Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurmeet Singh Khudian, Balbir Singh, Malwinder Singh Jaggi, Punjab Information and Public Relations Department, Information And Public Relations, DIPR Punjab

Web Admin

Web Admin

5 Dariya News

ਚੰਡੀਗੜ੍ਹ , 19 Jan 2024

Last updated on: Jan 19, 2024, 00:00 IST

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿਧਾਇਕਾ ਡਾ ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ. ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਸ੍ਰੀ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲੁਆਈ।

ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurmeet Singh Khudian , Balbir Singh , Malwinder Singh Jaggi , Punjab Information and Public Relations Department , Information And Public Relations , DIPR Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD