Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਵੱਲੋਂ ਪੀਸ ਕਮੇਟੀ ਦੀ ਮੀਟਿੰਗ ਦੌਰਾਨ

ਧਾਰਮਿਕ ਅਸਥਾਨਾਂ ਦੀ ਸੁਰੱਖਿਆ ਪ੍ਰਤੀ ਵਧੇਰੇ ਮੁਸਤੈਦ ਰਹਿਣ ਦਾ ਸੱਦਾ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 19 Jan 2024

Last updated on: Jan 19, 2024, 00:00 IST

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਪੀਸ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਜ਼ਿਲ੍ਹੇ ਦੇ ਸਮੂਹ ਧਾਰਮਿਕ ਅਸਥਾਨਾਂ ਦੀਆਂ ਪ੍ਰਬੰਧਕੀ ਕਮੇਟੀਆਂ ਨੂੰ ਸੁਰੱਖਿਆ ਲਈ ਜਾਰੀ ਮਾਪਦੰਡਾਂ ਦੀ ਇੰਨ ਬਿੰਨ ਪਾਲਣਾ ਕਰਦਿਆਂ ਵਧੇਰੇ ਮੁਸਤੈਦ ਰਹਿਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਧਾਰਮਿਕ ਅਸਥਾਨਾਂ ਦੀਆਂ ਪ੍ਰਬੰਧਕੀ ਕਮੇਟੀਆਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨਾਲ ਨਿਰੰਤਰ ਤਾਲਮੇਲ ਰੱਖਣ ਤਾਂ ਜੋ ਕਿਸੇ ਵੀ ਅਸਥਾਨ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਦੁਖਾਂਤਕ ਘਟਨਾਵਾਂ ਨਾ ਵਾਪਰ ਸਕਣ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਪਿਛਲੇ ਸਮਿਆਂ ਦੌਰਾਨ ਸੂਬੇ ਵਿੱਚ ਵਾਪਰੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਸੁਚੇਤ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁੱਝ ਕੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਸਮੂਹ ਵਰਗਾਂ ਦੀ ਤਰਫੋਂ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਮਿਲਣ ਸਦਕਾ ਹੀ ਸ਼ਰਾਰਤੀ ਅਨਸਰਾਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨਾਂ ਵਿੱਚ ਡੀ.ਐਸ.ਪੀਜ਼, ਐਸ.ਐਚ.ਓਜ਼ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਸਥਿਤ ਵੱਖ-ਵੱਖ ਧਾਰਮਿਕ ਅਸਥਾਨਾਂ ਦੀਆਂ ਪ੍ਰਬੰਧਕੀ ਕਮੇਟੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੇਂ ਸਮੇਂ ’ਤੇ ਮੀਟਿੰਗਾਂ ਕਰਕੇ ਜਾਇਜ਼ਾ ਲੈਂਦੇ ਰਹਿਣ। 

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੀ ਕਿਸੇ ਵੀ ਧਰਮਸ਼ਾਲਾ ਵਿੱਚ ਰੁਕਣ ਵਾਲੇ ਵਿਅਕਤੀਆਂ ਤੋਂ ਪਛਾਣ ਲਈ ਲੋੜੀਂਦੇ ਦਸਤਾਵੇਜ਼ ਰਿਕਾਰਡ ਵਜੋਂ ਲੈਣੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਨੇ ਧਾਰਮਿਕ ਅਸਥਾਨਾਂ ’ਤੇ ਤਾਇਨਾਤ ਸੇਵਾਦਾਰਾਂ ਨੂੰ ਰਾਤ ਦੇ ਸਮੇਂ ਵਧੇਰੇ ਚੌਕਸੀ ਰੱਖਣ ਲਈ ਆਖਿਆ। ਮੀਟਿੰਗ ਦੌਰਾਨ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਧਾਰਮਿਕ ਅਸਥਾਨਾਂ ਦੇ ਹਰ ਮਹੱਤਵਪੂਰਨ ਹਿੱਸੇ ਜਿਵੇਂ ਦਾਖਲਾ ਗੇਟਾਂ, ਅੰਦਰੂਨੀ ਹਿੱਸਿਆਂ ਆਦਿ ਵਿੱਚ ਸੀ.ਸੀ.ਟੀ.ਵੀ ਨੂੰ ਸਥਾਪਤ ਕਰਨ, ਉਸ ਦਾ ਰਿਕਾਰਡ ਸੰਭਾਲਣ ਆਦਿ ਸਮੇਤ ਹੋਰ ਲੋੜੀਂਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

ਮੀਟਿੰਗ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੀਆਂ ਪ੍ਰਬੰਧਕੀ ਕਮੇਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD