Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪੰਜਾਬ ਦੀ ਅਸਲ ਤਸਵੀਰ ਪੇਸ਼ ਕਰਦਾ ਗੀਤ “ਪੀੜ ਪੰਜਾਬ ਦੀ”ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

Gurbhajan Singh Gill, Chairman Punjabi Folk Heritage Academy & Eminent Writer, Ludhiana

Web Admin

Web Admin

5 Dariya News

ਲੁਧਿਆਣਾ , 19 Jan 2024

Last updated on: Jan 19, 2024, 00:00 IST

ਸਿਹਤਮੰਦ ਪੰਜਾਬੀ ਸੰਗੀਤ ਪਰੰਪਰਾ ਦੇ ਪੇਸ਼ਕਾਰ ਤੇ ਬੁਲੰਦ ਆਵਾਜ਼ ਦੇ ਮਾਲਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ, ਜਸਵਿੰਦਰ ਸਿੰਘ ਜਲਾਲ ਦੇ ਲਿਖੇ ਅਤੇ ਦੇਵਿੰਦਰ ਕੈਂਥ ਵੱਲੋਂ ਰਸਵੰਤੇ ਸੰਗੀਤ ਚ ਪਰੋਏ ਗੀਤ “ਪੀੜ ਪੰਜਾਬ ਦੀ” ਨੂੰ ਅੱਜ ਸਵੇਰੇ ਲੁਧਿਆਣਾ ਵਿੱਚ

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਉੱਘੇ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ ਕ ਬਾਵਾ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਨੇ  ਲੋਕ ਅਰਪਨ ਕੀਤਾ।

ਗੀਤ ਸੁਣਨ ਉਪਰੰਤ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਸ ਗੀਤ ਦੇ ਬੋਲ ਅੱਜ ਦੇ ਸਮੇਂ ਵਿੱਚ  ਨਸ਼ੇ ,ਲੱਚਰਤਾ ਅਤੇ ਮਿਲਾਵਟਖ਼ੋਰੀ ਕਰਕੇ ਪੰਜਾਬ ਮਾਨਸਿਕ ਪੀੜਾ ਵਿੱਚੋਂ ਗੁਜ਼ਰ ਰਹੇ ਪੰਜਾਬ ਦਾ ਦਰਦ ਬਿਆਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਹਿ ਕੇ ਹੀ ਚੰਗੇ ਰੁਜ਼ਗਾਰ ਦੀ ਪ੍ਰਾਪਤੀ ਲਈ ਯਤਨ ਕਰਨ ਤੋਂ ਭੱਜ ਕੇ ਨੌਜਵਾਨ ਬਾਹਰਲੇ ਦੇਸ਼ਾਂ ਵਿੱਚ ਜਾਣ ਦੀ ਦੌੜ ਵਿੱਚ ਲੱਗੇ ਹੋਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਗਾਇਕ ਅਤੇ ਗੀਤਕਾਰ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕਰਨ ਕਿ ਬੇਬਸੀ ਦੀ ਮਾਨਸਿਕ ਪੀੜ ਸਰੀਰਕ ਪੀੜ ਤੋਂ ਕਿਤੇ ਵੱਧ ਖ਼ਤਰਨਾਕ ਹੁੰਦੀ ਹੈ। ਅੱਜ ਜਸਵਿੰਦਰ ਸਿੰਘ ਜਲਾਲ ਤੇ ਹਰਪ੍ਰੀਤ ਸਿੰਘ ਵਰਗੇ ਵਿਰਲੇ ਹੀ ਲੇਖਕ ਅਤੇ ਗਾਉਣ ਵਾਲੇ ਹਨ ਜਿਹੜੇ ਵਿਰਸੇ ਤੇ ਮਾਣ ਕਰਨ ਵਾਲੇ ਤੱਥਾਂ ਨੂੰ ਲੋਕਾਂ ਵਿੱਚ ਲਿਆ ਕੇ ਚੜ੍ਹਦੀ ਕਲਾ ਦਾ ਸੰਦੇਸ਼ ਦੇ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਪ੍ਰੋ. ਰਵਿੰਦਰ ਭੱਠਲ ਨੇ ਬੋਲਦਿਆਂ ਕਿਹਾ ਕਿ ਮੇਰੇ ਪੁਰਾਣੇ ਵਿਦਿਆਰਥੀ ਜਸਵਿੰਦਰ ਜਲਾਲ ਨੇ ਸਿਹਤਮੰਦ ਸੋਚ ਧਾਰਾ ਵਾਲਾ ਗੀਤ ਲਿਖਿਆ ਹੈ ਅਤੇ ਪੂਰੀ ਸੰਵੇਦਨਾ ਨਾਲ ਹਰਪ੍ਰੀਤ ਸਿੰਘ ਜਗਰਾਉਂ ਨੇ ਗਾਇਆ ਹੈ।

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ ਕ ਬਾਵਾ ਨੇ ਕਿਹਾ ਕਿ ਪੰਜਾਬ ਵਿੱਚ ਵਾਹੀਵਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਨਕਲਾਬੀ ਕਾਰਜ ਕੀਤਾ। ਇਹ ਚੰਗੀ ਗੱਲ ਹੈ ਕਿ ਇਹ ਗੀਤ ਬਾਬਾ ਜੀ ਦੀ ਇਤਿਹਾਸਕ ਦੇਣ ਦਾ ਵੀ ਜੱਸ ਗਾਉਂਦਾ ਹੈ।

ਗੀਤਕਾਰ ਜਸਵਿੰਦਰ ਜਲਾਲ ਨੇ ਕਿਹਾ ਕਿ ਮੈਂ ਐੱਸ ਡੀ ਕਾਲਿਜ ਬਰਨਾਲਾ ਵਿੱਚ ਪ੍ਰੋਃ ਰਵਿੰਦਰ ਭੱਠਲ ਜੀ ਕੋਲੋਂ ਪੜ੍ਹਦਿਆਂ ਸਿਹਤਮੰਦ ਸਾਹਿੱਤ ਸੱਭਆਚਾਰ ਦੀ ਗੁੜ੍ਹਤੀ ਲਈ ਸੀ। ਉਸੇ ਦਾ ਹੀ ਪ੍ਰਤਾਪ ਹੈ ਕਿ ਚੰਗੀਆਂ ਕਦਰਾਂ ਕੀਮਤਾਂ ਵਾਲੇ ਗੀਤ ਲਿਖਣ ਨਾਲ ਹੀ ਰੂਹ ਨੂੰ ਸਕੂਨ ਮਿਲਦਾ ਹੈ। ਇਸ ਮੌਕੇ ਪੰਜਾਬ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਆਪਕ ਗੁਰਦੀਪ ਸਿੰਘ ਸੈਣੀ, ਜਗਜੀਤ ਸਿੰਘ  ਝਾਂਡੇ, ਕੁਲਦੀਪ ਸਿੰਘ ਹਸਨਪੁਰ , ਅੰਗਰੇਜ ਸਿੰਘ ਰਾਮਪੁਰਾ ਵੀ ਹਾਜ਼ਰ ਸਨ।

 

Tags: Gurbhajan Singh Gill , Chairman Punjabi Folk Heritage Academy & Eminent Writer , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD