Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਵਿੱਚ ਸਹਿਯੋਗ ਦੇਣ ਸਿਆਸੀ ਪਾਰਟੀਆਂ : ਜ਼ਿਲ੍ਹਾ ਚੋਣ ਅਫਸਰ

ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਤਹਿਤ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 4 ਲੱਖ 48 ਹਜ਼ਾਰ 151 ਵੋਟਰ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 22 Jan 2024

Last updated on: Jan 22, 2024, 00:00 IST

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਰਸਰੀ ਸੁਧਾਈ ਦੌਰਾਨ 18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਪੂਰਨ ਸਹਿਯੋਗ ਦੇਣ ਤਾਂ ਜੋ ਜ਼ਿਲ੍ਹੇ ਦੇ 100 ਫੀਸਦੀ ਯੋਗ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਹੁਣ ਜ਼ਿਲ੍ਹੇ ਵਿੱਚ 4 ਲੱਖ 48 ਹਜ਼ਾਰ 151 ਵੋਟਰ ਹਨ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਮਿਤੀ 01-01-2024 ਦੀ ਯੋਗਤਾ ਮਿਤੀ ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਚੋਣ ਹਲਕੇ ਦੇ ਪੋਲਿੰਗ ਬੂਥ ਤੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ। 

ਉਨ੍ਹਾਂ ਇਹ ਵੀ ਕਿਹਾ ਕਿ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਕੋਈ ਵੀ ਸਿਆਸੀ ਪਾਰਟੀ, ਬੂਥ ਲੈਵਲ ਏਜੰਟ ਆਪਣੇ ਬੂਥ ਲੈਵਲ ਅਫਸਰ ਕੋਲ ਗਲਤ ਦਾਅਵਾ ਜਾਂ ਇਤਰਾਜ ਪੇਸ਼ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਹਾਸਲ ਕਰਨ ਵਾਸਤੇ ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸਾਲ ਵਿੱਚ ਚਾਰ ਯੋਗਤਾ ਮਿਤੀਆਂ 01 ਜਨਵਰੀ, 01 ਅਪ੍ਰੈਲ ਅਤੇ 01 ਅਕਤੂਬਰ ਨਿਸਚਤ ਕੀਤੀਆਂ ਗਈਆ ਹਨ। 

ਜਿਸ ਅਨੁਸਾਰ ਹੁਣ ਅਗਲੀ ਯੋਗਤਾ ਮਿਤੀ 01 ਅਪ੍ਰੈਲ 2024 ਨੂੰ ਜਿਸ ਵਿਅਕਤੀ ਦੀ ਉਮਰ 18 ਸਾਲ ਹੋ ਜਾਂਦੀ ਹੈ ਉਹ ਫਾਰਮ ਨੰ.06 ਭਰਕੇ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਵੀਂ ਰਜਿਸਟਰੇਸ਼ਨ ਕਰਵਾਉਣ ਲਈ ਫਾਰਮ ਨੰ: 6, ਪ੍ਰਵਾਸੀ ਭਾਰਤੀ ਦੀ ਵੋਟ ਬਣਾਉਣ ਲਈ ਫਾਰਮ ਨੰ: 6-ਏ, ਵੋਟਰ ਸੂਚੀ ਵਿੱਚ ਦਰਜ਼ ਨਾਮ ਤੇ ਇਤਰਾਜ ਹੋਣ ਜਾਂ ਕੋਈ ਨਾਮ ਕਟਵਾਉਣ ਲਈ ਫਾਰਮ ਨੰ: 7, ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ, ਪਤਾ ਬਦਲਵਾਉਣ ਫਾਰਮ ਨੰ: 8 ਭਰਿਆ ਜਾ ਸਕਦਾ ਹੈ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਦਾਅਵੇ ਤੇ ਇਤਰਾਜਾਂ ਸਬੰਧੀ ਫਾਰਮ ਹਰ ਪੱਖੋਂ ਮੁਕੰਮਲ ਭਰ ਕੇ ਹੀ ਜਮ੍ਹਾਂ ਕਰਵਾਏ ਜਾਣ ਅਤੇ ਫਾਰਮ ਭਰਨ ਤੋਂ ਪਹਿਲਾਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਚੰਗੀ ਤਰ੍ਹਾਂ ਪੜ੍ਹ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੁਧਾਈ ਦੌਰਾਨ ਬੂਥ ਲੈਵਲ ਅਫਸਰਾਂ ਨੂੰ ਦਾਅਵੇ ਤੇ ਇਤਰਾਜਾਂ ਦੇ ਬੰਡਲ ਨਾ ਦਿੱਤੇ ਜਾਣ।  

ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ, ਆਮ ਆਦਮੀ ਪਾਰਟੀ ਦੇ ਨਵਦੀਪ ਸਿੰਘ ਨਵੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਅਸ਼ੋਕ ਗੌਤਮ,  ਬਹੁਜਨ ਸਮਾਜ ਪਾਰਟੀ ਦੇ  ਜਿਲ੍ਹਾ ਇੰਚਾਰਜ ਸ੍ਰੀ ਮੋਹਣ ਸਿੰਘ ਭੱਟਮਾਜਰਾ,  ਚੋਣ ਦਫਤਰ ਤੋਂ ਚੋਣ ਕਾਨੁੰਗੋ ਸ਼੍ਰੀ ਰਾਜਪਾਲ ਸਿੰਘ, ਸ਼੍ਰੀਮਤੀ ਕੁਲਵਿੰਦਰ ਕੌਰ, ਸਾਹਿਲ ਜੋਹਲ ਅਤੇ ਸਨਪ੍ਰੀਤ ਸਿੰਘ ਵੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD