Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਨਯਨ ਪੀ.ਸੀ.ਐਸ. ਏ.ਡੀ.ਸੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਵਿੱਚ ਬਣਾਏ ਗਏ ਫੂਡ ਸੇਫਟੀ ਅਧੀਨ ਈਟ ਰਾਈਟ ਕੰਪਲੈਕਸਾਂ ਨੂੰ ਵੰਡੇ ਸਰਟੀਫਿਕੇਟ

ਸਿਹਤ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ, ਪਿੰਡ ਰੁਪਾਣਾ ਅਤੇ ਗਿੱਦੜਬਾਹਾ ਵਿਖੇ ਖਾਣ ਪੀਣ ਵਾਲੀਆਂ ਸ਼ੱਕੀ ਵਸਤੂਆਂ ਦੇ ਲਏ ਗਏ ਸੈਂਪਲ

Punjab Admin, Dr. Nayan, ADC Sri Mukatsar Sahib, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 19 Jan 2024

Last updated on: Jan 19, 2024, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਸ਼੍ਰੀ ਅਭਿਨਵ ਤ੍ਰਿਖਾ ਆਈ.ਏ.ਐਸ. ਮਾਨਯੋਗ ਕਮਿਸ਼ਨਰ ਫੂਡ ਸੇਫਟੀ ਪੰਜਾਬ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਰੁਪਾਣਾ ਅਤੇ ਸਬਜੀ ਮੰਡੀ ਗਿੱਦੜਬਾਹਾ ਨੂੰ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਅਧੀਨ ਈਟ ਰਾਈਟ ਕੰਪਲੈਕਸ ਐਲਾਨਿਆ ਗਿਆ ਹੈ। 

ਇਨ੍ਹਾਂ ਸੰਸਥਾਵਾਂ ਦੇ ਇੰਚਾਰਜਾਂ ਨੂੰ ਡਾ. ਨਯਨ ਪੀ.ਸੀ.ਐਸ. ਏ.ਡੀ.ਸੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰਟੀਫਿਕੇਟ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਜਿਲ੍ਹੇ ਵਿੱਚ ਇਹ 3 ਈਟ ਰਾਈਟ ਕੰਪਲੈਕਸ ਪੰਜਾਬ ਸਰਕਾਰ ਦੀ ਇੰਸਪੈਕਸ਼ਨ ਟੀਮ ਵੱਲੋਂ ਇੰਸਪੈਕਸ਼ਨ ਕਰਨ ਉਪਰੰਤ ਐਲਾਨੇ ਗਏ ਹਨ।

 ਉਨ੍ਹਾਂ ਦੱਸਿਆ ਕਿ ਡਾ. ਦੁਪਿੰਦਰ ਕੁਮਾਰ ਜ਼ਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਦਫਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ, ਪਿੰਡ ਰੁਪਾਣਾ ਅਤੇ ਗਿੱਦੜਬਾਹਾ ਦੀਆਂ ਵੱਖ ਵੱਖ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਖਾਣ ਪੀਣ ਵਾਲੀਆਂ ਸ਼ੱਕੀ ਵਸਤੂਆਂ ਦੇ 6 ਸੈਂਪਲ ਇਕੱਤਰ ਕੀਤੇ ਗਏ ਅਤੇ ਜਾਂਚ ਲਈ ਭੇਜੇ ਗਏ ਹਨ।  ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਲੋਕਾਂ ਨੂੰ ਸਾਫ ਸੁਧਰੀਆਂ ਅਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਦੀ ਫੂਡ ਸੇਫਟੀ ਟੀਮ ਵੱਲੋਂ  ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ  ਦਿੰਦਿਆ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਸ਼ਹਿਰ, ਪਿੰਡ ਰੁਪਾਣਾ ਅਤੇ ਗਿੱਦੜਬਾਹਾ ਵਿਖੇ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

 ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਖਾਣ ਪੀਣ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਫੂਡ ਸੇਫਟੀ ਅਧੀਨ ਰਜਿਸਟਰੇਸ਼ਨ ਨਹੀ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟਰੇਸ਼ਨ ਕਰਵਾ ਲੈਣ। ਇਸ ਮੌਕੇ ਸ਼੍ਰੀ ਹਰਵਿੰਦਰ ਸਿੰਘ ਫੂਡ ਸੇਫਟੀ ਅਫਸਰ ਅਤੇ ਉਨ੍ਹਾਂ ਦੀ ਟੀਮ ਵੀ ਹਾਜ਼ਰ ਸੀ । 

 

Tags: Punjab Admin , Dr. Nayan , ADC Sri Mukatsar Sahib , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD