Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ - ਗੁਰਜੀਤ ਸਿੰਘ ਔਜਲਾ

ਸ਼ਹਿਰ ਵਾਸੀਆਂ ਦੀ ਲੋੜ ਲਈ ਬੀ.ਆਰ.ਟੀ.ਐਸ. ਬੱਸਾਂ ਛੇਤੀ ਸ਼ਰੂ ਕੀਤੀਆਂ ਜਾਣ - ਡਿੰਪਾ

 Gurjeet Singh Aujla, Punjab, Congress, Amritsar, Punjab Congress,  Jasbir Singh Gill Dimpa, DC Amritsar, Amritsar, Ghanshyam Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 22 Jan 2024

Last updated on: Jan 22, 2024, 00:00 IST

ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ  ਅਤੇ ਕੂੜੇ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਸ ਦਾ ਠੋਸ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਡੰਪ ਵਾਲੇ ਸਥਾਨ ’ਤੇ ਹੋਰ ਨਵੀਂ ਮਸ਼ੀਨਰੀ ਲਗਾਈ ਜਾ ਰਹੀ ਹੈ ਤਾਂ ਜੋ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ।  

ਉਨਾਂ ਕਿਹਾ ਕਿ ਰਣਜੀਤ ਐਵੀਨਿਊ ਵਿਖੇ ਕੂੜੇ ਦੀਆਂ ਗੱਡੀਆਂ ਦੀ ਪਾਰਕਿੰਗ ਤੁਰੰਤ ਬੰਦ ਕੀਤੀ ਜਾਵੇ। ਸ੍ਰ ਔਜਲਾ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨੇ ਵੀ ਅੰਡਰਪਾਸ ਬਣਾਏ ਜਾ ਰਹੇ ਹਨ ਉਹ 5.5 ਮੀਟਰ ਦੇ ਹੋਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਸ੍ਰੀ ਨਿਤਿਨ ਗਡਕਰੀ ਕੇਂਦਰੀ ਸੜਕੀ ਆਵਾਜਾਈ ਮੰਤਰੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਨੈਸ਼ਨਲ ਹਾਈਵੇ ਦੇ ਜੋ ਮੁੱਦੇ ਮੈਂ ਉਨਾਂ ਦੇ ਧਿਆਨ ਵਿੱਚ ਲਿਆਂਦੇ ਸਨ ਉਨਾਂ ਦੇ ਪ੍ਰੋਜੈਕਟ ਦਾ ਵਿਸਥਾਰ ਮੈਨੂੰ ਦਿੱਤਾ ਜਾਵੇ ਤਾਂ ਜੋ ਉਹ ਮੰਤਰਾਲੇ ਦੇ ਧਿਆਨ ਵਿੱਚ ਲਿਆ ਕੇ ਉਨਾਂ ਨੂੰ ਪ੍ਰਵਾਨ ਕਰਾ ਸਕਣ। 

ਸ: ਔਜਲਾ ਨੇ ਸ਼ਹਿਰ ਦੀਆਂ ਡਰੇਨਾਂ ਜਿਨਾਂ ਵਿੱਚ ਤੁੰਗ ਢਾਬ, ਮਾਨਾਂਵਾਲਾ, ਭਗਤਾਂਵਾਲਾ ਅਤੇ ਤਰਨ ਤਾਰਨ ਸੜ੍ਹਕ ’ਤੇ ਸਥਿਤ ਡਰੇਨ ਸ਼ਾਮਲ ਹੈ ਵਿੱਚ ਪੈਂਦੇ ਸਨਅਤਾਂ ਦੇ ਗੰਦੇ ਪਾਣੀ ਉਤੇ ਚਿੰਤਾ ਜਾਹਿਰ ਕਰਦੇ ਇਨਾਂ ਦਾ ਸਾਰਥਿਕ ਹੱਲ ਲੱਭਣ ਲਈ ਕਿਹਾ। ਇਸ ਮੌਕੇ ਕਮੇਟੀ ਦੇ ਸਹਾਇਕ ਚੇਅਰਮੈਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਬੀ:ਆਰ:ਟੀ:ਐਸ ਬੱਸ ਸੇਵਾ ਨੂੰ ਮੁੜ ਚਾਲੂ ਕਰਨ ’ਤੇ ਜੋਰ ਦਿੰਦਿਆਂ ਕਿਹਾ ਕਿ ਇਨਾਂ ਬੱਸਾਂ ਦੀ ਗਿਣਤੀ ਵਧਾਉਣ ਦੀ ਲੋੜ ਸੀ ਜਦਕਿ ਕਾਰਪੋਰੇਸ਼ਨ ਬੱਸਾ ਨੂੰ ਬੰਦ ਕਰਕੇ ਕਬਾੜ ਵਿੱਚ ਬਦਲ ਰਹੀ ਹੈ। 

ਉਨਾਂ ਲੋਕਾਂ ਦੀ ਸਹੂਲਤ ਲਈ ਇਹ ਬੱਸਾਂ ਜਲਦੀ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਸ: ਡਿੰਪਾ ਨੇ ਨੈਸ਼ਨਲ ਹਾਈਵੇ ਲਈ ਅਕਵਾਈਰ ਕੀਤੀਆਂ ਜਮੀਨਾਂ ਦਾ ਯੋਗ ਮੁਆਵਜ਼ਾ  ਕਿਸਾਨਾਂ ਨੂੰ ਤੁਰੰਤ ਰਲੀਜ ਕਰਨ ਦੀ ਵੀ ਹਦਾਇਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ  ਅਧਿਕਾਰੀਆਂ ਕੋਲੋਂ ਲਿਆ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਨੂੰ ਵਧਾਉਣ ਲਈ ਹੋਰ ਨਵੀਂਆਂ ਗੱਡੀਆਂ ਸਬੰਧਤ ਕੰਪਨੀ ਵੱਲੋਂ ਲਗਾਈਆਂ ਜਾਣ। 

ਉਨਾਂ ਸ਼ਹਿਰ ਦੇ ਵੱਡੇ ਚੌਂਕਾਂ ਵਿੱਚ ਬਣਾਏ ਉੱਚੇ ਸਪੀਡ ਬ੍ਰੇਕਰ (ਟੇਬਲ ਟਾਪ) ਨੂੰ ਹਟਾਉਣ ਉਤੇ ਜ਼ੋਰ ਦਿੰਦਿਆ ਕਿਹਾ ਕਿ ਜਨਤਾ ਦੀ ਰਾਇ ਲਏ ਬਿਨਾਂ ਅਜਿਹੇ ਕੰਮ ਕਰਵਾਉਣ ਵਾਲੇ ਅਧਿਕਾਰੀ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇ।  ਉਨਾਂ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਵਿੱਚ ਮੁਲਾਜ਼ਮਾਂ ਦੇ ਹੋ ਰਹੇ ਸ਼ੋਸ਼ਣ ਦਾ ਮੁੱਦਾ ਵੀ ਉਠਾਉਂਦੇ ਇਸਦੀ ਰਿਪੋਰਟ ਮੰਗੀ।

ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਪੂਰੇ ਕੀਤੇ ਜਾਣ। ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ,ਆਜੀਵਕਾ ਮਿਸ਼ਨ, ਪ੍ਰਧਾਨ ਕੌਸ਼ਲ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜਾਓ ਅਤੇ ਹੋਰ ਵੱਖ ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜਾ ਵੀ ਲਿਆ।

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਮੇਟੀ ਮੈਂਬਰਾਂ ਵਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦੇ ਕੰਮਾਂ ਨੂੰ ਨਿਸਚਿਤ ਸਮੇਂ ਵਿੱਚ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਜੋ ਵੀ ਅਧਿਕਾਰੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਲਈ ਲਿੱਖਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ. ਸ੍ਰੀ ਨਿਕਾਸ ਕੁਮਾਰ, ਐਸ.ਡੀ.ਐਮ. ਡਾ. ਹਰਨੂਰ ਕੌਰ, ਐਸ.ਡੀ.ਐਮ. ਅਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਜਾਇੰਟ ਕਮਿਸ਼ਨਰ ਸ: ਹਰਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Gurjeet Singh Aujla , Punjab , Congress , Amritsar , Punjab Congress , Jasbir Singh Gill Dimpa , DC Amritsar , Amritsar , Ghanshyam Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD