Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਹਾਇਕ ਕਮਿਸ਼ਨਰ ਨੇ ਵੋਟਰ ਸੂਚੀਆਂ ਤੇ ਸੀ.ਡੀਜ਼ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ

ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਮਗਰੋਂ ਅੰਤਿਮ ਪ੍ਰਕਾਸ਼ਨਾ ਹੋਈ

Punjab Admin,Ravinder Singh,  Assistant Commissioner Patiala, Patiala

Web Admin

Web Admin

5 Dariya News

ਪਟਿਆਲਾ , 22 Jan 2024

Last updated on: Jan 22, 2024, 00:00 IST

ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਬਾਅਦ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ 'ਤੇ ਅੰਤਿਮ ਪ੍ਰਕਾਸ਼ਨਾ ਬਾਅਦ ਵੋਟਰ ਸੂਚੀਆਂ ਅਤੇ ਵੋਟਾਂ ਦੀਆਂ ਸੀ.ਡੀਜ਼ ਅੱਜ ਪਟਿਆਲਾ ਦੇ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਨੇ ਜ਼ਿਲ੍ਹੇ 'ਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਸਹਾਇਕ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਇਸ ਸਪੈਸ਼ਲ ਸਮਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕੱਟੀਆਂ ਗਈਆਂ ਵੋਟਾਂ ਅਤੇ ਸੁਧਾਈ ਬਾਅਦ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਨਾਭਾ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਸਨੌਰ, ਪਟਿਆਲਾ, ਸਮਾਣਾ ਅਤੇ ਸ਼ੁਤਰਾਣਾ ਵਿੱਚ ਹੁਣ ਕੁਲ ਵੋਟਰਾਂ ਦੀ ਗਿਣਤੀ 14 ਲੱਖ 98 ਹਜ਼ਾਰ 280 ਹੈ। 

ਇਨ੍ਹਾਂ ਵਿੱਚ 7 ਲੱਖ 83 ਹਜ਼ਾਰ 227 ਮਰਦ, 7 ਲੱਖ 14 ਹਜ਼ਾਰ 996 ਮਹਿਲਾ ਅਤੇ 57 ਟਰਾਂਸਜੈਂਡਰ ਵੋਟਰ ਹਨ। ਰਵਿੰਦਰ ਸਿੰਘ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ 2024 ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਹਰੇਕ ਨੌਜਵਾਨ ਜਿਸ ਦੀ ਉਮਰ 18 ਸਾਲ ਜਾਂ ਵੱਧ ਹੈ, ਦਾ ਨਾਮ ਲਾਜ਼ਮੀ ਤੌਰ ਤੇ ਫੋਟੋ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਵਾਉਣ ਅਤੇ ਇਨ੍ਹਾਂ ਦੀ ਭਾਰਤ ਦੇ ਲੋਕਤੰਤਰ ਵਿੱਚ 100 ਪ੍ਰਤੀਸ਼ਤ ਸਮੂਲੀਅਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਸਾਲ ਵਿੱਚ ਚਾਰ ਯੋਗਤਾ ਮਿਤੀਆਂ ਨਿਰਧਾਰਤ ਕੀਤੀਆਂ ਗਈਆਂ ਹਨ: 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਜਿਸ ਅਨੁਸਾਰ ਹੁਣ ਅਗਲੀ ਯੋਗਤਾ ਮਿਤੀ 1 ਅਪ੍ਰੈਲ 2024 ਹੈ।

ਮੀਟਿੰਗ ਵਿੱਚ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਆਪਣੇ- ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਕਿਹਾ ਗਿਆ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਵੱਲੋਂ ਸ਼੍ਰੀ ਮਹਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਸੁਖਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਸ਼੍ਰੀ ਰਜਿੰਦਰ ਮੋਹਨ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀ ਬਲਦੇਵ ਸਿੰਘ ਮਹਿਰਾ ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀ ਰਾਮ ਜੀ ਲਾਲ ਹਾਜ਼ਰ ਸਨ।

 

Tags: Punjab Admin , Ravinder Singh , Assistant Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD