Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਈ

ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਅਤੇ ਸੀ.ਡੀਜ਼ ਸੌਂਪੀਆਂ

DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 22 Jan 2024

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮਿਤੀ 22 ਜਨਵਰੀ, 2024 ਤੱਕ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 590215 ਹੈ, ਜਿੰਨ੍ਹਾਂ ਵਿੱਚ 312423 ਪੁਰਸ਼, 277780 ਇਸਤਰੀ ਅਤੇ 12 ਟਰਾਂਸਜੈਂਡਰ ਵੋਟਰ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 645 ਪੋਲਿੰਗ ਸਟੇਸ਼ਨ ਅਤੇ 349 ਪੋਲਿੰਗ ਸਟੇਸ਼ਨ ਇਮਾਰਤਾਂ ਹਨ। 22 ਜਨਵਰੀ 2024 ਤੋਂ ਲਗਾਤਾਰ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਆਮ ਜਨਤਾ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਫਾਰਮ ਨੰਬਰ 6 (ਪਹਿਲੀ ਵਾਰ ਨਵੀਂ ਵੋਟ ਬਣਾਉਣ ਲਈ), ਫਾਰਮ ਨੰਬਰ 7 (ਵੋਟ ਦੀ ਕਟੌਤੀ ਲਈ), ਫਾਰਮ ਨੰਬਰ 8 (ਵੋਟਰ ਸੂਚੀ ਵਿੱਚ ਦਰਜ਼ ਵੇਰਵਿਆਂ ਵਿੱਚ ਦਰੁੱਸਤੀ ਸਬੰਧੀ) ਭਰ ਸਕਦੇ ਹਨ। ਇਹ ਫਾਰਮ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਦੇ ਦਫਤਰ, ਸਬੰਧਤ ਬੀ.ਐਲ.ਓ., ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ voters.eci.gov.in ਜਾਂ Voter Helpline App ਰਾਹੀਂ ਅਪਲਾਈ ਕੀਤੇ ਜਾ ਸਕਦੇ ਹਨ।

ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਫੋਟੋ ਵੋਟਰ ਸੂਚੀ ਦੀ ਤਿਆਰੀ/ਸੁਧਾਈ ਸਬੰਧੀ 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਮਹੀਨਾ ਨਿਰਧਾਰਤ ਕੀਤਾ ਗਿਆ ਹੈ । ਇਸ ਲਈ ਕੋਈ ਵੀ ਭਾਰਤ ਦਾ ਨਾਗਰਿਕ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਰਵੀਜ਼ਨ ਦੌਰਾਨ ਇੰਨ੍ਹਾਂ ਨਿਰਧਾਰਤ ਮਿਤੀ ਨੂੰ 18 ਸਾਲ ਜਾਂ ਵੱਧ ਉਮਰ ਪੂਰੀ ਕਰਨ ਵਾਲੇ ਵਿਅਕਤੀ ਨਵੀਂ ਵੋਟ ਬਣਾਉਣ ਲਈ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅਪਲਾਈ ਕੀਤੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰਕਿਰਿਆ ਅਤੇ ਸਮੇਂ ਅਨੁਸਾਰ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵਿਧਾਨ ਸਭਾ ਚੋਣ ਹਲਕੇ 96- ਮਾਨਸਾ, 97- ਸਰਦੂਲਗੜ੍ਹ ਅਤੇ 98- ਬੁਢਲਾਡਾ (ਅ.ਜ) ਦੇ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ, ਬਿਨਾਂ ਫੋਟੋ ਵੋਟਰ ਸੂਚੀਆਂ ਦੀ ਇੱਕ-ਇੱਕ ਸੀ.ਡੀ. ਸੌਂਪੀ। ਇਸ ਮੌਕੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਟਾਫ ਮੌਜੂਦ ਸੀ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD