Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

Balkar Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 19 Jan 2024

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।  ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ  ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਲਈ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਿਟੀ ਬਿਊਟੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮਾਂ ਅਤੇ ਕੌਂਸਲਾਂ ਨੇ ਭਾਗ ਲਿਆ। ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ  ਤੋਂ ਕੁੱਲ 46 ਐਂਟਰੀਆਂ ਨੇ ਮੁਕਾਬਲੇ ਲਈ ਕੁਆਲੀਫਾਈ ਕੀਤਾ।    

ਵਾਰਡਾਂ ਅਤੇ ਜਨਤਕ ਸਥਾਨਾਂ ਦਾ ਨਿਰਣਾ ਕਰਨ ਮੁਕਾਬਲਾ ਪੰਜ ਥੁਮਾਂ 'ਤੇ ਕੇਂਦ੍ਰਿਤ ਸੀ ਜਿਸ ਵਿਚ: ਪਹੁੰਚਯੋਗਤਾ, ਸਹੂਲਤਾਂ, ਗਤੀਵਿਧੀਆਂ, ਸੁਹਜ, ਅਤੇ ਵਾਤਾਵਰਣ ਸ਼ਾਮਿਲ ਸਨ।  ਸੁਹਜ ਸ਼ਾਸਤਰ ਦਾ ਸਭ ਤੋਂ ਵੱਧ  50%  ਯੋਗਦਾਨ ਸੀ। ਬਲਕਾਰ ਸਿੰਘ ਨੇ ਅੱਗੇ ਦੱਸਿਆ ਕਿ ਟਾਊਨ ਪਲਾਨਰਜ਼, ਹੈਰੀਟੇਜ, ਇਨਵਾਇਰਮੈਂਟ ਅਤੇ ਫਾਈਨ ਆਰਟਸ ਦੇ ਮਾਹਿਰਾਂ ਦੀ ਇੱਕ ਜਿਊਰੀ ਦੁਆਰਾ ਪੂਰੀ ਤਰ੍ਹਾਂ ਮੁਲਾਂਕਣ ਕਰਨ ਤੋਂ ਬਾਅਦ, ਵੱਖ-ਵੱਖ ਸ਼੍ਰੇਣੀਆਂ ਵਿੱਚ ਚੋਟੀ ਦੀਆਂ ਪੰਜ ਐਂਟਰੀਆਂ ਦੀ ਚੋਣ ਕੀਤੀ ਗਈ ਸੀ।  

ਜੇਤੂਆਂ ਵਿੱਚ ਵਾਟਰਫਰੰਟ ਸ਼੍ਰੇਣੀ ਲਈ ਅੰਮ੍ਰਿਤਸਰ ਵਿੱਚ ਯੂਡੀਬੀਸੀ ਕੈਨਾਲ ਵਾਟਰਫਰੰਟ ਪ੍ਰੋਜੈਕਟ, ਪਾਰਕ ਸ਼੍ਰੇਣੀ ਲਈ ਉਲ ਬਾਗ ਅੰਮ੍ਰਿਤ ਪ੍ਰੋਜੈਕਟ, ਵਾਰਡ ਸ਼੍ਰੇਣੀ ਲਈ ਲੁਧਿਆਣਾ ਦੇ ਸਰਾਭਾ ਨਗਰ ਵਾਰਡ, ਵਪਾਰਕ ਸਪੇਸ ਸ਼੍ਰੇਣੀ ਲਈ ਐਸਏਐਸ ਨਗਰ ਵਿੱਚ ਫੇਜ਼-3ਬੀ2 ਮਾਰਕੀਟ, ਅਤੇ ਪੁਨਰ ਵਿਕਾਸ ਲਈ   ਹੈਰੀਟੇਜ ਸ਼੍ਰੇਣੀ ਤਹਿਤ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਨੇੜੇ ਵਾਲਡ ਸਿਟੀ ਪ੍ਰੋਜੈਕਟ ਸ਼ਾਮਿਲ ਹੈ।   

ਮੰਤਰੀ ਬਲਕਾਰ ਸਿੰਘ ਨੇ ਰਾਸ਼ਟਰੀ ਪੱਧਰ ਦੇ ਸਿਟੀ ਬਿਊਟੀ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਲਈ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮਾਮਲਿਆਂ ਦੇ ਮੰਤਰਾਲੇ ਨੂੰ ਇਹਨਾਂ ਪੰਜ ਜੇਤੂ ਐਂਟਰੀਆਂ ਦੀ ਸਿਫ਼ਾਰਸ਼ ਕੀਤੀ।  ਇਹ ਸੁਹਜਾਤਮਕ ਤੌਰ 'ਤੇ ਪ੍ਰਸੰਨ ਅਤੇ ਟਿਕਾਊ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

Tags: Balkar Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD