Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੀਮਤੀ ਯਾਦਾਂ ਬਿਖੇਰਦਾ ਸਮਾਪਤ ਹੋਇਆ ਦੋ ਰੋਜ਼ਾ ਓਪਨ ਯੁਵਕ ਮੇਲਾ

ਭਾਰੀ ਗਿਣਤੀ 'ਚ ਯੂਥ ਨੇ ਸ਼ਮੂਲੀਅਤ ਕਰਕੇ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ

Punjab Admin, Davinder Singh Lotte, Assistant Director, Youth Services Department, Ludhiana

Web Admin

Web Admin

5 Dariya News

ਲੁਧਿਆਣਾ , 21 Jan 2024

ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ 'ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ।

ਉਕਤ ਦੀ ਲਗਾਤਾਰਤਾ ਵਿੱਚ ਸ.ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਅਤੇ ਚਰਨਜੀਤ ਸਿੰਘ ਚੰਨੀ, ਵਾਈਸ ਚਾਂਸਲਰ ਸੀ.ਟੀ. ਯੂਨੀਵਰਸਿਟੀ, ਲੁਧਿਆਣਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ਦੇ ਦੋ ਰੋਜ਼ਾ ਓਪਨ ਯੁਵਕ ਮੇਲਾ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।

ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨ ਇਸ ਮੇਲੇ ਵਿੱਚ ਕਰਵਾਏ ਗਏ ਮੁਕਾਬਲਿਆਂ ਵਿੱਚ ਭੰਗੜੇ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਸ.ਸ. ਸਕੂਲ ਲੁਧਿਆਣਾ, ਲੁੱਡੀ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ  ਐਸ.ਸੀ.ਡੀ. ਕਾਲਜ ਲੁਧਿਆਣਾ, ਭਾਸ਼ਣ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਕਿਰਤੀ ਕੁਮਾਰੀ, ਵਾਰ ਗਾਇਣ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ, ਕਵੀਸ਼ਰੀ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ, ਲੋਕ ਸਾਜ਼ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਗੁੱਜਰਖਾਨ ਕੈਂਪਸ, ਪੋਸਟਰ ਬਣਾਉਣ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ, ਮਹਿੰਦੀ ਲਗਾਉਣ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮਨ, ਕਲੇਅ ਮਾਡਲਿੰਗ ਵਿੱਚ ਪਹਿਲਾ ਸਥਾਨ ਬੀ.ਸੀ.ਐਮ. ਕਾਲਜ ਆਫ ਐਜ਼ੂਕੇਸ਼ਨ, ਰੰਗੋਲੀ ਬਣਾਉਣ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ, ਕਲਾਜ਼ ਬਣਾਉਣ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ ਨੇ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵੱਖ-ਵੱਖ ਉਮੀਦਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮਾਂ ਤੇ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਗਈ।

ਯੁਵਕ  ਮੇਲੇ ਦੇ ਦੂਸਰੇ ਦਿਨ  ਸੀ ਟੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਸ. ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਵਿਰਸਾ ਬਹੁਤ ਹੀ ਅਮੀਰ ਵਿਰਸਾ ਹੈ ਅਤੇ ਅੱਜ ਦੇ ਨੌਜਵਾਨਾਂ ਨੂੰ ਇਸ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ।

ਮੇਲੇ ਦੇ ਦੂਸਰੇ ਦਿਨ ਕਰਵਾਏ ਗਏ ਮੁਕਾਬਲਿਆਂ ਵਿੱਚ ਗਿੱਧੇ ਵਿੱਚ ਪਹਿਲਾ ਸਥਾਨ ਲੋਕ ਕਲਾਕਾਰ ਸੱਥ ਲੁਧਿਆਣਾ, ਰਵਾਇਤੀ ਲੋਕ-ਗੀਤ (ਲੰਮੀਆਂ ਹੇਕਾਂ ਵਾਲੇ) ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮਨ, ਗੱਤਕੇ ਵਿੱਚ ਪਹਿਲਾ ਸਥਾਨ ਨਾਈਟਿੰਗੇਲ ਸਸ ਸਕੂਲ, ਲੁਧਿਆਣਾ, ਪੁਰਾਤਨ ਪਹਿਰਾਵਾ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮਨ, ਪੀੜੀ ਬੁਨਣਾ ਵਿੱਚ ਪਹਿਲਾ ਸਥਾਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮਨ, ਨਾਲਾ ਬੁਨਣਾ ਵਿੱਚ ਪਹਿਲਾ ਸਥਾਨ ਐੱਸ.ਡੀ.ਪੀ. ਕਾਲਜ ਫਾਰ ਵਿਮਨ, ਛਿੱਕੂ ਬਣਾਉਣ ਵਿੱਚ ਪਹਿਲਾ ਸਥਾਨ ਆਰਿਆ ਗਰਲਜ਼ ਕਾਲਜ, ਭੰਡ ਮੁਕਾਬਲਿਆਂ ਵਿੱਚ ਪਹਿਲਾ ਸਥਾਨ  ਰਾਮਗੜ੍ਹੀਆ ਗਰਲਜ਼ ਕਾਲਜ ਫਾਰ ਵਿਮਨ, ਮੋਨੋ ਐਕਟਿੰਗ ਵਿੱਚ ਪਹਿਲਾ ਸਥਾਨ ਆਰਿਆ ਕਾਲਜ ਲੁਧਿਆਣਾ, ਗਰੁੱਪ ਲੋਕ ਗੀਤ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ ਫਾਰ ਵਿਮਨ, ਕਲੀ ਵਿੱਚ ਪਹਿਲਾ ਸਥਾਨ ਓਪਨ ਸੋਰਸਜ਼ ਜਰਗ, ਪੱਖੀ ਬੁਨਣਾ ਵਿੱਚ ਪਹਿਲਾ ਸਥਾਨ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮਨ ਝਾੜ ਸਾਹਿਬ, ਫੁਲਕਾਰੀ ਕੱਢਣ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਗਰਲਜ਼ ਕਾਲਜ ਨੇ ਹਾਸਲ ਕੀਤਾ।

ਯੁਵਕ ਮੇਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਭਾਗੀਦਾਰਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੀ ਟੀ ਯੂਨੀਵਰਸਿਟੀ, ਲੁਧਿਆਣਾ ਦੇ ਯੂਥ ਵੈਲਫੇਅਰ ਅਫਸਰ ਇੰਜੀ: ਦਵਿੰਦਰ ਸਿੰਘ ਦਾ ਇਸ ਮੇਲੇ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਇਸ ਇਸ ਮੇਲੇ ਵਿੱਚ ਸ਼੍ਰੀਮਤੀ ਜਸਵਿੰਦਰ ਕੌਰ, ਸੀ ਟੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ ਪ੍ਰੋਗਰਾਮ ਅਫਸਰ ਸ. ਹਰਵਿੰਦਰ ਸਿੰਘ, ਸੁਪਰਜੀਤ ਕੌਰ, ਅੰਜੂ ਬਾਲਾ, ਲਖਵੀਰ ਸਿੰਘ, ਡਾ. ਨਿਧੀ, ਹਰਸ਼ਰਨ ਕੌਰ, ਕਿਰਨਜੀਤ ਕੌਰ, ਹਰਜੀਤ ਅਰੋੜਾ ਤੇ ਹੋਰ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰਾਂ ਅਤੇ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ।

 

Tags: Punjab Admin , Davinder Singh Lotte , Assistant Director , Youth Services Department , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD