Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਮੀਤ ਸਿੰਘ ਪਠਾਣਮਾਜਰਾ ਨੇ ਸੰਗਤ ਦੇ ਸਹਿਯੋਗ ਨਾਲ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਨਾਲ ਘੜਾਮ ਵਿਖੇ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਦਾ ਐਲਾਨ ਕੀਤਾ

ਪਠਾਣਮਾਜਰਾ ਨੇ ਇੱਕ ਲੱਖ ਰੁਪਏ ਦਾ ਦਿੱਤਾ ਯੋਗਦਾਨ, ਮੌਕੇ 'ਤੇ 10 ਲੱਖ ਰੁਪਏ ਹੋਏ ਇਕੱਤਰ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦੇਵੀਗੜ੍ਹ/ਘੜਾਮ/ਭੁੱਨਰਹੇੜੀ, ਪਟਿਆਲਾ , 22 Jan 2024

Last updated on: Jan 22, 2024, 00:00 IST

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਅਯੁੱਧਿਆ ਵਿਖੇ ਬਣੇ ਭਗਵਾਨ ਸ੍ਰੀ ਰਾਮ ਮੰਦਿਰ ਦੀ ਤਰਜ 'ਤੇ ਆਪਣੇ ਹਲਕੇ ਦੇ ਪਿੰਡ ਘੜਾਮ ਵਿਖੇ ਸੰਗਤ ਦੇ ਸਹਿਯੋਗ ਨਾਲ ਕਰੋੜਾਂ ਰੁਪਏ ਦੇ ਨਿਵੇਸ਼ ਨਾਲ ਭਗਵਾਨ ਸ੍ਰੀ ਰਾਮ ਦੇ ਮਾਤਾ ਜੀ ਦੀ ਯਾਦ 'ਚ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਦਾ ਐਲਾਨ ਕੀਤਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਮਾਤਾ ਕੌਸ਼ੱਲਿਆ ਟਰਸਟ ਬਣਾ ਕੇ ਇਸ ਮੰਦਿਰ ਦਾ ਨਿਰਮਾਣ ਕੀਤਾ ਜਾਵੇਗਾ ਤੇ ਇਸ ਲਈ ਉਨ੍ਹਾਂ ਨੇ ਖ਼ੁਦ ਇੱਕ ਲੱਖ ਰੁਪਏ ਦੇ ਕੇ ਇਸ ਮੰਦਿਰ ਦੀ ਸੇਵਾ ਸ੍ਰੀ ਪਾਤਾਲੇਸ਼ਵਰ ਮੰਦਿਰ, ਬਾਬਾ ਸ੍ਰੀ ਸ਼ੰਕਰ ਗਿਰ ਔਲੀਆ ਜੀ ਘੜਾਮ ਦੇ ਬਾਬਾ ਪ੍ਰੇਮਾ ਨੰਦ ਗਿਰੀ ਜੀ ਨੂੰ ਸੌਂਪੀ ਹੈ।

ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਵਿਖੇ ਭਗਵਾਨ ਸ੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿੱਸ਼ਠਾ ਸਮਾਰੋਹ ਦੇ ਮੌਕੇ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਭਗਵਾਨ ਰਾਮ ਦੇ ਮਾਤਾ ਜੀ ਕੌਸ਼ੱਲਿਆ ਦੇ ਪੇਕਾ ਪਿੰਡ ਨੂੰ ਅੱਖੋਂ ਪਰੋਖੇ ਕੀਤਾ ਜਾਵੇ। ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਘੜਾਮ ਦੇ ਵਿਕਾਸ ਲਈ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਤਜਵੀਜਾਂ ਉਲੀਕੀਆਂ ਜਾ ਚੁੱਕੀਆਂ ਹਨ, ਇਸ ਲਈ ਕੇਂਦਰ ਸਰਕਾਰ ਪਟਿਆਲਾ ਤੋਂ ਘੜਾਮ ਤੱਕ ਸੜਕ ਨੂੰ ਚਾਰ ਮਾਰਗੀ ਬਣਾਉਣ ਸਮੇਤ ਪਟਿਆਲਾ ਵਿਖੇ ਮਾਤਾ ਕੌਸ਼ੱਲਿਆ ਦੀ ਯਾਦ ਵਿੱਚ ਕੌਮਾਂਤਰੀ ਹਵਾਈ ਅੱਡੇ ਦਾ ਨਿਰਮਾਣ ਕਰਵਾਏ ਤਾਂ ਕਿ ਇਸ ਪੌਰਾਣਕ ਤੇ ਇਤਿਹਾਸਕ ਮਹੱਤਤਾ ਵਾਲੇ ਨਗਰ ਨੂੰ ਕੌਮਾਂਤਰੀ ਨਕਸ਼ੇ 'ਤੇ ਉਭਾਰਿਆ ਜਾ ਸਕੇ।

ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਪਿਤਾ ਸ੍ਰੀ ਦਸਰਥ ਘੜਾਮ ਵਿਖੇ ਆਪਣੀ ਬਰਾਤ ਲੈਕੇ ਜਿੱਥੇ ਆਏ ਸਨ, ਉਥੇ ਬਾਉਲੀ ਸੀ ਤੇ ਇੱਥੇ ਹੁਣ ਗੁਰਦੁਆਰਾ ਮਿਲਾਪ ਸਰ ਸਾਹਿਬ ਸ਼ੁਸੋਭਿਤ ਹੈ। ਇੱਥੇ ਹੀ ਪੀਰ ਭੀਖਣ ਸ਼ਾਹ ਦਾ ਅਸਥਾਨ ਵੀ ਮੌਜੂਦ ਹੈ। ਇਸ ਲਈ ਇਹ ਅਸਥਾਨ, ਜੋ ਕਿ ਭਗਵਾਨ ਰਾਮ ਦਾ ਨਾਨਕਾ ਪਿੰਡ ਹੈ, ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ।

ਵਿਧਾਇਕ ਪਠਾਣਮਾਜਰਾ ਨੇ ਦੱਸਿਆ ਕਿ ਘੜਾਮ ਵਿਖੇ ਹਿੰਦੂ, ਮੁਸਲਿਮ ਤੇ ਸਿੱਖ ਧਰਮ ਦੇ ਸਾਂਝੇ ਅਸਥਾਨ ਹਨ, ਇਸ ਲਈ ਪਿੰਡ ਘੜਾਮ ਸਾਂਝੀਵਾਲਤਾ ਦਾ ਪ੍ਰਤੀਕ ਹੈ ਪਰੰਤੂ ਅਫ਼ਸੋਸ ਹੈ ਕਿ ਪਿਛਲੇ ਸਮੇਂ ਵਿੱਚ ਇਸ ਹਲਕੇ ਵਿੱਚ ਬਾਹਰੀ ਵਿਧਾਇਕ ਬਣਦੇ ਰਹੇ ਤੇ ਇਸ ਪਵਿੱਤਰ ਨਗਰ ਦੇ ਵਿਕਾਸ ਵੱਲ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਘੜਾਮ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਕਿਸੇ ਸਮੇਂ ਇਸ ਥੇਹ ਦੀ ਖੁਦਾਈ ਸ਼ੁਰੂ ਹੋਈ ਸੀ ਪਰੰਤੂ ਉਸ ਤੋਂ ਬਾਅਦ ਇਸ ਦੀ ਕੋਈ ਹੋਰ ਖੋਜ ਨਹੀਂ ਹੋਈ ਇਸ ਲਈ ਕੇਂਦਰ ਸਰਕਾਰ ਸ੍ਰੀ ਰਾਮ ਦੇ ਨਾਨਕੇ ਪਿੰਡ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਵੇ। ਇਸ ਮੌਕੇ ਵਿਧਾਇਕ ਵੱਲੋਂ ਮਾਤਾ ਕੌਸ਼ੱਲਿਆ ਮੰਦਿਰ ਦੇ ਨਿਰਮਾਣ ਲਈ ਖ਼ੁਦ ਇੱਕ ਲੱਖ ਰੁਪਏ ਦੇਣ ਦੇ ਐਲਾਨ ਕਰਨ ਦੇ ਨਾਲ ਹੀ ਮੌਕੇ 'ਤੇ ਮੌਜੂਦ ਬਹੁਤ ਸਾਰੇ ਸ਼ਰਧਾਲੂਆਂ ਵੱਲੋਂ ਵੀ ਖੁੱਲ੍ਹੇ ਦਿਲ ਨਾਲ ਦਾਨ ਕੀਤਾ ਗਿਆ ਤੇ ਮੌਕੇ 'ਤੇ ਹੀ 10 ਲੱਖ ਤੋਂ ਵਧੇਰੇ ਰਾਸ਼ੀ ਇਕੱਤਰ ਹੋ ਗਈ। ਪਠਾਣਮਾਜਰਾ ਨੇ ਦੱਸਿਆ ਕਿ ਮਾਤਾ ਕੌਸ਼ੱਲਿਆ ਦੇ ਨਾਮ 'ਤੇ ਟਰੱਸਟ ਬਣਾ ਕੇ ਇਸ ਰਾਹੀਂ ਸੁੰਦਰ ਮੰਦਿਰ ਦੇ ਨਿਰਮਾਣ ਦਾ ਕਾਰਜ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਸਥਾਨ ਦੇ ਇਤਿਹਾਸ ਬਾਰੇ ਪਟਿਆਲਾ ਦੇ ਰੇਲਵੇ ਸਟੇਸ਼ਨ ਵਿਖੇ ਵੀ ਇਬਾਰਤ ਲਿਖੀ ਜਾਵੇਗੀ।

ਇਸ ਦੌਰਾਨ ਬੀਬੀ ਭੋਲੂ ਸ਼ਾਹ ਮੁੱਖ ਸੰਚਾਲਕ ਬਾਬਾ ਭੀਖਮ ਸ਼ਾਹ ਦੀ ਦਰਗਾਹ ਘੜਾਮ, ਇੰਦਰਜੀਤ ਸਿੰਘ ਸੰਧੂ, ਹਰਦੇਵ ਸਿੰਘ ਘੜਾਮ, ਅਮਨ ਪਠਾਣਮਾਜਰਾ, ਸ਼ੁਰੂਆਤ 'ਚ ਮਾਤਾ ਕੌਸ਼ੱਲਿਆ ਮੰਦਿਰ ਦੀ ਖੋਜ ਕਰਨ ਵਾਲੇ ਡਾ. ਮਨਜੀਤ ਸਿੰਘ ਰੰਧਾਵਾ, ਚੇਅਰਮੈਨ ਗੁਰਮੀਤ ਸਿੰਘ ਬਿੱਟੂ, ਡਾ. ਕਰਮ ਸਿੰਘ ਬਲਬੇੜਾ, ਹਰਦੇਵ ਸਿੰਘ ਘੜਾਮ, ਪਰਦੀਪ ਸਿੰਘ ਪਠਾਣਮਾਜਰਾ, ਮਨਿੰਦਰ ਸਿੰਘ ਫਰਾਂਸਵਾਲਾ ਸਮੇਤ ਵੱਡੀ ਗਿਣਤੀ ਹੋਰ ਸ਼ਰਧਾਲੂ ਵੀ ਮੌਜੂਦ ਸਨ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD