Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਠਿੰਡਾ , 21 Jan 2024

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ।

ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਦਾ ਸਾਰਾ ਖਰਚ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਰਾਏਕੇ ਕਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ, ਬਠਿੰਡਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਸ.ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ।

ਪਸ਼ੂਧਨ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਧਨ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਪਾਉਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ  ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ 'ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਧਨ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ। ਬਾਇਓਸਕਿਊਰਿਟੀ ਉਪਾਅ ਤਹਿਤ ਪਸ਼ੂਆਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD