Thursday, 16 May 2024

 

 

ਖ਼ਾਸ ਖਬਰਾਂ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

 

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 23 Jan 2024

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।

ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ  ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ  ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।

 ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ  ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।

ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸ ਮੌਕੇ  ਕੋਆਪਰੇਟਿਵ ਸੁਸਾਇਟੀਜ਼ ਦੇ  ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD