Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਗੋਪਾਲ ਸਿੰਘ ਕੋਟ ਫੱਤਾ ਪੀ. ਸੀ .ਐਸ ਦਾ ਪਲੇਠਾ ਕਾਵਿ ਸੰਗ੍ਰਹਿ "ਮਿੱਟੀ ਦੀ ਕਸਕ" ਲੋਕ ਅਰਪਣ

ਰੋਚਕ ਭਰਪੂਰ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦਾ ਦਰਪਣ ਹੈ "ਮਿੱਟੀ ਦੀ ਕਸਕ": ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

DC Barnala, Deputy Commissioner Barnala, PoonamDeep Kaur, Barnala

Web Admin

Web Admin

5 Dariya News

ਬਰਨਾਲਾ , 20 Jan 2024

ਉਪ ਮੰਡਲ ਮੈਜਿਸਟ੍ਰੇਟ ਸ ਗੋਪਾਲ ਸਿੰਘ ਕੋਟ ਫੱਤਾ ਪੀ. ਸੀ. ਐੱਸ. ਦਾ ਪਲੇਠਾ ਕਾਵਿ ਸੰਗ੍ਰਹਿ "ਮਿੱਟੀ ਦੀ ਕਸਕ" ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਦੀ ਟੀਮ ਵੱਲੋਂ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਕਾਵਿ ਸੰਗ੍ਰਹਿ ਆਮ ਲੋਕਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੇ ਜੀਵਨ ਦੀ ਸੰਘਰਸ਼ ਕਥਾ ਦਾ ਦਰਪਣ ਹੈ।

ਗੋਪਾਲ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਭਾਗੀ ਕੰਮਾਂ ਵਿੱਚ ਮਸ਼ਰੂਫੀਅਤ ਤੋਂ ਬਾਵਜੂਦ ਵੀ ਉਨ੍ਹਾਂ ਆਪਣੇ ਕਲਮ ਨੂੰ ਇਸ ਸਿਰਜਣਾਤਮਕ ਕੰਮ ਚ ਲਿਆਂਦਾ ਜਿਸ ਦੌਰ ਵਿਚ ਲੋਕ ਕੇਵਲ ਸੋਸ਼ਲ ਮੀਡਿਆ ਤੱਕ ਸਿਮਟਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ ਗੋਪਾਲ ਸਿੰਘ ਆਪਣੇ ਕੰਮਾਂ ਚ ਵੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਅਤੇ ਇਹੀ ਲੋਕ ਪੱਖੀ ਆਵਾਜ਼ ਉਨ੍ਹਾਂ ਦੀਆਂ ਕਵਿਤਾਵਾਂ ਵਿੱਚ ਵੀ ਉੱਭਰ ਕੇ ਆਈ ਹੈ।

ਸ ਗੋਪਾਲ ਸਿੰਘ ਨੇ ਦੱਸਿਆ ਕਿ ਕਿਤਾਬ ਮਿੱਟੀ ਦੀ ਕਸਕ ਚ ਉਨ੍ਹਾਂ ਦੀਆਂ 40 ਦੇ ਲਗਭਗ ਕਵਿਤਾਵਾਂ ਹਨ ਜਿਸ ਵਿਚ ਉਨ੍ਹਾਂ ਦੇ ਲੰਬੇ ਕੰਮ ਕਾਜੀ ਸਫਰ ਦੌਰਾਨ ਵਰਤਾਰਿਆਂ ਚੋਂ ਨਿਕਲੀਆਂ ਸਥਿਤੀਆਂ ਬਾਰੇ ਬਿਰਤਾਂਤ ਹੈ। ਇਹ ਕਿਤਾਬ ਸਪਰੈਡ ਪਬਲੀਕੇਸ਼ਨ ਰਾਮਪੁਰ, ਜ਼ਿਲ੍ਹਾ ਲੁਧਿਆਣਾ ਵੱਲੋਂ ਛਾਪੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਵਿਤਾਵਾਂ ਵਿੱਚ ਉਨ੍ਹਾਂ ਦਾ ਅਤੀਤ ਵਸਦਾ ਹੈ। "ਮੈਂ ਜਿੱਥੇ ਕਿਤੇ ਵੀ ਪ੍ਰਸ਼ਾਸਨਿਕ ਸੇਵਾ ਨਿਭਾਈ।

ਮੇਰੇ ਪਿੰਡ, ਮੇਰੇ ਬਚਪਨ ਅਤੇ ਜਵਾਨੀ ਵੇਲੇ ਦਾ ਸਮਾਂ ਕਾਲ਼ ਮੇਰੇ ਅੰਗ ਰਹੇ, ਜਿਨ੍ਹਾਂ ਨੇ ਮੇਰੇ ਤੋਂ ਇਸ ਕਾਵਿ ਸੰਗ੍ਰਹਿ ਦੀ ਸਿਰਜਣਾ ਕਰਵਾਈ। ਮੇਰੀਆਂ ਇਹ ਕਵਿਤਾਵਾਂ ਹਮੇਸਾ ਅੰਗ ਸੰਗ ਰਹੀਆਂ ਤਾਂ ਕਿ ਮੈਂ ਕਿਸੇ ਵੇਲ਼ੇ ਵੀ ਇਕੱਲਤਾ ਮਹਿਸੂਸ ਨਾ ਕਰਾਂ। ਕਿਸੇ ਵੇਲੇ ਡੋਲਾਂ ਨਾ," ਉਨ੍ਹਾਂ ਕਿਹਾ।ਬਹੁਪੱਖੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੇ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਗੋਪਾਲ ਸਿੰਘ ਕੋਟ ਫੱਤਾ ਸੰਵੇਦਨਸ਼ੀਲ ਸ਼ਾਇਰ ਹੈ।

ਰੌਸ਼ਨ ਦਿਮਾਗ ਹੋਣ ਕਰਕੇ ਆਪਣੀ ਕਵਿਤਾ ਨੂੰ ਚੇਤਨਾ ਦੀ ਕੁਠਾਲੀ ਵਿਚ ਢਾਲ ਲੋਕ ਦਰਦ ਨੂੰ ਸਮਾਜ ਪੱਖੀ ਬਣਾਉਣ ਦਾ ਹੁਨਰ ਜਾਣਦੇ ਨੇ। ਕਹਾਣੀਕਾਰ ਅਤੇ ਨਾਵਲਕਾਰ ਭੋਲਾ ਸਿੰਘ ਸੰਘੇੜਾ ਨੇ ਕਿਹਾ ਕਿ ਅਜੋਕੀ ਲਿਖੀ ਜਾ ਰਹੀ ਆਜ਼ਾਦ ਨਜ਼ਮ ਸੰਚਾਰ ਸਮੱਸਿਆ ਦੀ ਸ਼ਿਕਾਰ ਹੈ।ਪਰ ਗੋਪਾਲ ਸਿੰਘ ਕੋਟ ਫੱਤਾ ਦੀ ਕਵਿਤਾ ਸਮਝ ਆਉਣ ਵਾਲੀ ਹੈ।

ਪਾਠਕ ਦੀ ਉਂਗਲ ਫੜ ਕੇ ਨਾਲ ਨਾਲ ਤੋਰਨ ਅਤੇ ਕਵਿਕ ਭੁੱਖ ਦੀ ਤ੍ਰਿਪਤੀ ਕਰਨ ਦੇ ਸਮਰੱਥ ਹੈ।ਡਾ ਭੁਪਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਸ ਸੰਗ੍ਰਹਿ ਦੀਆਂ ਕਵਿਤਾਵਾਂ ਕਿਸੇ ਹੋਰ ਲੋਕ ਦੀਆਂ ਬਾਤਾਂ ਨਹੀਂ ਪਾਉਂਦੀਆਂ, ਸਗੋਂ ਆਲੇ-ਦੁਆਲੇ ਪਸਰੇ ਬਿਰਤਾਂਤ ਦੀ ਸ਼ਾਬਦਿਕ ਪੇਸ਼ਕਾਰੀ ਕਰਦੀਆਂ ਹਨ। ਪੰਜਾਬੀ ਕਵੀ ਮਿੱਠੂ ਪਾਠਕ ਨੇ ਕਿਹਾ ਕਿ ਕੋਟ ਫੱਤਾ ਦੀ ਕਵਿਤਾ ਪੜ੍ਹਦਿਆਂ ਮਾਲਵੇ ਦੇ ਪਿੰਡਾਂ ਦੀ ਮਿੱਟੀ ਦੀ ਕਸਕ ਪੈਂਦੀ ਹੈ।

ਉਨ੍ਹਾਂ ਯਕੀਨ ਹੈ ਕਿ ਇਹ ਕਵਿਤਾਵਾਂ ਨਿਰਾਸ਼ ਅਤੇ ਉਦਾਸ ਮਨੁੱਖਾਂ ਲਈ ਸੰਜੀਵਨੀ ਸਿੱਧ ਹੋਣਗੀਆਂ। ਕਵੀ ਕਹਿਣਾ ਕੀ ਚਾਹੁੰਦਾ ਹੈ। ਹਰ ਕਵਿਤਾ ਸੱਚੇ ਗਵਾਹ ਦੇ ਤੌਰ 'ਤੇ ਪੇਸ਼ ਹੁੰਦੀ ਹੈ।ਇਸ ਮੌਕੇ ਵਧੀਕ ਡਿਪਟੀ ਕੰਮਿਸ਼ਨਰ (ਜ) ਸ ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ ਸੁਖਪਾਲ ਸਿੰਘ ਹਾਜ਼ਰ ਸਨ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD