Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਲੁਧਿਆਣਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 26,57,496 : ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ

ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ ਨੇ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਸੈੱਟ ਸੌਂਪੇ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 22 Jan 2024

Last updated on: Jan 22, 2024, 00:00 IST

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ.ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ ) ਦਿੱਤੀ ਗਈ ਹੈ।

ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 26,57,496 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 1417816 ਮਰਦ, 1239534 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 146 ਵੋਟਰ ਸ਼ਾਮਿਲ ਹਨ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2919 ਹੈ।  

ਸ੍ਰੀਮਤੀ ਸੁਰਭੀ ਮਲਿਕ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਤੋਂ ਬਾਅਦ ਪ੍ਰਾਪਤ ਵੋਟਰ ਸੂਚੀ ਵਿਚ ਸ਼ਾਮਿਲ ਨਾਵਾਂ ਦੀ ਚੈਕਿੰਗ ਆਪਣੇ ਪੱਧਰ ਉੱਤੇ ਕਰ ਲੈਣ, ਤਾਂ ਜੋ ਕਿਸੇ ਸੰਭਾਵੀ ਉਮੀਦਵਾਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਨਾ ਰਹਿ ਗਿਆ ਹੋਵੇ। ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਆਸ ਕੀਤੀ ਕਿ ਉਹ ਭਾਰਤ ਚੋਣ ਕਮਿਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਆਪਣਾ ਸਹਿਯੋਗ ਕਰਨਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਹਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਹਾਲੇ ਵੀ ਕੰਮ-ਕਾਜ ਵਾਲੇ ਦਿਨ ਆਪਣੇ ਸਬੰਧਤ ਬੀ ਐਲ ਓ ਕੋਲ ਜਾਂ ਐੱਸ ਡੀ ਐੱਮ ਦਫ਼ਤਰ ਵਿੱਚ ਜਾ ਕੇ ਫਾਰਮ ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.voters.eci.gov.in and voter Helpline app. 'ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ।

ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ 'ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੌਤਮ ਜੈਨ, ਚੋਣ ਤਹਿਸੀਲਦਾਰ ਸ੍ਰੀ ਅਮਨਦੀਪ ਸਿੰਘ,  ਆਮ ਆਦਮੀ ਪਾਰਟੀ ਤੋ ਸ੍ਰੀ ਅਮਨਦੀਪ ਭਨੌਟ, ਕਾਂਗਰਸ ਪਾਰਟੀ ਤੋ ਸ੍ਰੀ ਕਮਲ ਕਿਸ਼ੋਰ, ਬਹੁਜਨ ਸਮਾਜ ਪਾਰਟੀ ਤੋ ਸ੍ਰੀ ਨਰੇਸ਼ ਕੁਮਾਰ, ਸੀ.ਪੀ.ਆਈ. ਐਮ. ਪਾਰਟੀ ਤੋ ਸ੍ਰੀ ਬਲਜੀਤ ਸਿੰਘ ਸ਼ਾਹੀ ਤੇ ਦੇਵਰਾਜ ਅਤੇ ਹੋਰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD