੇ ਦਿਵਿਆਂਗਤਾ ਵਾਲੇ ਵਿਅਕਤੀਆਂ ਨੂੰ ਮੋਟਰਾਇਜ਼ਡ ਟ੍ਰਾਈਸਾਇਕਲ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਹੋਰ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਸਰੀਰਿਕ ਜ਼ਰੂਰਤ ਮੁਤਾਬਿਕ ਲੋੜੀਂਦੇ ਉਪਰਕਣ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਸਫਰ ਕਰਨ ਅਤੇ ਕਿਤੇ ਆਉਣ ਜਾਣ ਤੋਂ ਵਾਂਝੇ ਦਿਵਿਆਂਗ ਲੋਕਾਂ ਨੂੰ ਲੋੜੀਂਦੀ ਸਹੂਲਤ ਪ੍ਰਦਾਨ ਹੋਣ ’ਤੇ ਰਾਹਤ ਮਿਲੇਗੀ, ਇਸ ਦੇ ਲਈ ਸਾਨੂ ਸਭ ਨੂੰ ਰਲ ਮਿਲ ਕੇ ਸਾਂਝੇ ਉਪਰਾਲੇ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਵਿਚ ਵੀ ਦਿਵਿਆਂਗ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਗੇ।

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਅਦਾਰੇ ਅਲਿਮਕੋ ਵੱਲੋਂ ਦਿਵਿਆਂਗ ਲੋਕਾਂ ਪਾਸੋਂ ਪ੍ਰਾਪਤ ਦਰਖ਼ਾਸਤਾਂ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਇਸ ਉਪਰੰਤ ਇਕ ਵਿਸ਼ੇਸ਼ ਕੈਂਪ ਲਗਾ ਕੇ ਦਿਵਿਆਂਗ ਵਿਅਕਤੀਆਂ ਨੂੰ ਲੋੜੀਂਦੀ ਮਸ਼ੀਨਰੀ, ਵਹੀਕਲ ਅਤੇ ਬਨਾਊਟੀ ਅੰਗ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਸ ਮੌਕੇ ਆਏ ਦਿਵਿਆਂਗ ਵਿਅਕਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀ ਲੋੜੀਂਦੇ ਉਪਕਰਣ ਪ੍ਰਾਪਤ ਕਰਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਨੇਕੀ ਫਾਊਂਡੇਸ਼ਨ ਬੁਢਲਾਡਾ, ਸਲੱਮ ਫਾਊਂਡੇਸ਼ਨ ਮਾਨਸਾ, ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ, ਸੁਖਪਾਲ ਸਿੰਘ ਆਸਰਾ ਫਾਊਂਡੇਸ਼ਨ ਬਰੇਟਾ, ਮਾਸਟਰ ਕੁਲਵੰਤ ਸਿੰਘ ਮਾਤਾ ਗੁਜ਼ਰੀ ਭਲਾਈ ਕੇਂਦਰ ਬੁਢਲਾਡਾ ਅਤੇ ਸਟੇਟ ਅਵਾਰਡੀ ਰਾਜਿੰਦਰ ਵਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਦਿਵਿਆਂਗ ਵਿਅਕਤੀ ਹਾਜ਼ਰ ਸਨ। ਇਸ ਮੌਕੇ ਵੱਖ ਵੱਖ ਐਨ.ਜੀ.ਓਜ਼ ਵੱਲੋਂ ਆਏ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD