Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਦੌਰਾ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Ashok Prashar Pappi, Gurpreet Bassi Gogi, Amandeep Kaur Arora, Dr. Amandeep Kaur Arora , Madan Lal Bagga, Kuljit Singh Randhawa, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 19 Jan 2024

Last updated on: Jan 19, 2024, 00:00 IST

ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਕਮੇਟੀ ਨੇ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਦੀ ਹਦਾਇਤ ਕੀਤੀ।

ਕਮੇਟੀ ਮੈਂਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਕਬਾੜੀ ਮਾਰਕੀਟ ਵਿਖੇ ਤੇ ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਅਤੇ ਹੋਰ ਕਮੇਟੀ ਮੈਂਬਰਾਂ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਆਪਣੇ ਦੌਰੇ ਬਾਅਦ ਅਧਿਕਾਰੀਆਂ ਨਾਲ ਬੈਠਕ ਮੌਕੇ ਕਮੇਟੀ ਨੇ ਪਟਿਆਲਾ ਦੀ ਏ.ਸੀ ਮਾਰਕਿਟ ਨੇੜੇ ਪਈ ਜ਼ਮੀਨ 'ਤੇ ਕਾਰ ਪਾਰਕਿੰਗ ਬਾਰੇ ਲੋਕਾਂ ਦੀ ਮੰਗ ਮੁਤਾਬਕ ਕਾਰਵਾਈ ਤੇ ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ ਲਈ ਵੀ ਆਖਿਆ। ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ ਤੇ ਹੋਰ ਵਿਕਾਸ ਕਾਰਜ ਵੀ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ।

ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਤੇ ਹੋਰ ਕਮੇਟੀ ਮੈਂਬਰਾਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਕਮੇਟੀ ਵੱਲੋਂ ਅਧਿਕਾਰਤ ਕੀਤਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਕਮੇਟੀ ਵੱਲੋਂ ਵਿਚਾਰੇ ਗਏ ਪ੍ਰੋਜੈਕਟਾਂ ਸਬੰਧੀ ਰਿਪੋਰਟ ਨਿਸ਼ਚਿਤ ਕੀਤੇ ਗਏ ਸਮੇਂ ਅੰਦਰ ਵਿਧਾਇਕ ਕੋਹਲੀ ਨੂੰ ਦੇਣਗੇ।ਚੇਅਰਮੈਨ ਗੁਰਪ੍ਰੀਤ ਬਸੀ ਗੋਗੀ ਨੇ ਦੱਸਿਆ ਕਿ ਕਮੇਟੀ ਵੱਲੋਂ ਦੌਰਾ ਕਰਕੇ ਕਈ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ 24 ਘੰਟੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਸਮੇਤ ਕਬਾੜੀ ਮਾਰਕਿਟ ਅਤੇ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਗਏ ਹਨ ਤੇ 15 ਦਿਨਾਂ 'ਚ ਕਾਰਵਾਈ ਕਰਕੇ ਰਿਪੋਰਟ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਆਪਣੀ ਰਿਪੋਰਟ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕਰੇਗੀ।

ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਵਾਸੀਆਂ ਦੀ ਸਹੂਲਤ ਲਈ ਅਰੰਭੇ ਪ੍ਰੋਜੈਕਟ ਮਿਥੇ ਸਮੇਂ ਵਿੱਚ ਮੁਕੰਮਲ ਕਰਵਾਉਣ ਲਈ ਕਮੇਟੀ ਨੇ ਅੱਜ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੀ ਹਨ।ਕਮੇਟੀ ਵੱਲੋਂ ਬਾਅਦ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਐਸ.ਪੀ. ਸਿਟੀ ਮੁਹੰਮਦ ਸਰਫਰਾਜ ਆਲਮ, ਏ.ਡੀ.ਸੀ ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੋਰ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ।

ਕਮੇਟੀ ਵੱਲੋਂ ਅਬਲੋਵਾਲ ਵਿਖੇ ਡੇਅਰੀ ਪ੍ਰੋਜੈਕਟ ਦਾ ਜਾਇਜ਼ਾ ਲੈਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਉਥੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਤਬਦੀਲ ਜਾਂ ਉੱਚਾ ਕਰਨ ਦੇ ਨਿਰਦੇਸ਼ ਦਿੱਤੇ। ਕਬਾੜੀ ਮਾਰਕਿਟ 'ਚ ਹੋਏ ਨਜਾਇਜ਼ ਕਬਜ਼ਿਆਂ ਸਬੰਧੀ ਰਿਪੋਰਟ 15 ਦਿਨਾਂ 'ਚ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਰਾਹੀਂ ਕਮੇਟੀ ਕੋਲ ਭੇਜਣ ਦੀ ਹਦਾਇਤ ਕੀਤੀ। ਸ਼ਹਿਰ ਦੇ ਵਿੱਚ ਨਗਰ ਸੁਧਾਰ ਟਰੱਸਟ ਦੀ ਪਈ ਜਾਇਦਾਦ ਮਿਡ ਟਾਊਨ ਪਲਾਜ਼ਾ ਸਬੰਧੀ ਤੁਰੰਤ ਫੈਸਲਾ ਲੈਣ ਅਤੇ ਨਗਰ ਨਿਗਮ ਦੀ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਸਬੰਧੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Ashok Prashar Pappi , Gurpreet Bassi Gogi , Amandeep Kaur Arora , Dr. Amandeep Kaur Arora , Madan Lal Bagga , Kuljit Singh Randhawa , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD