Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਪੁਲਿਸ ਨੇ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

6 ਪਿਸਟਲ ਅਤੇ 8 ਜਿੰਦਾ ਕਾਰਤੂਸ ਵੀ ਕੀਤੇ ਬਰਾਮਦ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 20 Jan 2024

Last updated on: Jan 20, 2024, 00:00 IST

ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੇ ਨਿਰਦੇਸ਼ਾਂ ਤਹਿਤ ਅਜੇ ਰਾਜ ਸਿੰਘ ਐਸ.ਪੀ (ਆਈ) ਮੋਗਾ ਅਤੇ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਮੋਗਾ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨਾਲ ਸਬੰਧਤ 2 ਵਿਅਕਤੀਆਂ ਨੂੰ 6 ਪਿਸਟਲਾਂ ਅਤੇ 8 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮਿਤੀ 19.01.2024 ਨੂੰ ਏ.ਐਸ.ਆਈ. ਸੁਖਵਿੰਦਰ ਸਿੰਘ ਸੀ.ਆਈ.ਏ ਸਟਾਫ ਮੋਗਾ ਸਮੇਤ ਪੁਲਿਸ ਪਾਰਟੀ ਦੇ ਜੋਗਿੰਦਰ ਸਿੰਘ ਚੌਂਕ ਮੋਗਾ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਰਮਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਦਰਸ਼ਨ ਸਿੰਘ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਬੁੱਟਰ ਕਲਾਂ, ਜੋ ਕਿ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਪੁੱਤਰ ਟੇਕ ਸਿੰਘ ਵਾਸੀ ਬੁੱੱਟਰ ਕਲਾਂ ਜਿ਼ਲ੍ਹਾ ਮੋਗਾ ਦੇ ਗੈਂਗ ਦੇ ਮੈਂਬਰ ਹਨ ਤੇ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨੇ ਇਹਨਾਂ ਨੂੰ ਵਾਰਦਾਤ ਕਰਨ ਲਈ ਭਾਰੀ ਮਾਤਰਾ ਵਿੱਚ ਅਸਲਾ/ਐਮੂਨੇਸ਼ਨ ਮੁਹੱਈਆ ਕਰਵਾਇਆ ਹੈ। 

ਇਤਲਾਹ ਤਹਿਤ ਪਰਮਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਦਰਸ਼ਨ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਬੁੱਟਰ ਕਲਾਂ ਨੂੰ ਜਿ਼ਲ੍ਹਾ ਕਚਹਿਰੀਆਂ ਮੋਗਾ ਦੀ ਬੈੱਕ ਸਾਇਡ ਸਿੱਖਿਆ ਦਫ਼ਤਰ ਮੋਗਾ ਦੇ ਸਾਹਮਣੇ ਪਾਰਕਿੰਗ ਵਿੱਚ ਕਾਰ ਆਈ-20 ਨੰਬਰ ਡੀ.ਐਲ. 2 ਸੀ.ਏ.ਆਰ. 4201 ਰੰਗ ਚਿੱਟਾ ਵਿੱਚ ਬੈਠਿਆਂ ਨੂੰ ਮੌਕੇ ਉੱਪਰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ ਪਾਸੋਂ ਭਾਰੀ ਮਾਤਰਾ ਵਿੱਚ ਨਜ਼ਾਇਜ਼ ਅਸਲਾ/ਐਮੂਨੇਸ਼ਨ ਬਰਾਮਦ ਕੀਤਾ। 

ਉਕਤ ਦੋਸ਼ੀਆਂ ਖਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਦੋਨਾਂ ਦੋਸ਼ੀਆਂ ਦੀ ਤਲਾਸ਼ੀ ਕੀਤੀ ਤਾਂ ਪਰਮਿੰਦਰ ਸਿੰਘ ਉਰਫ਼ ਪਿੰਦਾ ਦੀ ਡੱਬ ਵਿੱਚੋਂ 2 ਦੇਸੀ ਪਿਸਟਲ 32 ਬੋਰ ਸਮੇਤ 03 ਰੌਂਦ ਜਿੰਦਾ ਅਤੇ ਕੁਲਵਿੰਦਰ ਸਿੰਘ ਉਰਫ਼ ਕਿੰਦਾ ਦੀ ਡੱਬ ਵਿੱਚੋਂ 2 ਦੇਸੀ ਪਿਸਟਲ 32 ਬੋਰ ਸਮੇਤ 3 ਰੋਂਦ ਜਿੰਦਾ 32 ਬੋਰ ਬਰਾਮਦ ਕੀਤੇ। ਉਕਤ ਗੱਡੀ ਦੀ ਤਲਾਸ਼ੀ ਕਰਨ ਤੇ ਡਰਾਈਵਰ ਸੀਟ ਦੇ ਥੱਲਿਓ  1 ਦੇਸੀ ਰਿਵਾਲਵਰ 32 ਬੋਰ ਸਮੇਤ 2 ਜਿੰਦਾ ਰੋਂਦ 32 ਬੋਰ ਅਤੇ ਕੰਡਕਟਰ ਸੀਟ ਦੇ ਥੱਲਿਓ 1 ਦੇਸੀ ਪਿਸਟਲ 30 ਬੋਰ (ਕੁੱਲ 6 ਅਸਲੇ ਅਤੇ 8 ਜਿੰਦਾ ਕਾਰਤੂਸ) ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਹੁਣ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਜਿ਼ਲ੍ਹਾ ਮੋਗਾ ਪੁਲਿਸ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦਾ ਸਫ਼ਾਇਆ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ ਇਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸਿ਼ਆ ਨਹੀਂ ਜਾਵੇਗਾ ਅਤੇ ਬਣਦੀਆਂ ਸਜਾਵਾਂ ਦਿੱਤੀਆਂ ਜਾਣਗੀਆਂ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD