Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਪਹੁੰਚਾਉਣ ’ਚ ਸਹਾਈ ਹੋਣਗੇ ‘ਜਨ ਸੁਣਵਾਈ ਕੈਂਪ’-ਡਿਪਟੀ ਕਮਿਸ਼ਨਰ

30 ਜਨਵਰੀ ਤੋਂ ਸਬ ਡਵੀਜ਼ਨ ਪੱਧਰ ’ਤੇ ‘ਜਨ ਸੁਣਵਾਈ ਕੈਂਪਾਂ’ ਦਾ ਕੀਤਾ ਜਾਵੇਗਾ ਆਯੋਜਨ

DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 24 Jan 2024

Last updated on: Jan 24, 2024, 00:00 IST

ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਪਹੁੰਚਾਉਣ ਵਿਚ ‘ਜਨ ਸੁਣਵਾਈ ਕੈਂਪ’ ਸਹਾਈ ਹੋਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਪਾਸੋਂ ਪਿਛਲੇ ਦਿਨਾਂ ਦੌਰਾਨ ਲਗਾਏ ਗਏ ਜਨ ਸੁਣਵਾਈ ਕੈਂਪਾਂ ਦੌਰਾਨ ਪ੍ਰਾਪਤ ਦਰਖ਼ਾਸਤਾਂ ਦੀ ਸਮੀਖਿਆ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 30 ਜਨਵਰੀ ਤੋਂ ਸਬ ਡਵੀਜ਼ਨ ਪੱਧਰ ’ਤੇ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਜਿੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਲੋਕਾਂ ਦੇ ਕੰਮਾਂ ਬਾਰੇ ਦਰਖ਼ਾਸਤਾਂ ਪ੍ਰਾਪਤ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪ ਵਾਲੀ ਥਾਂ ’ਤੇ ਆਪਣੇ ਸਬੰਧਤ ਵਿਭਾਗ ਦੀਆਂ ਸਕੀਮਾਂ ਬਾਰੇ ਫਲੈਕਸ ਲਗਾਏ ਜਾਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇੰਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।

ਉਨ੍ਹਾਂ ਕਿਹਾ ਕਿ ‘ਜਨ ਸੁਣਵਾਈ ਕੈਂਪ’ ਦੌਰਾਨ ਲੋਕਾਂ ਪਾਸੋਂ ਵੱਖ ਵੱਖ ਕੰਮਾਂ ਸਬੰਧੀ ਦਰਖ਼ਾਸਤਾਂ ਪ੍ਰਾਪਤ ਕਰਨ ਲਈ ਲੋੜੀਂਦੇ ਫਾਰਮ ਉਪਲਬਧ ਰੱਖੇ ਜਾਣ। ਉਨ੍ਹਾਂ ਕਿਹਾ ਕਿ ਇਸ ਮੌਕੇ ਇਕ ‘ਪੁੱਛ ਗਿੱਛ ਡੈਸਕ’ ਸਥਾਪਿਤ ਕੀਤਾ ਜਾਵੇ ਜਿੱਥੇ ਲੋਕ ਆਪਣੇ ਕੰਮ ਸਬੰਧੀ ਜਾਣਕਾਰੀ ਲੈ ਕੇ ਸਬੰਧਤ ਕਾਊਂਟਰ ’ਤੇ ਪਹੁੰਚ ਕੇ ਆਪਣੀ ਦਰਖ਼ਾਸਤ ਦੇ ਸਕਣ।

ਡਿਪਟੀ ਕਮਿਸ਼ਨਰ ਨੇ ਪਿਛਲੇ ਦਿਨਾਂ ਦੌਰਾਨ ਲਗਾਏ ਗਏ ਜਨ ਸੁਣਵਾਈ ਕੈਂਪਾਂ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ਦੀ ਸਮੀਖਿਆ ਕਰਦਿਆਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬੰਧਤ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਦਿਆਂ ਦਰਖ਼ਾਸਤੀ ਨੂੰ ਇਸ ਸਬੰਧੀ ਸੂਚਿਤ ਕੀਤਾ ਜਾਵੇ ਅਤੇ ਜੇਕਰ ਕਿਸੇ ਦਰਖ਼ਾਸਤ ਵਿਚ ਕੋਈ ਤਰੁੱਟੀ ਹੈ ਤਾਂ ਉਸ ਨੂੰ ਪੂਰਾ ਕਰਵਾ ਕੇ ਨਿਪਟਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਜਨ ਸੁਣਵਾਈ ਕੈਂਪਾਂ ਵਿਚ ਸ਼ਿਰਕਤ ਕਰਕੇ ਆਪਣੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਜ਼ਿਲ੍ਹਾ ਮਾਲ ਅਫ਼ਸਰ ਬਾਦਲਦੀਨ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗੀ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD