Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ

ਅਜੇ ਵੀ ਆਪਣਾ ਨਾਮ ਵੋਟਰ ਵਜੋਂ ਦਰਜ ਕਰਵਾ ਸਕਦੇ ਹਨ ਜ਼ਿਲ੍ਹਾ ਵਾਸੀ-ਹਰਪ੍ਰੀਤ ਸਿੰਘ

Punjab Admin, Harpreet Singh, Additional Deputy Commissioner Amritsar, Amritsar

Web Admin

Web Admin

5 Dariya News

ਅੰਮ੍ਰਿਤਸਰ , 22 Jan 2024

Last updated on: Jan 22, 2024, 00:00 IST

ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ। ਮੀਟਿੰਗ ਹਾਲ ਵਿਚ ਰਾਜਸੀ ਪਾਰਟੀ ਦੇ ਪ੍ਰਤੀਨਿਧੀਆਂ ਨਾਲ ਗੱਲਾਬਤ ਕਰਦੇ ਸ੍ਰੀ ਹਰਪ੍ਰੀਤ ਸਿੰਘ ਨੇ ਸੱਦਾ ਦਿੱਤਾ ਕਿ ਸਾਡੇ ਵੱਲੋਂ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਜਾਰੀ ਰਹੇਗਾ ਅਤੇ ਅਜੇ ਵੀ ਜੇਕਰ ਜਿਲ੍ਹਾ ਵਾਸੀ, ਜੋ ਕਿ ਵੋਟਰ ਬਨਣ ਦੀ ਸ਼ਰਤ ਪੂਰੀ ਕਰਦੇ ਹਨ, ਆਪਣਾ ਨਾਮ ਬਤੌਰ ਵੋਟਰ ਦਰਜ ਕਰਵਾ ਸਕਦੇ ਹਨ। 

ਇਸ ਤੋਂ ਇਲਾਵਾ ਨਾਮ ਦੀ ਸੋਧ ਅਤੇ ਕਟੌਤੀ ਵੀ ਕਰਵਾਈ ਜਾ ਸਕਦੀ ਹੈ। ਇਸ ਲਈ ਉਹ ਆਪਣੇ ਬੂਥ ਦੇ ਬੀ ਐਲ ਓ, ਚੋਣਕਾਰ ਰਜਿਸਟਰੇਸ਼ਨ ਦਫ਼ਤਰ ਜਾਂ ਆਨ ਲਾਈਨ https://voters.eci.gov.in ਉਤੇ ਅਪਲਾਈ ਕਰ ਸਕਦੇ ਹਨ। ਵਧੀਕ ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਅੱਜ ਜਾਰੀ ਕੀਤੀ ਗਈ ਸੂਚੀ ਵਿਚ ਸਾਡੇ ਕੋਲ 1967288 ਕੁੱਲ ਵੋਟਰ ਹਨ, ਜਿੰਨਾ ਵਿਚ 1033655 ਮਰਦ ਅਤੇ 933551 ਮਹਿਲਾ ਵੋਟਰ ਸ਼ਾਮਿਲ ਹਨ। ਉਨਾਂ ਦੱਸਿਆ ਕਿ ਇਸ ਸੂਚੀ ਵਿਚ ਪਿਛਲੀ ਸੂਚੀ ਨਾਲੋਂ 57107 ਵੱਧ ਨਵੇਂ ਵੋਟਰਾਂ ਦੇ ਨਾਮ ਦਰਜ ਹੋਏ ਹਨ, ਜਿੰਨਾ ਵਿਚ 18 ਤੋਂ 19 ਸਾਲ ਦੇ ਵੋਟਰਾਂ ਦੀ ਸੰਖਿਆ 45782 ਹੈ। 

ਸ੍ਰੀ ਹਰਪ੍ਰੀਤ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣੇ ਨਾਮ ਦੀ ਸੋਧ ਕਰਨ, ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਬੂਥ ਦੇ ਅਧਿਕਾਰੀ (ਬੀ ਐਲ ਓ) ਨੂੰ ਮਿਲਣ ਅਤੇ ਫਾਰਮ ਭਰਕੇ ਦੇਣ। ਉਨਾਂ ਦੱਸਿਆ ਕਿ ਸਾਡੇ 2126 ਬੀ ਐਲ ਓਜ਼ ਇਸ ਲਈ ਵਿਸ਼ੇਸ਼ ਤੌਰ ਉਤੇ ਕੰਮ ਕਰ ਰਹੇ ਹਨ ਅਤੇ ਬਤੌਰ ਵੋਟਰ ਤੁਹਾਡਾ ਨਾਮ ਵੋਟਰ ਸੂਚੀ ਵਿਚ ਦਰਜ ਕਰਕੇ ਸਾਨੂੰ ਖੁਸ਼ੀ ਹੋਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਤੇ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀ ਵੀ ਹਾਜ਼ਰ ਸਨ।

 

Tags: Punjab Admin , Harpreet Singh , Additional Deputy Commissioner Amritsar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD