Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਰਾਮਗੜ੍ਹ ਸਰਦਾਰਾਂ ਦੇ ਸ਼ਹੀਦ ਅਜੈ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਸੰਸਕਾਰ

ਵਿਧਾਇਕ ਗਿਆਸਪੁਰਾ, ਡੀ.ਸੀ. ਲੁਧਿਆਣਾ, ਐਸ.ਐਸ.ਪੀ. ਖੰਨਾ ਸਮੇਤ ਭਾਰਤੀ ਫੌਜ ਦੇ ਉਚ ਅਧਿਕਾਰੀ ਪੁੱਜੇ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਲੌਦ,ਪਾਇਲ, ਲੁਧਿਆਣਾ , 20 Jan 2024

Last updated on: Jan 20, 2024, 00:00 IST

ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ ਅਤੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ  ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇਸ਼ਹੀਦ ਅਜੈ ਸਿੰਘ ਨੂੰ ਸ਼ਰਧਾਂਜਲੀ  ਭੇਟ ਕੀਤੀ। 

ਇਸ ਤੋਂ ਇਲਾਵਾ ਐਸ.ਡੀ.ਐਮ. ਪੂਨਮਪ੍ਰੀਤ ਕੌਰ, ਡੀ.ਐਸ.ਪੀ. ਨਖਿਲ ਗਰਗ, ਜਿਲ੍ਹਾ ਸੈਨਿਕ ਭਲਾਈ ਬੋਰਡ ਦੇ ਕਮਾਂਡੈਂਟ ਬਲਜਿੰਦਰ ਵਿਰਕ, ਕੈਪਟਨ ਗੁਰਮਿੰਦਰ ਸਿੰਘ, ਏ.ਜੀ. ਮੇਜ਼ਰ ਅਰਵਿੰਦ ਤੋਂ ਇਲਾਵਾ ਭਾਰਤੀ ਫੌਜ ਦੇ ਉਚ ਅਧਿਕਾਰੀਆਂ ਨੇ ਸ਼ਹੀਦ ਅਜੈ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ। ਹਲਕਾ ਪਾਇਲ ਦੇ ਵਿਧਾਇਕ ਸ਼੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। 

ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਹਲਕਾ ਪਾਇਲ ਦੇ ਵਿਧਾਇਕ ਇਸ ਮੌਕੇ ਤੇ ਪਹੁੰਚ ਕੇ ਪਰਿਵਾਰ ਨਾਲ਼ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਅੱਜ ਜੇਕਰ ਅਸੀਂ ਆਜ਼ਾਦੀ ਦਾ ਸਾਹ ਲੈ ਰਹੇ ਹਾਂ ਤਾਂ ਇਹਨਾਂ ਫ਼ੌਜੀ ਜਵਾਨ ਸ਼ਹੀਦਾਂ ਦੀ ਬਦੌਲਤ ਹਾਂ।

ਉਹਨਾਂ ਕਿਹਾ ਕਿ ਅਸੀਂ ਸ਼ਹੀਦ ਅਜੈ ਸਿੰਘ ਦੀ ਸ਼ਹੀਦੀ ਨੂੰ ਕਰੋੜਾਂ ਵਾਰ ਨਮਨ ਕਰਦੇ ਹਾਂ l ਉਹਨਾਂ ਕਿਹਾ ਕਿ ਇਹਨਾਂ ਸ਼ਹੀਦ ਜਵਾਨਾਂ ਦੀ ਸ਼ਹੀਦੀ ਅੱਗੇ ਕੁਝ ਵੀ ਕਹਿ ਨਹੀਂ ਸਕਦੇ ਕਿਉਂਕਿ ਇਹਨਾਂ ਦੀ ਬਦੌਲਤ ਹੀ ਅੱਜ ਅਸੀਂ ਸਿਰ ਉੱਚਾ ਕਰਕੇ ਜਿਉਂਦੇ ਹਾਂ। ਉਹਨਾਂ ਕਿਹਾ ਕਿ ਇਸ ਪਰਿਵਾਰ ਦੇ ਅੱਗੇ ਮੇਰਾ ਸਿਰ ਨਮਨ ਹੁੰਦਾ ਹੈ l ਇਸ ਪਰਿਵਾਰ ਦੇ ਨਾਲ਼ ਅਸੀਂ ਚਟਾਨ  ਵਾਂਗ ਖੜੇ ਹਾਂ ਕੋਈ ਵੀ ਦੁੱਖ ਤਕਲੀਫ਼ ਪਰਿਵਾਰ ਨੂੰ ਨਹੀਂ ਆਉਣ ਦੇਵਾਂਗੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸ਼ਹੀਦ ਅਜੈ ਸਿੰਘ  ਦੇ ਪਿਤਾ ਚਰਨਜੀਤ ਸਿੰਘ ਉਰਫ਼ ਕਾਲਾ ਸਿੰਘ, ਮਾਤਾ ਲੱਛਮੀ ਅਤੇ ਭੈਣਾਂ ਨਾਲ਼ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਹਮੇਸ਼ਾਂ ਪਰਿਵਾਰ ਦੀ ਮੱਦਦ ਲਈ ਤੱਤਪਰ ਰਹੇਗਾ। ਉਹਨਾਂ ਸ਼ਹੀਦ ਦੀ ਮਾਤਾ ਅਤੇ ਭੈਣਾਂ ਨੂੰ ਕਲਾਵੇ ਵਿੱਚ ਲੈ ਕੇ ਦਿਲਾਸਾ ਵੀ ਦਿੱਤਾ l ਉਹਨਾਂ ਕਿਹਾ ਕਿ ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਿਤ ਨਹੀਂ ਹੁੰਦੇ ਸਗੋਂ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ।

ਜ਼ਿਕਰਯੋਗ ਹੈ ਕਿ ਸ਼ਹੀਦ ਅਜੈ ਸਿੰਘ ਮਾਪਿਆਂ ਦੇ ਇਕਲੌਤੇ ਪੁੱਤਰ ਅਤੇ 6 ਭੈਣਾ ਤੇ ਇਕਲੋਤੇ ਭਰਾ ਸਨ ਅਤੇ ਇਸ ਸ਼ਹਾਦਤ ਲਈ ਪੂਰੇ ਇਲਾਕੇ ਵਿੱਚ ਜਿੱਥੇ ਮੌਤ ਲਈ ਦੁੱਖ ਸੀ ਉਥੇ ਇਲਾਕੇ ਦੇ ਨੌਜੁਆਨ ਦੀ ਵੀਰਮਈ ਸ਼ਹਾਦਤ ਤੇ ਫ਼ਖਰ ਵੀ ਸੀ। ਸ਼ਹੀਦ ਅਜੈ ਸਿੰਘ ਦੇ ਮਾਤਾ ਪਿਤਾ ਅਤੇ ਭੈਣਾਂ ਨੇ ਕਿਹਾ ਕਿ ਸਾਨੂੰ ਅਜੈ ਸਿੰਘ ਦੀ ਸ਼ਹੀਦੀ ਉੱਤੇ ਮਾਣ ਹੈ। ਕਿਉਂਕਿ ਉਸਨੇ ਦੇਸ਼ ਲਈ ਕੁਰਬਾਨੀ ਕੀਤੀ ਹੈl ਇਸ ਮੌਕੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸਾਕ ਸਬੰਧੀ ਵੀ ਹਾਜ਼ਰ ਸਨ। 

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD