Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਨੇ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰੰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਲਹਿਰਾਉਣਗੇ ਕੌਮੀ ਝੰਡਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 18 Jan 2024

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਹਰ ਸਾਲ ਦੀ ਤਰ੍ਹਾਂ ਆਈ.ਟੀ.ਆਈ ਸਟੇਡੀਅਮ ਨਵਾਂਸ਼ਹਿਰ ਵਿਖੇ ਪੂਰਣ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ. ਨਵਾਂਸ਼ਹਿਰ, ਡਾ. ਗੁਰਲੀਨ ਕੌਰ ਸਹਾਇਕ ਕਮਿਸ਼ਨਰ ਜਨਰਲ, ਸੰਜਨਾ ਸਕਸੈਨਾ ਗੂਡ ਗਵਰਨਸ ਫੈਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਉਹ ਲਗਾਈ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿਣ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਪੁਲਿਸ ਵੱਲੋਂ ਸ਼ਾਨਦਾਰ ਮਾਰਚ ਪਾਸਟ, ਸਕੂਲੀ ਬੱਚਿਆਂ ਵੱਲੋਂ ਪੀ.ਟੀ ਸ਼ੋਅ  ਅਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪੰਜਾਬ ਦੇ ਵਿਕਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਵੱਖ-ਵੱਖ ਵਿਭਾਗ ਵੱਲੋਂ ਝਾਂਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਸਮਾਗਮ ਲਈ ਆਈ ਟੀ ਆਈ ਗਰਾਉਂਡ ਵਿਖੇ ਰਿਹਰਸਲਾਂ 22 ਅਤੇ 23 ਜਨਵਰੀ ਨੂੰ ਹੋਣਗੀਆਂ। ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਇਸ ਦੀਆਂ ਰਿਹਰਸਲਾਂ ਵਿੱਚ ਭਾਗ ਲੈਣ ਬੱਚਿਆਂ ਲਈ ਰਿਫਰੈਸਮੈਂਟ ਦੇ ਪ੍ਰਬੰਧਾਂ ਸਬੰਧੀ ਸਬੰਧਤ ਵਿਭਾਗਾਂ ਦੀ ਡਿਊਟੀ ਲਗਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਸ਼ਹਿਰ ਦੇ ਚੌਂਕਾਂ, ਸ਼ਹਿਰ ‘ਚ ਲੱਗੇ ਕੌਮੀ ਸਖ਼ਸੀਅਤਾਂ ਦੇ ਬੁੱਤਾਂ ਨੂੰ ਸਜਾਉਣ ਲਈ ਵੀ ਡਿਊਟੀਆਂ ਲਾਈਆਂ ਗਈਆਂ ਹਨ।ਉਨ੍ਹਾਂ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗਣਤੰਤਰ ਦਿਵਸ ਮੌਕੇ ਆਉਣ ਵਾਲੇ ਸਮੂਹ ਲੋਕਾਂ, ਅਹਿਮ ਸਖਸ਼ੀਅਤਾਂ ਨੂੰ ਹਰਬਲ ਅਤੇ ਫਲਦਾਰ ਪੌਦੇ ਵੰਡਣ ਨੂੰ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਦੇਸ਼ ਦਾ ਨਾਮ ਰੋਸ਼ਨ ਕਰਨ ਵਾਲਿਆਂ, ਖੇਡਾਂ ਵਿੱਚ ਮਲਾਂ ਮਾਰਨ ਵਾਲਿਆਂ ਅਤੇ ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਆਈ ਟੀ ਆਈ ਸਟੇਡੀਅਮ ਵਿਖੇ ਸਮਾਗਮ ਵਾਲੀ ਥਾਂ ਤੇ ਬੈਠਣ ਦੇ ਪ੍ਰਬੰਧ, ਸ਼ਾਮਿਆਨਾ, ਪੀਣ ਵਾਲੇ ਪਾਣੀ ਤੇ ਆਰਜ਼ੀ ਪਖਾਨਿਆਂ ਦੇ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਖਟਕੜ ਕਲਾਂ ਵਿਖੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਅਹਿਮ ਸਖ਼ਸੀਅਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਆਖਿਆ ਗਿਆ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਪੱਧਰ ਤੇ ਬੰਗਾ ਤੇ ਬਲਾਚੌਰ ਵਿਖੇ ਵੀ ਸਮਾਗਮ ਕੀਤੇ ਜਾਣਗੇ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD