Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ : ਬਾਲ ਕ੍ਰਿਸ਼ਨ ਗੋਇਲ

ਅਧਿਕਾਰੀ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਕਰਨ ਰਾਖੀ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Jan 2024

Last updated on: Jan 23, 2024, 00:00 IST

ਭਾਰਤ ਸਰਕਾਰ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਸ਼੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਦੱਸਿਆ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੁਨੀਆਂ ਦਾ ਸਭ ਤੋਂ ਵੱਡਾ ਕਮਿਸ਼ਨ ਹੈ ਜਿਸ ਨੂੰ ਯੁਨਾਈਟਿਡ ਨੇਸ਼ਨ ਵੱਲੋਂ ਏ ਗਰੇਡ ਮਿਲਿਆ ਹੋਇਆ ਹੈ। 

ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਕੇਸਾਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਆਪਣੀਆਂ ਟੀਮਾਂ ਹਨ ਅਤੇ ਕਮਿਸ਼ਨ ਦੇ 12 ਹੋਰ ਮੋਨੀਟਰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕੇਸਾਂ ਦੀ ਨਿਗਰਾਨੀ ਕਰਦੇ ਹਨ। ਸ਼੍ਰੀ ਗੋਇਲ ਨੇ ਕਿਹਾ ਕਿ ਅਕਸਰ ਪਬਲਿਕ ਡੀਲਿੰਗ ਵਾਲੇ ਸਰਕਾਰੀ ਅਦਾਰਿਆਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਜਾਂਦੀ ਹੈ ਜੋ ਕਿ ਜਾਗਰੂਕਤਾ ਦੀ ਘਾਟ ਕਾਰਨ ਵੀ ਹੋ ਸਕਦੀ ਹੈ। 

ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਨਾਗਰਿਕ ਨੂੰ ਆਪਣੇ ਹੱਕਾਂ ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਨਾਗਰਿਕ ਦੇ ਹੱਕਾਂ ਦੀ ਉਲੰਘਣਾ ਨਾ ਹੋ ਸਕੇ।

ਸ਼੍ਰੀ ਬਾਲ ਕ੍ਰਿਸ਼ਨ ਗੋਇਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਅੰਦਰ ਆਉਣ ਵਾਲੇ ਮਰੀਜਾਂ ਲਈ ਸਾਫ-ਸਫਾਈ, ਸਾਫ ਸੁਥਰੇ ਪਖਾਨੇ, ਪੀਣ ਵਾਲਾ ਸਾਫ ਸੁਥਰਾ ਪਾਣੀ ਤੇ ਬੈਠਣ ਲਈ ਢੁਕਵੀਂ ਥਾਂ ਹੋਣੀ ਜਰੂਰੀ ਹੈ, ਇਸੇ ਤਰ੍ਹਾਂ ਸਕੂਲਾਂ ਅੰਦਰ ਵੀ ਬੱਚਿਆਂ ਲਈ ਅਜਿਹੀਆਂ ਬੁਨਿਆਦੀ ਲੋੜਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਓਲਡ ਏਜ ਹੋਮ ਵਿੱਚ ਰਹਿ ਰਹੇ ਬਜੁਰਗਾਂ ਦੀ ਨਿਰੰਤਰ ਸਿਹਤ ਜਾਂਚ ਤੇ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਉਣ ਤੇ ਜੋਰ ਵੀ ਦਿੱਤਾ। 

ਉਨ੍ਹਾਂ ਇਹ ਵੀ ਕਿਹਾ ਕਿ ਬਾਲ ਮਜਦੂਰੀ ਨੂੰ ਰੋਕਣ ਲਈ ਸਾਰੇ ਵਿਭਾਗਾਂ ਵੱਲੋਂ ਆਪਸੀ ਸਹਿਯੋਗ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਖਤੀ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਪੀ. (ਡੀ) ਸ਼੍ਰੀ ਰਾਕੇਸ਼ ਯਾਦਵ, ਡੀ.ਐਸ.ਪੀ. ਸ਼੍ਰੀ ਹਰਕੰਵਲ ਸਿੰਘ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਕਰੁਣ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਮੇਟੀ ਮੈਂਬਰ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD