Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ 'ਚ ਚਲ ਰਹੇ ਵੱਖ-ਵੱਖ ਮਾਈਨਿੰਗ ਦੇ ਮੁੱਦਿਆਂ ਨੂੰ ਜਲਦ ਨਿਪਟਾਉਣ ਦੇ ਆਦੇਸ਼ ਜਾਰੀ

DC Ropar, Preeti Yadav, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 22 Jan 2024

Last updated on: Jan 22, 2024, 00:00 IST

ਜ਼ਿਲ੍ਹੇ ਵਿਚ ਕਿਸੇ ਵੀ ਪੱਧਰ ਉੱਤੇ ਨਜ਼ਾਇਜ ਮਾਈਨਿੰਗ ਨੂੰ ਠੋਸ ਰੂਪ ਵਿਚ ਰੋਕਣ ਅਤੇ ਇਸ ਸਬੰਧੀ ਮੁੱਦਿਆਂ ਨੂੰ ਜਲਦ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਮੀਟਿੰਗ ਦੀ ਅਗਵਾਈ ਡਿਪਟੀ ਕਮਿਸ਼ਨਰ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਮਾਈਨਿੰਗ ਦੀ ਸਮੇਂ-ਸਮੇਂ ਉਤੇ ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਮਾਈਨਿੰਗ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਸ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਨ੍ਹਾਂ ਨੇ ਮੌਕੇ ਤੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਆਪਣੀ ਡਿਊਟੀ ਮੁਸਤੈਦੀ ਦੇ ਨਾਲ ਕਰਨ ਅਤੇ ਡਿਊਟੀ ਦੌਰਾਨ ਵੀ ਕੋਈ ਕੋਤਾਹੀ ਬਖ਼ਸ਼ੀ ਨਹੀਂ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਸਮੂਹ ਐਸ.ਡੀ.ਐਮ. ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਇੰਟਰ ਸਟੇਟ ਨਾਕਿਆਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ, ਨਜਾਇਜ਼ ਮਾਈਨਿੰਗ ਸਬੰਧੀ ਲਗਾਤਾਰ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੀ ਨਜਾਇਜ਼ ਮਾਈਨਿੰਗ ਸਬੰਧੀ ਕਾਰਵਾਈ ਧਿਆਨ ਵਿੱਚ ਆਉਣ ਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਨੂੰ ਹੁਕਮ ਕਰਦੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਚੱਲਣ ਵਾਲੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ/ਪਬਲਿਕ ਮਾਈਨਿੰਗ ਸਾਈਟਾਂ ਦੀ ਨਿਗਰਾਨੀ ਸਖਤ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਮਟੀਰੀਅਲ ਸਸਤੇ ਰੇਟ ਵਿੱਚ ਮੁਹੱਈਆ ਹੋ ਸਕੇ ਅਤੇ ਮੀਟਿੰਗ ਵਿੱਚ ਹਾਜ਼ਰ ਹੋਏ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਨਜ਼ਾਇਜ਼ ਮਾਈਨਿੰਗ ਨੂੰ ਠੱਲ ਪਾਉਣ ਲਈ ਚੈਕਿੰਗ ਸਮੇਂ ਸਮੇਂ ਸਿਰ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਜਿਲ੍ਹਾ ਰੂਪਨਗਰ ਵਿਖੇ ਨਜਾਇਜ਼ ਮਾਈਨਿੰਗ ਐਕਟੀਵਿਟੀ ਨੂੰ ਰੋਕਣ ਲਈ ਬਣਾਈਆਂ ਗਈਆਂ ਸਪੈਸ਼ਲ ਸਕੋਟ (ਫਲਾਇੰਗ ਸਕੂਐਡ) ਨੂੰ ਹਦਾਇਤ ਕੀਤੀ ਗਈ ਕਿ ਥਾਣਾ/ਚੌਕੀਆਂ ਅਧੀਨ ਪੈਂਦੇ ਸਟੋਨ ਕਰੈਸ਼ਰਾਂ ਅਤੇ ਨਜਾਇਜ਼ ਮਾਈਨਿੰਗ ਦੀ ਚੈਕਿੰਗ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ ਅਤੇ ਡਿਊਟੀ ਤੇ ਤੈਨਾਤ ਅਧਿਕਾਰੀ ਪੂਰੇ ਮਹੀਨੇ ਵਿੱਚ ਕੀਤੀ ਕਾਰਗੁਜਾਰੀ ਦੀ ਰਿਪੋਰਟ ਮਹੀਨੇ ਦੇ ਅਖੀਰ ਵਿੱਚ ਦੇਣ ਦੇ ਪਾਬੰਦ ਹੋਣਗੇ। ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ/ਲਾਪਰਵਾਹੀ ਅਤੇ ਰਿਪੋਰਟ ਨਾ ਪ੍ਰਾਪਤ ਹੋਣ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਰੂਪਨਗਰ ਨੇ ਡੀ.ਐਲ.ਟੀ.ਐਫ. ਕਮੇਟੀ ਨੂੰ ਇੰਟਰਸਟੇਟ ਬਾਰਡਰ ਰਾਹੀਂ ਨਜਾਇਜ਼ ਮਾਈਨਿੰਗ ਦੀ ਟਰਾਂਸਪੋਰਟੇਸ਼ਨ ਨੂੰ ਰੋਕਣ ਲਈ ਬਣਾਈਆਂ ਗਈਆਂ ਚੈੱਕਪੋਸਟਾਂ/ਨਾਕਿਆਂ ਨੂੰ ਚੈੱਕ ਕਰਨ ਅਤੇ ਉਹਨਾਂ ਦੇ ਅਧੀਨ ਪੈਂਦੇ ਏਰੀਏ ਦੀ ਅਚਨਚੇਤ ਇੰਨਸਪੇਕਸ਼ਨ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਐਸ.ਪੀ. ਸ. ਨਵਰੀਤ ਸਿੰਘ ਮਾਹਲ, ਜ਼ਿਲ੍ਹਾ ਅਟਾਰਨੀ ਸ਼੍ਰੀ ਰਾਕੇਸ਼ ਗੋਇਲ, ਸਹਾਇਕ ਕਮਿਸ਼ਨਰ ਸ.ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਨੰਗਲ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਮਨਦੀਪ ਸਿੰਘ ਢਿੱਲੋਂ, ਵਣ ਮੰਡਵ ਅਫਸਰ ਸ. ਹਰਜਿੰਦਰ ਸਿੰਘ, ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD