Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Jan 2024

Last updated on: Jan 22, 2024, 00:00 IST

ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਵੱਲੋਂ ਅੱਜ ਮਾਲ ਵਿਭਾਗ ਦੇ ਅਧੀਨ ਚੱਲ ਰਹੇ ਕੰਮਾਂ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁਕਤਸਰ ਸਾਹਿਬ, ਡਾ. ਨਯਨ, ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀ ਕੰਵਰਜੀਤ ਸਿੰਘ, ਐਸ.ਡੀ.ਐਮ, ਮਲੋਟ, ਡਾ. ਸੰਜੀਵ ਕੁਮਾਰ. ਜ਼ਿਲ੍ਹਾ ਮਾਲ ਅਫ਼ਸਰ, ਸ੍ਰੀਮਤੀ ਸਰੋਜ ਰਾਣੀ ਤੋਂ ਇਲਾਵਾ ਜ਼ਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਭਾਗ ਲਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬਾਰਿਸ਼ਾਂ ਕਾਰਣ ਨੁਕਸਾਨੇ ਗਏ ਘਰ ਅਤੇ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਲੰਬਿਤ ਪਏ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਕਿਹਾ ਅਤੇ ਇਸ ਸਬੰਧੀ ਰਿਪੋਰਟ ਜ਼ਿਲ੍ਹਾ ਪ੍ਰਸਾਸ਼ਨ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਭੇਜਣ ਦੀ ਹਦਾਇਤ ਵੀ ਕੀਤੀ ਅਤੇ ਕਿਹਾ ਕਿ ਲੰਬਿਤ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਅਧਿਕਾਰੀਆਂ ਵੱਲੋਂ ਦਫ਼ਤਰਾਂ ਦਾ ਨਿਰੀਖਣ ਕਰਨਾ ਬਕਾਇਆ ਹੈ, ਉਹ ਜਲਦੀ ਤੋਂ ਜਲਦੀ ਲੰਬਿਤ ਪਏ ਨਿਰੀਖਣਾਂ ਨੂੰ ਪੂਰਾ ਕਰਨ ਤਾਂ ਜੋ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਹੈਲਪ ਲਾਈਨ ਨੰਬਰ ਅਧੀਨ ਮਾਲ ਵਿਭਾਗ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ, ਸਟੈਂਪ ਡਿਊਟੀ ਕੁਲੈਕਸ਼ਨ ਵਿੱਚ ਤੇਜੀ ਲਿਆਉਣ, ਵੱਖ-ਵੱਖ ਸਕੀਮਾਂ ਅਧੀਨ ਲਏ ਗਏ ਕਰਜ਼ਿਆਂ ਦੀ ਵਸੂਲੀ ਅਤੇ ਪੈਡਿੰਗ ਕੋਰਟ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਗਿੱਦੜਬਾਹਾ ਵਿਖੇ ਨਵੀਂ ਬਣਨ ਵਾਲੀ ਤਹਿਸੀਲ ਕੰਪਲੈਕਸ ਇਮਾਰਤ ਦੀ ਉਸਾਰੀ ਸਬੰਧੀ ਅਗਲੇਰੀ ਕਾਰਵਾਈ ਕਰਨ ਸਬੰਧੀ ਹੁਕਮ ਵੀ ਜਾਰੀ ਕੀਤੇ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD